06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਫਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਵਿੱਤ ਮੰਤਰੀ ਚੀਮਾ ਨੂੰ ਦਿੱਤਾ ਮੰਗ-ਪੱਤਰ

ਸੁਨਾਮ ਊਧਮ ਸਿੰਘ ਵਾਲਾ, 3 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਅਤੇ ਫਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਪੰਜਾਬ ਫਰੰਟ ਦੇ ਸੱਦੇ ਤੇ ਉਕਤ ਜਥੇਬੰਦੀਆਂ ਨਾਲ ਸਬੰਧਿਤ ਜ਼ਿਲ੍ਹਾ ਸੰਗਰੂਰ ਦੇ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਦੀ ਅਗਵਾਈ ਵਿਚ ਮੁੱਖ ਮੰਤਰੀ ਪੰਜਾਬ ਕੋਲ ਪੁੱਜਦਾ ਕਰਨ ਲਈ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾਆਪਣੇ ਆਪਣੇ ਹਲਕੇ ਦੇ ਐਮ. ਐਲ.

Ad Position 21
No active advertisement
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਿਲਦੇ ਹੋਏ ਜਥੇਬੰਦੀਆਂ ਦੇ ਆਗੂ। ਤਸਵੀਰ-ਭੁੱਲਰ 04-08-2026
ਸੁਨਾਮ ਊਧਮ ਸਿੰਘ ਵਾਲਾ, 3 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਅਤੇ ਫਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਪੰਜਾਬ ਫਰੰਟ ਦੇ ਸੱਦੇ ਤੇ ਉਕਤ ਜਥੇਬੰਦੀਆਂ ਨਾਲ ਸਬੰਧਿਤ ਜ਼ਿਲ੍ਹਾ ਸੰਗਰੂਰ ਦੇ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਦੀ ਅਗਵਾਈ ਵਿਚ ਮੁੱਖ ਮੰਤਰੀ ਪੰਜਾਬ ਕੋਲ ਪੁੱਜਦਾ ਕਰਨ ਲਈ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾਆਪਣੇ ਆਪਣੇ ਹਲਕੇ ਦੇ ਐਮ.ਐਲ.ਏ. ਸਾਹਿਬਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਤੇ ਦਿੱਤਾ ਨੂੰ ਮਿਲਕੇ ਇਕ ਮੰਗ ਪੱਤਰ ਸੌਂਪਿਆ ਗਿਆ। ਜਿਸ ਵਿਚ ਉਨ੍ਹਾਂ ਕਿਹਾ ਕਿ ਨਿਗੂਣੀਆਂ ਜਿਹੀਆਂ ਤਨਖਾਹਾਂ ਬੜੀ ਸਖਤ ਮਿਹਨਤ ਨਾਲ ਫਰਦ ਕੇਂਦਰ ਜਮੀਨੀ ਰਿਕਾਰਡ ਨੂੰ ਡਿਜੀਟਲ ਰਿਕਾਰਡ ਚ ਤਬਦੀਲ ਕੀਤਾ ਹੈ। ਉੱਧਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਜਲ ਸਪਲਾਈ ਸਕੀਮਾਂ ਜਰੀਏ ਸਾਫ ਅਤੇ ਸ਼ੁੱਧ ਪਾਣੀ ਪੀਣ ਲਈ ਲੋਕਾਂ ਦੇ ਘਰ-ਘਰ ਪਹੁੰਚਾਉਣ ਲਈ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਉਟਸੋਰਸ ਵਜੋਂ ਇਕ ਵਰਕਰ ਦੇ ਰੂਪ ਵਿਚ ਕਾਮਿਆਂ ਦੀ ਭਰਤੀ ਕੀਤੀ ਗਈ ਸੀ ਪਰ ਵਿਭਾਗ ਦੇ ਅਧਿਕਾਰੀਆਂ ਵੱਲੋਂ ਉਪਰੋਕਤ ਵਰਕਰਾਂ ਨੂੰ ਇਨਲਿਸਟਮੈਂਟ ਪਾਲਸੀ ਤਹਿਤ ਵਰਕਰਾਂ ਨੂੰ ਖੁਦ ਠੇਕੇਦਾਰ ਬਣਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਫਸੋਸ਼ ਦੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਲਈ ਲਿਆਂਦੇ ਜਾ ਰਹੇ ਆਰਡੀਨੈਂਸ ਵਿੱਚ ਇਨਲਿਸਟਮੈਂਟ ਅਤੇ ਫਰਦ ਕੇਂਦਰ ਕੰਪਿਊਟਰ ਆਪਰੇਟਰ ਵਰਕਰਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਪੰਜਾਬ ਵਿਧਾਨ ਸਭਾ ਦੇ ਹੋਣ ਵਾਲੇ ਮੌਨਸੂਨ ਸੈਸ਼ਨ ਦੇ ਦੌਰਾਨ ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਨ ਲਈ ਪਾਸ ਕੀਤੇ ਜਾ ਰਹੇ ਪੰਜਾਬ ਰਾਜ ਆਊਟਸੋਰਸ ਪ੍ਰਸੋਨਲ ਬਿੱਲ-2026 ਅਤੇ ‘ਪੰਜਾਬ ਕੰਟਰੈਕਚੁਅਲ ਪ੍ਰਸੋਨਲ ਬਿੱਲ-2026 ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਕੰਮ ਕਰ ਰਹੇ ਇਨਲਿਸਟਮੈਂਟ ਵਰਕਰਾਂ ਅਤੇ ਆਊਟਸੋਰਸ ਫਰਦ ਕੇਂਦਰ ਕੰਪਿਊਟਰ ਆਪਰੇਟਰ ਨੂੰ ਵੀ ਸ਼ਾਮਿਲ ਕਰਨ,ਕਾਨੂੰਨ ਪਾਸ ਕਰਕੇ ਤੁਰੰਤ ਪ੍ਰਭਾਵ ਨਾਲ ਇਨਲਿਸਟਮੈਂਟ/ਆਊਟਸੋਰਸ ਵਰਕਰਾਂ ਤੇ ਤੁਰੰਤ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ,ਇਨਲਿਸਟਮੈਂਟ ਵਰਕਰਾਂ ਨੂੰ ਈ.ਪੀ.ਐਫ. ਅਤੇ ਈ.ਐਸ.ਆਈ.ਸੀ. ਦੀ ਸਹੂਲਤ ਦੇਣ, ਸਰਕਾਰ ਵਲੋਂ ਮਾਨਤਾ ਪ੍ਰਾਪਤ ਸਰਕਾਰੀ ਛੁੱਟੀਆਂ ਦੇਣ, ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਵਿਚ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਸ਼ਾਮਲ ਕਰਕੇ ਤਨਖਾਹ ਨਿਸ਼ਚਿਤ ਕਰਨ ਅਤੇ ਆਊਟਸੋਰਸ ਕਾਮਿਆਂ ਦੀਆਂ ਰੁਕੀਆਂ ਤਨਖਾਹਾਂ ਤੁਰੰਤ ਪ੍ਰਭਾਵ ਨਾਲ ਜਾਰੀ ਕਰਨ ਦੀ ਮੰਗ ਕੀਤੀ।ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾਂ ਮੰਨੀਆਂ ਤਾਂ ਜੱਥੇਬੰਦੀਆਂ ਵੱਲੋਂ 9 ਅਗਸਤ ਤੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਅਤੇ ਮਾਲ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਵਿਧਾਨ ਸਭਾ ਹਲਕੇ ਸਾਹਨੇਵਾਲ ਵਿਚ ਵਰਕਰ ਆਪਣੇ ਪਰਿਵਾਰਾਂ-ਬੱਚਿਆਂ ਸਮੇਤ ਪੱਕਾ ਮੋਰਚਾ ਲਾਉਣ ਲਈ ਮਜਬੂਰ ਹੋਣਗੇ। ਇਸ ਮੌਕੇ ਵਿਕਰਮਜੀਤ ਸਿੰਘ, ਭੁਪਿੰਦਰ ਸਿੰਘ, ਸੁਖਬੀਰ ਸਿੰਘ, ਅਮਨਦੀਪ ਸਿੰਘ, ਗਗਨਦੀਪ ਸਿੰਘ, ਮਨਦੀਪ ਖਾਨ, ਗੁਰਵਿੰਦਰ ਸਿੰਘ ਗੁਰੀ, ਬਲਦੇਵ ਦਾਸ ਅਤੇ ਸੁੱਖੀ ਲੌਂਗੋਵਾਲ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਇਕਾਈ ਲੌਂਗੋਵਾਲ ਅਤੇ ਸਤੀਪੁਰਾ ਦੀ ਹੋਈ ਚੋਣ ਅਗਲੀ ਖ਼ਬਰ ਅਧਿਆਪਕ ਦਲ ਦੀ ਅਹਿਮ ਮੀਟਿੰਗ ਅੱਜ
Ad Position 24
No active advertisement