05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

19 ਸਾਲ ਦੀ ਕਾਨੂੰਨੀ ਲੜਾਈ ਤੋਂ ਬਾਅਦ ਸੰਗਰੂਰ ਦੇ ਪੀੜਤ ਪਰਿਵਾਰ ਨੂੰ ਮਿਲਿਆ 15 ਲੱਖ ਰੁਪਏ ਦਾ ਮੁਆਵਜ਼ਾ

ਸੰਗਰੂਰ, 3 ਅਗਸਤ (ਧੀਰਜ ਪਸ਼ੌਰੀਆ) - 19 ਸਾਲ ਦੀ ਲੰਮੀ ਕਾਨੂੰਨੀ ਲੜਾਈ ਤੋਂ ਬਾਅਦ ਸੰਗਰੂਰ ਦੇ ਪੀੜਤ ਪਰਿਵਾਰ ਨੂੰ ਸੁਪਰੀਮ ਕੋਰਟ ਤੋਂ ਇਨਸਾਫ ਮਿਲਿਆ ਹੈ। ਸੁਪਰੀਮ ਕੋਰਟ ਦੇ ਜਸਟਿਸ ਸੰਜੇ ਕਰੋਲ ਅਤੇ ਜਸਟਿਸ ਐਨ.

Ad Position 21
No active advertisement
ਅਜੀਤ ਡੈਸਕ 04-08-2026
ਸੰਗਰੂਰ, 3 ਅਗਸਤ (ਧੀਰਜ ਪਸ਼ੌਰੀਆ) - 19 ਸਾਲ ਦੀ ਲੰਮੀ ਕਾਨੂੰਨੀ ਲੜਾਈ ਤੋਂ ਬਾਅਦ ਸੰਗਰੂਰ ਦੇ ਪੀੜਤ ਪਰਿਵਾਰ ਨੂੰ ਸੁਪਰੀਮ ਕੋਰਟ ਤੋਂ ਇਨਸਾਫ ਮਿਲਿਆ ਹੈ। ਸੁਪਰੀਮ ਕੋਰਟ ਦੇ ਜਸਟਿਸ ਸੰਜੇ ਕਰੋਲ ਅਤੇ ਜਸਟਿਸ ਐਨ. ਕੋਟਿਸਵਰ ਸਿੰਘ ਦੇ ਬੈਂਚ ਨੇ ਇਹ ਫੈਸਲਾ ਸੁਣਾਉਂਦਿਆਂ ਪੀੜਤ ਪਰਿਵਾਰ ਨੂੰ 15 ਲੱਖ ਰੁਪਏ ਮੁਆਵਜ਼ਾ ਦੇਣ ਦਾ ਹੁਕਮ ਸੁਣਾਇਆ ਹੈ। ਕੇਸ ਮੁਤਾਬਿਕ ਸੰਗਰੂਰ ਵਿੱਚ 21 ਸਤੰਬਰ 2007 ਨੂੰ ਸੈਰ ਕਰ ਰਹੇ ਵਿਜੇ ਕੁਮਾਰ ਨਾਮੀ ਵਿਅਕਤੀ ’ਤੇ ਅਵਾਰਾ ਢੱਠੇ ਨੇ ਹਮਲਾ ਕਰ ਦਿੱਤਾ ਸੀ ਜਿਸ ਦੌਰਾਨ ਸਿਰ ਉੱਤੇ ਲੱਗੀ ਗੰਭੀਰ ਸੱਟ ਕਾਰਨ ਬੇਹੋਸ਼ ਹੋਇਆ ਵਿਜੇ ਕੁਮਾਰ ਕੋਮਾਂ ਵਿੱਚ ਚਲਾ ਗਿਆ ਸੀ। ਇਸ ਸਬੰਧੀ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਗਈ। ਜ਼ਿੰਦਗੀ ਦੀ ਲੜਾਈ ਲੜ ਰਹੇ ਵਿਜੇ ਕੁਮਾਰ ਦੀ ਕਰੀਬ ਪੰਜ ਸਾਲ ਬਾਅਦ ਮੌਤ ਹੋ ਗਈ। ਜ਼ਿਲਾ ਪ੍ਰਸ਼ਾਸਨ ਵੱਲੋਂ ਕੋਈ ਵੀ ਮੁਆਵਜ਼ਾ ਨਾ ਦਿੱਤੇ ਜਾਣ ਤੋਂ ਬਾਅਦ ਮ੍ਰਿਤਕ ਦੀ ਪਤਨੀ ਨਿਸ਼ਾ ਗਰਗ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਰਿਟ ਪਟੀਸ਼ਨ ਪਾਈ ਗਈ ਜਿੱਥੇ ਸਿੰਗਲ ਬੈਂਚ ਨੇ ਆਪਣਾ ਫੈਸਲਾ ਸੁਣਾਉਂਦਿਆਂ ਪੀੜਤ ਪਰਿਵਾਰ ਨੂੰ 29 ਲੱਖ 32 ਹਜਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਸੁਣਾਇਆ ਪਰ ਇਸ ਫੈਸਲੇ ਖਿਲਾਫ ਡਬਲ ਬੈਂਚ ਪਾਸ ਪਾਈ ਗਈ ਅਪੀਲ ’ਤੇ ਫੈਸਲਾ ਪੀੜਤ ਪਰਿਵਾਰ ਦੇ ਖਿਲਾਫ ਆ ਗਿਆ, ਜਿਸ ਤੋਂ ਬਾਅਦ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਚਲਿਆ ਗਿਆ। ਹੁਣ ਸੁਪਰੀਮ ਕੋਰਟ ਵਿੱਚ ਸੁਣਵਾਈ ਮੁਕੰਮਲ ਹੋਣ ਉੱਤੇ ਹੋਏ ਫੈਸਲੇ ਵਿੱਚ ਜਿਲਾ ਪ੍ਰਸ਼ਾਸਨ ਸੰਗਰੂਰ ਨੂੰ ਹੁਕਮ ਸੁਣਾਇਆ ਗਿਆ ਹੈ ਕਿ ਪੀੜਤ ਪਰਿਵਾਰ ਨੂੰ 15 ਲੱਖ ਰੁਪਏ ਦੇ ਮੁਆਵਜ਼ੇ ਦਾ ਭਗਤਾਨ ਚਾਰ ਹਫਤਿਆਂ ਦੇ ਵਿੱਚ ਵਿੱਚ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਸਰਕਾਰ ਬਣਨ ’ਤੇ ਇਤਿਹਾਸਕ ਸ਼ਹਿਰ ਮਲੇਰਕੋਟਲਾ ਨੂੰ ਵਿਰਾਸਤੀ ਦਰਜਾ ਦਿੱਤਾ ਜਾਵੇਗਾ - ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਬਲਵਿੰਦਰ ਕੌਰ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਛੱਡ ਚੁੱਕੇ ਸਨ - ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ
Ad Position 24
No active advertisement