02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਓਲਾ ਸਕੂਟਰੀ ਮਾਮਲੇ ’ ਚ ਕਿਸਾਨਾਂ ਦਾ ਧਰਨਾ , ਕੱਲ੍ਹ ਤੱਕ ਹੱਲ ਦਾ ਭਰੋਸਾ

ਸੁਨਾਮ ਊਧਮ ਸਿੰਘ ਵਾਲਾ, 1 ਅਗਸਤ (ਸਰਬਜੀਤ ਸਿੰਘ ਧਾਲੀਵਾਲ/ਹਰਚੰਦ ਸਿੰਘ ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਦਿੜਬਾ ਵੱਲੋਂ ਸੁਨਾਮ ਸਥਿਤ ਓਲਾ ਇਲੈਕਟ੍ਰਿਕ ਸਕੂਟਰੀ ਏਜੰਸੀ ਅੱਗੇ ਇੱਕ ਕਿਸਾਨ ਨੂੰ ਸਕੂਟਰੀ ਨਾ ਮਿਲਣ ਦੇ ਰੋਸ ਵਜੋਂ ਧਰਨਾ ਦਿੱਤਾ ਗਿਆ। ਯੂਨੀਅਨ ਦੇ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾ ਅਤੇ ਜ਼ਿਲ੍ਹਾ ਖਜ਼ਾਨਚੀ ਅਮਨਦੀਪ ਸਿੰਘ ਨੇ ਦੱਸਿਆ ਕਿ ਪਿੰਡ ਮਹਿਲਾਂ ਦੇ ਕਿਸਾਨ ਹਰਵਿੰਦਰ ਸਿੰਘ ਨੇ 19 ਮਈ 2026 ਨੂੰ ਸਕੂਟਰੀ ਖਰੀਦਣ ਲਈ ਏਜੰਸੀ ਨੂੰ 1 ਲੱਖ 16 ਹਜ਼ਾਰ ਰੁਪਏ ਅਦਾ ਕੀਤੇ ਸਨ।

Ad Position 21
No active advertisement
ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਨਮਾਨਿਤ ਕਰਦੇ ਹੋਏ ਕਲੱਬ ਪ੍ਰਧਾਨ ਕੁਲਵਿੰਦਰ ਸਿੰਘ ਨਾਮਧਾਰੀ ਅਤੇ ਹੋਰ। ਤਸਵੀਰ- ਭੁੱਲਰ ਸੁਨਾਮ ਸਕੂਟਰੀ ਦੇ ਸ਼ੋਅਰੂਮ ਅੱਗੇ ਧਰਨਾ ਲਗਾਉਂਦੇ ਹੋਏ ਕਿਸਾਨ। ਤਸਵੀਰ- ਧਾਲੀਵਾਲ 03-08-2026
ਸੁਨਾਮ ਊਧਮ ਸਿੰਘ ਵਾਲਾ, 1 ਅਗਸਤ (ਸਰਬਜੀਤ ਸਿੰਘ ਧਾਲੀਵਾਲ/ਹਰਚੰਦ ਸਿੰਘ ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਦਿੜਬਾ ਵੱਲੋਂ ਸੁਨਾਮ ਸਥਿਤ ਓਲਾ ਇਲੈਕਟ੍ਰਿਕ ਸਕੂਟਰੀ ਏਜੰਸੀ ਅੱਗੇ ਇੱਕ ਕਿਸਾਨ ਨੂੰ ਸਕੂਟਰੀ ਨਾ ਮਿਲਣ ਦੇ ਰੋਸ ਵਜੋਂ ਧਰਨਾ ਦਿੱਤਾ ਗਿਆ। ਯੂਨੀਅਨ ਦੇ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾ ਅਤੇ ਜ਼ਿਲ੍ਹਾ ਖਜ਼ਾਨਚੀ ਅਮਨਦੀਪ ਸਿੰਘ ਨੇ ਦੱਸਿਆ ਕਿ ਪਿੰਡ ਮਹਿਲਾਂ ਦੇ ਕਿਸਾਨ ਹਰਵਿੰਦਰ ਸਿੰਘ ਨੇ 19 ਮਈ 2026 ਨੂੰ ਸਕੂਟਰੀ ਖਰੀਦਣ ਲਈ ਏਜੰਸੀ ਨੂੰ 1 ਲੱਖ 16 ਹਜ਼ਾਰ ਰੁਪਏ ਅਦਾ ਕੀਤੇ ਸਨ। ਉਨ੍ਹਾਂ ਦੇ ਦੋਸ਼ ਹਨ ਕਿ ਪੂਰੀ ਰਕਮ ਦੇਣ ਦੇ ਬਾਵਜੂਦ ਅੱਜ ਤੱਕ ਨਾ ਸਕੂਟਰੀ ਮਿਲੀ ਅਤੇ ਨਾ ਹੀ ਕੋਈ ਸੰਤੋਸ਼ਜਨਕ ਜਵਾਬ ਦਿੱਤਾ ਗਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਉਹ ਪਹਿਲਾਂ ਵੀ ਕਈ ਵਾਰ ਏਜੰਸੀ ਨਾਲ ਸੰਪਰਕ ਕਰ ਚੁੱਕੇ ਹਨ, ਪਰ ਕੋਈ ਹੱਲ ਨਹੀਂ ਨਿਕਲਿਆ। ਏਜੰਸੀ ਵੱਲੋਂ ਇਹ ਕਿਹਾ ਗਿਆ ਕਿ ਸੰਬੰਧਿਤ ਮੈਨੇਜਰ ਕੰਪਨੀ ਛੱਡ ਚੁੱਕਾ ਹੈ ਅਤੇ ਪੈਸਿਆਂ ਦੀ ਜ਼ਿੰਮੇਵਾਰੀ ਉਸ ਦੀ ਹੈ। ਧਰਨੇ ਦੌਰਾਨ ਐਸਐਚਓ ਸੁਨਾਮ ਪ੍ਰਤੀਕ ਜਿੰਦਲ ਮੌਕੇ ‘ਤੇ ਪੁੱਜੇ ਅਤੇ ਏਜੰਸੀ ਦੇ ਅਧਿਕਾਰੀਆਂ ਨਾਲ ਫੋਨ ’ਤੇ ਗੱਲਬਾਤ ਕੀਤੀ। ਇਸ ਉਪਰੰਤ ਕੰਪਨੀ ਵੱਲੋਂ ਮੰਗਲਵਾਰ ਨੂੰ ਮੀਟਿੰਗ ਕਰਕੇ ਮਸਲੇ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਐਸਐਚਓ ਨੇ ਵੀ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਮੰਗਲਵਾਰ ਤੱਕ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਜਿਸ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ। ਦੂਜੇ ਪਾਸੇ, ਸੁਨਾਮ ਸ਼ੋਅਰੂਮ ਦੇ ਸੇਲਜ਼ਮੈਨ ਗੁਰਦੀਪ ਸਿੰਘ ਨੇ ਕਿਹਾ ਕਿ ਖਰੀਦਦਾਰ ਨੇ ਰਕਮ ਸਿੱਧੀ ਕੰਪਨੀ ਦੇ ਤਤਕਾਲੀ ਮੈਨੇਜਰ ਦੇ ਖਾਤੇ ਵਿੱਚ ਜਮ੍ਹਾਂ ਕਰਵਾਈ ਸੀ। ਸਾਬਕਾ ਮੈਨੇਜਰ ਭੁਪੇਸ਼ ਵੈਦ ਨੇ ਦਾਅਵਾ ਕੀਤਾ ਕਿ ਉਸ ਨੇ ਪ੍ਰਾਪਤ ਹੋਈ ਸਾਰੀ ਰਕਮ ਕੰਪਨੀ ਨੂੰ ਭੇਜ ਦਿੱਤੀ ਸੀ ਅਤੇ ਇੱਕ ਮਹੀਨਾ ਪਹਿਲਾਂ ਨੌਕਰੀ ਛੱਡ ਚੁੱਕਾ ਹੈ। ਉਸ ਮੁਤਾਬਕ ਹੁਣ ਇਸ ਮਾਮਲੇ ਦੀ ਜ਼ਿੰਮੇਵਾਰੀ ਕੰਪਨੀ ਦੀ ਹੈ।
Ad Position 22
No active advertisement
ਪਿਛਲੀ ਖ਼ਬਰ 35 ਕਰੋੜ ਰੁਪਏ ਦੀ ਲਾਗਤ ਨਾਲ ਸਿੰਚਾਈ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ, ਹਲਕਾ ਲਹਿਰਾ ਦੇ ਅਨੇਕਾਂ ਪਿੰਡਾਂ ਨੂੰ ਮਿਲੇਗਾ ਨਹ... ਅਗਲੀ ਖ਼ਬਰ ਆਬਾਨ ਪਬਲਿਕ ਸਕੂਲ ਵਿਖੇ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ
Ad Position 24
No active advertisement