02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਲਗਾਇਆ ਖੁੱਲ੍ਹਾ ਸੁਣਵਾਈ ਕੈਂਪ, ਸ਼ਿਕਾਇਤਾਂ ਦਾ ਮੌਕੇ ’ਤੇ ਕੀਤਾ ਨਿਪਟਾਰਾ

ਭਵਾਨੀਗੜ੍ਹ, 2 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) : ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ (ਪੀ. ਐਸ.

Ad Position 21
No active advertisement
ਖੇੜੀ ਕਲਾਂ ਦੇ ਪੀੜਤ ਕਿਸਾਨ ਦੇ ਪਰਿਵਾਰ ਨੂੰ ਦਿਲਾਸਾ ਦਿੰਦੇ ਹੋਏ ਪੰਚਾਇਤ,ਸਮਾਜਸੇਵੀ ਸੰਸਥਾਵਾਂ ਅਤੇ ਕਿਸਾਨ ਯੂਨੀਅਨ ਦੇ ਆਗੂ। ਤਸਵੀਰ-ਦਰਸ਼ਨ ਸਿੰਘ ਖੇੜੀ 03-08-2026


ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਰ ਗਰੁੱਪ ਬਣਾਉਣ ਵਾਲਾ ਪਹਿਲਾ ਮਨੁੱਖੀ ਅਧਿਕਾਰ ਕਮਿਸ਼ਨ : ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ
ਭਵਾਨੀਗੜ੍ਹ, 2 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) : ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ (ਪੀ.ਐਸ.ਐਚ.ਆਰ.ਸੀ.) ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਮਨੁੱਖੀ ਅਧਿਕਾਰਾਂ ਸਬੰਧੀ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਖੁੱਲ੍ਹਾ ਸੁਣਵਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਕਈ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਦਾ ਮੁੱਖ ਉਦੇਸ਼ ਹਰ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨਾ ਅਤੇ ਪੀੜਤ ਵਿਅਕਤੀਆਂ ਨੂੰ ਸਮੇਂ ਸਿਰ ਇਨਸਾਫ਼ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਪਹੁੰਚ ਨੂੰ ਆਸਾਨ ਬਣਾਉਣ ਲਈ ਕਮਿਸ਼ਨ ਵੱਲੋਂ ਜ਼ਿਲ੍ਹਾ ਅਤੇ ਉਪ-ਮੰਡਲ ਪੱਧਰ ’ਤੇ ਲਗਾਤਾਰ ਖੁੱਲ੍ਹੇ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਅਤੇ ਜਾਗਰੂਕਤਾ ਲਈ ਕੋਰ ਗਰੁੱਪਾਂ ਦਾ ਗਠਨ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਮਨੁੱਖੀ ਅਧਿਕਾਰ ਕਮਿਸ਼ਨ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਕੋਈ ਵੀ ਵਿਅਕਤੀ ਘਰ ਬੈਠਿਆਂ ਕਮਿਸ਼ਨ ਨੂੰ ਆਪਣੀ ਸ਼ਿਕਾਇਤ ਭੇਜ ਸਕਦਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਕੋਈ ਵੀ ਨਿੱਜੀ ਹਸਪਤਾਲ ਬਿੱਲ ਅਦਾ ਨਾ ਹੋਣ ਦੀ ਸੂਰਤ ਵਿੱਚ ਮਰੀਜ਼ ਜਾਂ ਮ੍ਰਿਤਕ ਦੇਹ ਨੂੰ ਨਹੀਂ ਰੋਕ ਸਕੇਗਾ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਵੱਲ ਇੱਕ ਅਹਿਮ ਕਦਮ ਹੈ। ਕੈਂਪ ਦੌਰਾਨ ਸਿਹਤ ਸੇਵਾਵਾਂ, ਸਿੱਖਿਆ, ਨਗਰ ਕੌਂਸਲਾਂ ਦੀਆਂ ਸੇਵਾਵਾਂ, ਆਵਾਰਾ ਪਸ਼ੂਆਂ, ਐਂਬੂਲੈਂਸ ਸਹੂਲਤਾਂ ਅਤੇ ਹੋਰ ਜਨਤਕ ਮੁੱਦਿਆਂ ਨਾਲ ਸਬੰਧਤ ਸ਼ਿਕਾਇਤਾਂ ਅਤੇ ਸੁਝਾਅ ਪ੍ਰਾਪਤ ਹੋਏ। ਜਿਨ੍ਹਾਂ ਮਾਮਲਿਆਂ ਦਾ ਨਿਪਟਾਰਾ ਮੌਕੇ ’ਤੇ ਸੰਭਵ ਸੀ, ਉਨ੍ਹਾਂ ਲਈ ਤੁਰੰਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ, ਜਦਕਿ ਹੋਰ ਮਾਮਲਿਆਂ ਵਿੱਚ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਨਤਕ ਸੰਸਥਾਵਾਂ ਵਿੱਚ ਜਵਾਬਦੇਹੀ ਅਤੇ ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਮਿਸ਼ਨ ਲਗਾਤਾਰ ਯਤਨਸ਼ੀਲ ਹੈ ਅਤੇ ਲੋਕਾਂ ਦੇ ਸੁਝਾਵਾਂ ਨੂੰ ਵੀ ਪੂਰਾ ਮਹੱਤਵ ਦਿੱਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ਵਿੱਚ ਬਿਨਾਂ ਕਿਸੇ ਝਿਜਕ ਦੇ ਕਮਿਸ਼ਨ ਨਾਲ ਸੰਪਰਕ ਕੀਤਾ ਜਾਵੇ। ਇਸ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਲੰਟੀਅਰਾਂ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਵੀ ਕੱਢੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ, ਐਸ.ਪੀ. ਰਾਜੇਸ਼ ਛਿੱਬਰ, ਐਸ.ਡੀ.ਐਮ. ਭਵਾਨੀਗੜ੍ਹ ਮਨਜੀਤ ਕੌਰ, ਮਨੁੱਖੀ ਅਧਿਕਾਰ ਕਮਿਸ਼ਨ ਦੇ ਜ਼ਿਲ੍ਹਾ ਕੋਰ ਮੈਂਬਰ ਸਰਬਜੀਤ ਸਿੰਘ ਰੇਖੀ, ਐਡਵੋਕੇਟ ਸੁਖਵਿੰਦਰ ਸਿੰਘ, ਡਾ. ਸੁਮਿੰਦਰ ਸਿੰਘ, ਹਰਜੀਤ ਸਿੰਘ ਢੀਂਗਰਾ, ਪੰਕਜ ਅਰੋੜਾ, ਸੁਭਾਸ਼ ਕ੍ਰਾਡੀਆ, ਡਾ. ਨੰਦ ਕਿਸ਼ੋਰ ਗਰੋਵਰ, ਡਾ. ਰੂਹੀ ਜੋਸ਼ੀ, ਡਾ. ਸੁਖਦੀਪ ਕੌਰ, ਵੰਦਨਾ ਸਲੂਜਾ, ਸੁਰਿੰਦਰ ਪਾਲ ਸਿੰਘ, ਡਾ. ਦਿਨੇਸ਼ ਕੁਮਾਰ, ਹਰੀਸ਼ ਚੰਦਰ, ਐਡਵੋਕੇਟ ਜੇ. ਐੱਸ. ਸਾਹਨੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੁਰਾਣੇ ਵਾਹਨਾਂ ਦੀ ਆਰ.ਸੀ. ’ਤੇ ਨਾਂਅ ਤਬਦੀਲੀ ਦੀ ਲੰਬੀ ਪ੍ਰਕਿਰਿਆ ਰਿਸ਼ਵਤਖੋਰੀ ਨੂੰ ਦੇ ਰਹੀ ਹੈ ਹਵਾ- ਗਗਨਦੀਪ ਸਿੰਘ ਬਹ... ਅਗਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਨੇ ਥਾਣਾ ਸਿਟੀ ਸੰਗਰੂਰ ਦੀ ਕੀਤੀ ਅਚਨਚੇਤ ਚੈਕਿੰਗ
Ad Position 24
No active advertisement