02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਬਾਬਾ ਫਰੀਦ ਸੰਸਥਾ ਵਲੋਂ ਸਿਲਾਈ ਮਸ਼ੀਨ ਵੰਡ ਸਮਾਰੋਹ 8 ਨੂੰ

ਲੌਂਗੋਵਾਲ, 2 ਅਗਸਤ (ਵਿਨੋਦ, ਖੰਨਾ) - ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਲੌਂਗੋਵਾਲ ਦੀ ਅਹਿਮ ਮੀਟਿੰਗ ਸੁਸਾਇਟੀ ਪ੍ਰਧਾਨ ਕਮਲਜੀਤ ਸਿੰਘ ਵਿੱਕੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸਮਾਜ ਭਲਾਈ ਨੂੰ ਲੈਕੇ ਆਉਣ ਵਾਲੀਆਂ ਗਤੀਵਿਧੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 03-08-2026
ਲੌਂਗੋਵਾਲ, 2 ਅਗਸਤ (ਵਿਨੋਦ, ਖੰਨਾ) - ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਲੌਂਗੋਵਾਲ ਦੀ ਅਹਿਮ ਮੀਟਿੰਗ ਸੁਸਾਇਟੀ ਪ੍ਰਧਾਨ ਕਮਲਜੀਤ ਸਿੰਘ ਵਿੱਕੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸਮਾਜ ਭਲਾਈ ਨੂੰ ਲੈਕੇ ਆਉਣ ਵਾਲੀਆਂ ਗਤੀਵਿਧੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਫ਼ੈਸਲਾ ਕੀਤਾ ਗਿਆ ਕਿ ਸਿਲਾਈ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਪੂਰੀ ਕਰਨ ਵਾਲੀਆਂ ਲੜਕੀਆਂ ਨੂੰ ਆਰਥਿਕ ਤੌਰ ਤੇ ਪੈਰਾਂ ਸਿਰ ਕਰਨ ਲਈ 8 ਅਗਸਤ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਜਾਣਗੀਆਂ। ਇਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਮੈਂਬਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਕਮਲਜੀਤ ਸਿੰਘ ਵਿੱਕੀ ਨੇ ਕਿਹਾ ਕਿ ਸੁਸਾਇਟੀ ਦਾ ਉਦੇਸ਼ ਸਿਰਫ਼ ਟ੍ਰੇਨਿੰਗ ਦੇਣਾ ਨਹੀਂ, ਸਗੋਂ ਸਿਖਲਾਈ ਪ੍ਰਾਪਤ ਲੜਕੀਆਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਕਰਨ ਲਈ ਲੋੜੀਂਦੇ ਸਾਧਨ ਵੀ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਿਲਾਈ ਮਸ਼ੀਨਾਂ ਮਿਲਣ ਨਾਲ ਲੜਕੀਆਂ ਘਰ ਬੈਠੇ ਰੁਜ਼ਗਾਰ ਸ਼ੁਰੂ ਕਰ ਸਕਣਗੀਆਂ ਅਤੇ ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਣਗੀਆਂ। ਇਸ ਮੌਕੇ ਸੁਸਾਇਟੀ ਦੇ ਸਕੱਤਰ ਚਮਕੌਰ ਸਿੰਘ ਸ਼ਾਹਪੁਰ, ਪ੍ਰੋ. ਮਨੋਜ ਗੋਇਲ ਸਲਾਈਟ, ਬਲਵੰਤ ਸਿੰਘ ਬੀਟਾ ਐਮ.ਸੀ., ਗੁਰਮੀਤ ਸਿੰਘ ਫੌਜੀ, ਨਿਰਮਲ ਸਿੰਘ, ਪ੍ਰਮੋਦ ਕੁਮਾਰ, ਗੁਰਪ੍ਰੀਤ ਸਿੰਘ, ਤਰਸੇਮ ਸਿੰਘ ਜੇ.ਈ., ਅਮਨਦੀਪ ਸਿੰਘ, ਨਛੱਤਰ ਸਿੰਘ, ਲਾਭ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ ਉਗਰਾਹਾਂ ਵੱਲੋਂ ਸਾਇਲੋ ਪਲਾਂਟ ਨੂੰ ਲੈ ਕੇ ਧਰਨਾ ਚੌਥੇ ਦਿਨ ਵੀ ਜਾਰੀ ਅਗਲੀ ਖ਼ਬਰ ਦਾਮਨ ਬਾਜਵਾ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਮਿੱਟੀ ਦਾ ਕਲਸ਼ ਲੈ ਕੇ ਗੁਰਦੁਆਰੇ ਪਹੁੰਚੇ
Ad Position 24
No active advertisement