02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸੋਮਵਾਰ, 3 ਅਗਸਤ, 2026 ਪੰਜਾਬ ਦੇ ਵਿਕਾਸ ਲਈ ਭਾਜਪਾ ਸਰਕਾਰ ਜ਼ਰੂਰੀ - ਪ੍ਰੋ . ਓਕਾਰ ਸਿੱਧੂ

ਧੂਰੀ, 2 ਅਗਸਤ (ਲਖਵੀਰ ਸਿੰਘ ਧਾਂਦਰਾ) - ਹਲਕਾ ਧੂਰੀ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਪ੍ਰੋਫੈਸਰ ਓਕਾਰ ਸਿੰਘ ਸਿੱਧੂ ਨੇ ਸੂਬੇ ਦੀ ਮੌਜੂਦਾ ਸਿਆਸੀ ਤੇ ਆਰਥਿਕ ਸਥਿਤੀ ‘ਤੇ ਚਿੰਤਾ ਪ੍ਰਗਟਾਉਂਦਿਆਂ ਆਖਿਆ ਹੈ ਕਿ ਪੰਜਾਬ ਨੂੰ ਮੁੜ ਖੁਸ਼ਹਾਲੀ ਅਤੇ ਵਿਕਾਸ ਦੀ ਲੀਹ ‘ਤੇ ਲਿਆਉਣ ਲਈ ਰਾਜ ਵਿੱਚ ਭਾਜਪਾ ਸਰਕਾਰ ਦਾ ਆਉਣਾ ਬੇਹੱਦ ਜਰੂਰੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਗੰਭੀਰ ਵਿੱਤੀ ਸੰਕਟ ‘ਚੋਂ ਗੁਜ਼ਰ ਰਿਹਾ ਹੈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੇਂਦਰ ਨਾਲ ਮਜ਼ਬੂਤ ਤਾਲਮੇਲ ਅਤੇ ਠੋਸ ਨੀਤੀਆਂ ਦੀ ਲੋੜ ਹੈ।

Ad Position 21
No active advertisement
ਸੋਮਵਾਰ, 3 ਅਗਸਤ, 2026 03-08-2026
ਧੂਰੀ, 2 ਅਗਸਤ (ਲਖਵੀਰ ਸਿੰਘ ਧਾਂਦਰਾ) - ਹਲਕਾ ਧੂਰੀ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਪ੍ਰੋਫੈਸਰ ਓਕਾਰ ਸਿੰਘ ਸਿੱਧੂ ਨੇ ਸੂਬੇ ਦੀ ਮੌਜੂਦਾ ਸਿਆਸੀ ਤੇ ਆਰਥਿਕ ਸਥਿਤੀ ‘ਤੇ ਚਿੰਤਾ ਪ੍ਰਗਟਾਉਂਦਿਆਂ ਆਖਿਆ ਹੈ ਕਿ ਪੰਜਾਬ ਨੂੰ ਮੁੜ ਖੁਸ਼ਹਾਲੀ ਅਤੇ ਵਿਕਾਸ ਦੀ ਲੀਹ ‘ਤੇ ਲਿਆਉਣ ਲਈ ਰਾਜ ਵਿੱਚ ਭਾਜਪਾ ਸਰਕਾਰ ਦਾ ਆਉਣਾ ਬੇਹੱਦ ਜਰੂਰੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਗੰਭੀਰ ਵਿੱਤੀ ਸੰਕਟ ‘ਚੋਂ ਗੁਜ਼ਰ ਰਿਹਾ ਹੈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੇਂਦਰ ਨਾਲ ਮਜ਼ਬੂਤ ਤਾਲਮੇਲ ਅਤੇ ਠੋਸ ਨੀਤੀਆਂ ਦੀ ਲੋੜ ਹੈ। ਸੂਬਾ ਸਰਕਾਰ ‘ਤੇ ਤਿੱਖੇ ਸ਼ਬਦੀ ਹਮਲੇ ਬੋਲਦਿਆਂ ਪ੍ਰੋ. ਓਕਾਰ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੀ ਅਰਥਵਿਵਸਥਾ ਪੂਰੀ ਤਰ੍ਹਾਂ ਲੀਹੋਂ ਲਹਿ ਚੁੱਕੀ ਹੈ। ਕਰਜ਼ਿਆਂ ਦੇ ਸਿਰ ‘ਤੇ ਦਿਨ-ਕਟੀ ਕਰ ਰਹੀ ਪੰਜਾਬ ਸਰਕਾਰ ਆਰਥਿਕ ਤੌਰ ‘ਤੇ ਵੈਂਟੀਲੇਟਰ ‘ਤੇ ਪਈ ਹੈ, ਜਿਸ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦਿਨ-ਬ-ਦਿਨ ਖੋਖਲਾ ਹੁੰਦਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਦਾ ਮਨ ਬਣਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਭਾਜਪਾ ਹੀ ਸੂਬੇ ਨੂੰ ਅਮਨ, ਸ਼ਾਂਤੀ ਅਤੇ ਤਰੱਕੀ ਦੇ ਰਾਹ ‘ਤੇ ਅੱਗੇ ਲੈ ਕੇ ਜਾਵੇਗੀ l 02ਐਸਐਨਜੀ51 ਭਾਜਪਾ ਆਗੂ ਪ੍ਰੋ ਓਕਾਰ ਸਿੰਘ ਸਿੱਧੂ ਗੱਲਬਾਤ ਕਰਦੇ ਹੋਏ l ਤਸਵੀਰ : ਲਖਵੀਰ ਸਿੰਘ ਧਾਂਦਰਾ
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਪਵਨ ਹਰਚੰਦਪੁਰੀ ਨੂੰ ਸਦਮਾ ਪਤਨੀ ਪੁਸ਼ਪਾ ਸ਼ਰਮਾ ਦਾ ਦਿਹਾਂਤ ਅਗਲੀ ਖ਼ਬਰ ਐੱਸ.ਸੀ. ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸਫਾਈ ਸੇਵਕਾਂ ਦੀਆਂ ਹੱਕੀ ਮੰਗਾਂ ਦੇ ਸਮਰਥਨ ਦਾ ਐਲਾਨ
Ad Position 24
No active advertisement