02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

35 ਕਰੋੜ ਰੁਪਏ ਦੀ ਲਾਗਤ ਨਾਲ ਸਿੰਚਾਈ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ, ਹਲਕਾ ਲਹਿਰਾ ਦੇ ਅਨੇਕਾਂ ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ

ਖਨੌਰੀ, 2 ਅਗਸਤ (ਬਲਵਿੰਦਰ ਸਿੰਘ ਥਿੰਦ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਸਿੰਚਾਈ ਦੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਲਕਾ ਲਹਿਰਾ ਵਿੱਚ 35 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਨਹਿਰੀ ਸਿੰਚਾਈ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ। ਇਸ ਮਹੱਤਵਪੂਰਨ ਪ੍ਰੋਜੈਕਟ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਪਿੰਡ ਅਨਦਾਣਾ ਵਿਖੇ ਕੀਤਾ।

Ad Position 21
No active advertisement
ਅਜੀਤ ਡੈਸਕ 03-08-2026
ਖਨੌਰੀ, 2 ਅਗਸਤ (ਬਲਵਿੰਦਰ ਸਿੰਘ ਥਿੰਦ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਸਿੰਚਾਈ ਦੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਲਕਾ ਲਹਿਰਾ ਵਿੱਚ 35 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਨਹਿਰੀ ਸਿੰਚਾਈ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ। ਇਸ ਮਹੱਤਵਪੂਰਨ ਪ੍ਰੋਜੈਕਟ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਪਿੰਡ ਅਨਦਾਣਾ ਵਿਖੇ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਹਲਕਾ ਲਹਿਰਾ ਦੇ ਦਰਜਨਾਂ ਪਿੰਡਾਂ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਨਿਰਵਿਘਨ ਸਪਲਾਈ ਮਿਲੇਗੀ, ਜਿਸ ਨਾਲ ਟਿਊਬਵੈੱਲਾਂ ‘ਤੇ ਨਿਰਭਰਤਾ ਘਟੇਗੀ, ਭੂ-ਜਲ ਦੀ ਸੰਭਾਲ ਹੋਵੇਗੀ ਅਤੇ ਖੇਤੀ ਦੀ ਲਾਗਤ ਵਿੱਚ ਵੀ ਕਮੀ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦਾ ਲਾਭ ਪਿੰਡ ਚਾਂਦੂ, ਭੂੱਲਣ, ਕਰੋਦਾ, ਠਸਕਾ, ਬਿਸ਼ਨਪੁਰਾ ਖੋਖਰ, ਗੋਬਿੰਦਪੁਰਾ ਪਾਪੜਾ, ਮਨਿਆਣਾ, ਫੂਲਦ, ਮਕੋਰੜ ਸਾਹਿਬ, ਬਾਹਮਣੀਵਾਲਾ, ਰਾਮਗੜ੍ਹ ਗੁੱਜਰਾਂ, ਮੰਡਵੀ, ਸ਼ਾਹਪੁਰ ਥੇੜ੍ਹੀ, ਅਨਦਾਣਾ, ਬੋਪੁਰ, ਬਨਾਰਸੀ, ਖਨੌਰੀ ਮੰਡੀ, ਖਨੌਰੀ ਖੁਰਦ ਸਮੇਤ ਅਨੇਕਾਂ ਹੋਰ ਪਿੰਡਾਂ ਦੇ ਕਿਸਾਨਾਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਉਪਲਬਧਤਾ ਨਾਲ ਫਸਲਾਂ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵੀ ਇਜ਼ਾਫਾ ਹੋਵੇਗਾ। ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੰਚਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ ਅਤੇ ਕਿਸਾਨਾਂ ਨੂੰ ਖੇਤੀ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਸਮਾਗਮ ਦੌਰਾਨ ਇਲਾਕੇ ਦੇ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ‘ਤੇ ਖੁਸ਼ੀ ਜਤਾਈ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਖੇਤੀਬਾੜੀ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਪਾਣੀ ਦੀ ਸਮੱਸਿਆ ਤੋਂ ਕਾਫ਼ੀ ਹੱਦ ਤੱਕ ਰਾਹਤ ਮਿਲੇਗੀ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਪੀ ਏ ਰਾਕੇਸ਼ ਕੁਮਾਰ (ਵਿੱਕੀ) ਗੁਪਤਾ, ਬਲਜੀਤ ਸਿੰਘ ਮੰਡਵੀ ਤੋਂ ਇਲਾਵਾ ਹੋਰ ਬਹੁਤ ਸਾਰੇ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਮਨ ਅਰੋੜਾ ਵਲੋਂ ਖੂਨਦਾਨ ਕੈਂਪ ਦਾ ਉਦਘਾਟਨ ਅਗਲੀ ਖ਼ਬਰ ਓਲਾ ਸਕੂਟਰੀ ਮਾਮਲੇ ’ ਚ ਕਿਸਾਨਾਂ ਦਾ ਧਰਨਾ , ਕੱਲ੍ਹ ਤੱਕ ਹੱਲ ਦਾ ਭਰੋਸਾ
Ad Position 24
No active advertisement