07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸ਼੍ਰੋਮਣੀ ਅਕਾਲੀ ਦਲ ਮਾਲੇਰਕੋਟਲਾ ਦੀ ਐਲਾਨੀ ਕੋਰ ਕਮੇਟੀ ਵਿਚ ਸੰਦੌੜ ਸਰਕਲ ਦੇ ਅਕਾਲੀ ਆਗੂਆਂ ਨੂੰ ਮਿਲੀ ਨਵੀਂ ਜਿੰਮੇਵਾਰੀ

ਸੰਦੌੜ, 3 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਅਗਾਮੀ 2027 ਦੀਆਂ ਚੋਣਾਂ ਦੀਆਂ ਤਿਆਰੀਆਂ ਨੂੰ ਲੈਕੇ ਆਪਣੇ ਸ੍ਰੋਮਣੀ ਅਕਾਲੀ ਦਲ (ਬ) ਸਰਗਰਮ ਦਿਖਾਈ ਦੇ ਰਿਹਾ ਹੈ। ਸ੍ਰੋਮਣੀ ਅਕਾਲੀ ਦਲ ਨੇ ਆਪਣੇ ਜਥੇਬੰਧਕ ਢਾਂਚੇ ਨੂੰ ਮਜਬੂਤ ਕਰਨ ਲਈ ਨਵੀਂ ਕੋਰ ਕਮੇਟੀ ਦਾ ਐਲਾਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 04-08-2026
ਸੰਦੌੜ, 3 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਅਗਾਮੀ 2027 ਦੀਆਂ ਚੋਣਾਂ ਦੀਆਂ ਤਿਆਰੀਆਂ ਨੂੰ ਲੈਕੇ ਆਪਣੇ ਸ੍ਰੋਮਣੀ ਅਕਾਲੀ ਦਲ (ਬ) ਸਰਗਰਮ ਦਿਖਾਈ ਦੇ ਰਿਹਾ ਹੈ।ਸ੍ਰੋਮਣੀ ਅਕਾਲੀ ਦਲ ਨੇ ਆਪਣੇ ਜਥੇਬੰਧਕ ਢਾਂਚੇ ਨੂੰ ਮਜਬੂਤ ਕਰਨ ਲਈ ਨਵੀਂ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ ਨੇ ਹਲਕੇ ਦੀ ਕੋਰ ਕਮੇਟੀ ਦਾ ਐਲਾਨ ਕਰਦੇ ਹੋਏ ਸਾਰੇ ਵਰਗਾਂ ਨੂੰ ਥਾਂ ਦਿੱਤੀ ਗਈ ਹੈ। ਬੀਬਾ ਜ਼ਾਹਿਦਾ ਸੁਲੇਮਾਨ ਅਤੇ ਜਿਲ੍ਹਾ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ ਧਲੇਰ ਕਲਾਂ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।ਐਲਾਨੀ ਗਈ ਕੋਰ ਕਮੇਟੀ ਵਿਚ ਸਰਕਲ ਸੰਦੌੜ ਦੇ ਵੱਡੀ ਗਿਣਤੀ ਵਿਚ ਆਗੂਆਂ ਨੂੰ ਨਵੀਂ ਜਿੰਮੇਵਾਰੀ ਸੌਂਪੀ ਹੈ।ਟਕਸਾਲੀ ਅਤੇ ਬਜ਼ੁਰਗ ਅਕਾਲੀ ਆਗੂ ਜਥੇਦਾਰ ਗੁਰਮੇਲ ਸਿੰਘ ਕੁਠਾਲਾ ਨੂੰ ਹਲਕੇ ਦਾ ਸਰਪ੍ਰਸਤ ਨਿਯੁਕਤ ਕੀਤਾ ਗਿਆ ਹੈ।ਜ਼ਿਲ੍ਹਾ ਪ੍ਰਧਾਨ ਵਲੋਂ ਜਾਰੀ ਕੀਤੀ ਗਈ ਸੰਦੌੜ ਜੋਨ ਨਾਲ ਸਬੰਧਿਤ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।ਸੂਚੀ ਮੁਤਾਬਕ ਜਥੇਦਾਰ ਬਲਵਿੰਦਰ ਸਿੰਘ ਢੀਂਡਸਾ, ਜਥੇਦਾਰ ਜਰਨੈਲ ਸਿੰਘ ਢੀਂਡਸਾ, ਸੰਦੀਪ ਸਿੰਘ ਝੁਨੇਰ, ਗੁਰਪ੍ਰੀਤ ਸਿੰਘ ਮਾਣਕੀ, ਸੁਖਦੇਵ ਸਿੰਘ ਮਿੱਠੇਵਾਲ, ਪਿਆਰਾ ਸਿੰਘ ਸੰਦੌੜ, ਤਪਿੰਦਰ ਸਿੰਘ ਦਸੌਂਦਾ ਸਿੰਘ ਵਾਲਾ, ਮਨਜੀਤ ਸਿੰਘ ਨੱਥੋਹੇੜੀ, ਜਸਵੰਤ ਸਿੰਘ ਬਧਰਾਵਾਂ,ਸੁਖਵਿੰਦਰ ਸਿੰਘ ਸ਼ੇਰਗੜ੍ਹ ਚੀਮਾ, ਬਲਦੇਵ ਸਿੰਘ ਧਨੋਂ,ਬਹਾਦਰ ਸਿੰਘ ਕੁਠਾਲਾ, ਜਥੇਦਾਰ ਚਰਨ ਸਿੰਘ ਕੁਠਾਲਾ, ਜੋਗਾ ਸਿੰਘ ਚੱਕ ਕਲਾਂ, ਆਤਮਾ ਸਿੰਘ ਬੀੜ, ਟਹਿਲ ਸਿੰਘ ਕਾਸਾਪੁਰ, ਮਲਕੀਤ ਸਿੰਘ ਭੂਦਨ, ਸ਼ਿੰਗਾਰਾ ਸਿੰਘ ਮਹੋਲੀ ਕਲਾਂ, ਜਗਮੇਲ ਸਿੰਘ ਚੁਹਾਣੇ, ਧਰਮ ਸਿੰਘ ਫਰਵਾਲੀ, ਰਾਜਵਿੰਦਰ ਸਿੰਘ ਖ਼ੁਰਦ ਨੂੰ ਕੋਰ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ।ਸਾਰੇ ਚੁਣੇ ਗਏ ਅਹੁਦੇਦਾਰਾਂ ਨੂੰ ਬੀਬਾ ਜਾਹਿਦਾ ਸੁਲੇਮਾਨ, ਜਥੇਦਾਰ ਤਰਲੋਚਨ ਸਿੰਘ ਧਲੇਰ ਕਲਾਂ, ਮਾਰਕੀਟ ਕਮੇਟੀ ਸੰਦੌੜ ਦੇ ਸਾਬਕਾ ਚੇਅਰਮੈਨ ਡਾ. ਜਗਤਾਰ ਸਿੰਘ ਜੱਗੀ ਝੁਨੇਰ, ਸਰਕਲ ਸੰਦੌੜ ਦੇ ਪ੍ਰਧਾਨ ਮਨਦੀਪ ਸਿੰਘ ਮਾਣਕਵਾਲ, ਜਿਲ੍ਹਾ ਪ੍ਰਧਾਨ ਬੀ.ਸੀ ਵਿੰਗ ਡਾ. ਸੁਰਾਜ ਮੁਹੰਮਦ ਚੱਕ ਨੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਇਕਾਈ ਲੌਂਗੋਵਾਲ ਅਤੇ ਸਤੀਪੁਰਾ ਦੀ ਹੋਈ ਚੋਣ ਚੌਧਰੀ ਹਰਦੇਵ ਸਿੰਘ ਸੰਦੌੜ ਬਣੇ ਖ਼ਲਸਾ ਕਾਲਜ ਸੰਦੌੜ ਦੇ ਪ੍... ਅਗਲੀ ਖ਼ਬਰ ਬਲਾਕ ਸ਼ਹਿਣਾ ਦੇ ਸਰਕਾਰੀ ਸਕੂਲਾਂ ਵਿਚ ਡੀ.ਟੀ.ਐੱਫ਼. ਵਲੋਂ 12 ਅਗਸਤ ਦਾਣਾ ਮੰਡੀ ਮਹਿਲ ਕਲਾਂ ਤਿਆਰੀ ਮੁਹਿੰਮ ਸ਼ੁਰੂ
Ad Position 24
No active advertisement