05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਜ਼ਿਲ੍ਹਾ ਮਾਲੇਰਕੋਟਲਾ ਦੇ ਅੰਦਰ ਅਗਾਮੀ ਚੋਣਾਂ ਲਈ ਪੋਲਿੰਗ ਸਟੇਸ਼ਨਾਂ ਦੀ ਗਿਣਤੀ 400 ਤੋਂ ਵਧ ਕੇ ਹੋਈ 406

ਮਾਲੇਰਕੋਟਲਾ, 3 ਅਗਸਤ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਜ਼ਿਲ੍ਹਾ ਮਾਲੇਰਕੋਟਲਾ ਦੇ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਨੂੰ ਅਗਾਮੀ ਚੋਣਾਂ ਲਈ ਆਪਣੇ ਵੋਟ ਅਧਿਕਾਰ ਦੀ ਵਰਤੋਂ ਹੋਰ ਸੁਖਾਲੇ ਤੇ ਸੁਚਾਰੂ ਢੰਗ ਨਾਲ ਕਰਨ ਲਈ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 400 ਤੋਂ ਵਧਾ ਕੇ 406 ਕਰ ਦਿੱਤੀ ਗਈ ਹੈ । ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.

Ad Position 21
No active advertisement
ਗੱਲਬਾਤ ਕਰਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ । 04-08-2026
ਮਾਲੇਰਕੋਟਲਾ, 3 ਅਗਸਤ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਜ਼ਿਲ੍ਹਾ ਮਾਲੇਰਕੋਟਲਾ ਦੇ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਨੂੰ ਅਗਾਮੀ ਚੋਣਾਂ ਲਈ ਆਪਣੇ ਵੋਟ ਅਧਿਕਾਰ ਦੀ ਵਰਤੋਂ ਹੋਰ ਸੁਖਾਲੇ ਤੇ ਸੁਚਾਰੂ ਢੰਗ ਨਾਲ ਕਰਨ ਲਈ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 400 ਤੋਂ ਵਧਾ ਕੇ 406 ਕਰ ਦਿੱਤੀ ਗਈ ਹੈ । ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਵੱਲੋਂ ਵਿਧਾਨ ਸਭਾ ਹਲਕਾ 105-ਮਾਲੇਰਕੋਟਲਾ ਤੇ 106-ਅਮਰਗੜ੍ਹ ਲਈ ਪੋਲਿੰਗ ਸਟੇਸ਼ਨਾਂ ਦੀ ਨਵੀਂ ਸੂਚੀ ਸਬੰਧੀ ਜਨਤਕ ਨੋਟਿਸ ਜਾਰੀ ਕੀਤਾ ਗਿਆ ਹੈ । ਚੋਣ ਕਮਿਸ਼ਨ ਦੀ ਪ੍ਰਵਾਨਗੀ ਉਪਰੰਤ ਤਿਆਰ ਕੀਤੀ ਗਈ ਇਹ ਸੂਚੀ ਹੁਣ ਜਨਤਕ ਨਿਰੀਖਣ ਲਈ ਉਪਲਬਧ ਕਰਵਾ ਦਿੱਤੀ ਗਈ ਹੈ । ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਨੂੰ ਆਪਣੇ ਮਤ ਅਧਿਕਾਰ ਦੀ ਵਰਤੋਂ ਹੋਰ ਸੁਖਾਲੇ ਅਤੇ ਸੁਚਾਰੂ ਢੰਗ ਨਾਲ ਕਰਨ ਲਈ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 400 ਤੋਂ ਵਧਾ ਕੇ 406 ਕਰ ਦਿੱਤੀ ਗਈ ਹੈ । ਇਸ ਤਹਿਤ ਵਿਧਾਨ ਸਭਾ ਹਲਕਾ 105-ਮਾਲੇਰਕੋਟਲਾ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 201 ਤੋਂ ਵਧਾ ਕੇ 206 ਤੇ ਵਿਧਾਨ ਸਭਾ ਹਲਕਾ 106-ਅਮਰਗੜ੍ਹ ਵਿੱਚ 199 ਤੋਂ ਵਧਾ ਕੇ 200 ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਇਸ ਨਾਲ ਵੋਟਰਾਂ ਨੂੰ ਆਪਣੇ ਨੇੜੇ ਪੋਲਿੰਗ ਸਟੇਸ਼ਨ ਦੀ ਸਹੂਲਤ ਮਿਲੇਗੀ ਅਤੇ ਮਤਦਾਨ ਪ੍ਰਕਿਰਿਆ ਹੋਰ ਸੁਚਾਰੂ ਅਤੇ ਸੁਵਿਧਾਜਨਕ ਬਣੇਗੀ । ਵਿਰਾਜ ਐੱਸ.ਤਿੜਕੇ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਸੂਚੀ ਜ਼ਿਲ੍ਹਾ ਚੋਣ ਦਫ਼ਤਰ, ਸਬੰਧਤ ਉਪ ਮੰਡਲ ਮੈਜਿਸਟ੍ਰੇਟ (ਐਸ.ਡੀ.ਐਮ.) ਦਫ਼ਤਰਾਂ, ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਤੇ ਸਹਾਇਕ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਜਨਤਕ ਨਿਰੀਖਣ ਲਈ ਉਪਲਬਧ ਹੈ । ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ, ਸਮਾਜਿਕ ਸੰਸਥਾਵਾਂ ਅਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਪੋਲਿੰਗ ਸਟੇਸ਼ਨਾਂ ਦੀ ਸੂਚੀ ਦਾ ਧਿਆਨਪੂਰਵਕ ਨਿਰੀਖਣ ਕਰਨ । ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਵੋਟਰਾਂ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕਰਦਿਆਂ ਚੋਣ ਪ੍ਰਬੰਧ ਨੂੰ ਹੋਰ ਪਾਰਦਰਸ਼ੀ, ਨਿਰਪੱਖ, ਸੁਚਾਰੂ ਤੇ ਲੋਕ-ਕੇਂਦਰਿਤ ਬਣਾਉਣਾ ਹੈ । ਇਸ ਮੌਕੇ ਕਈ ਅਧਿਕਾਰੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਕਾਬੂ ਅਗਲੀ ਖ਼ਬਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਜ਼ਿਲ੍ਹਾ ਸੰਗਰੂਰ ਦੀਆਂ 3,76,689 ਮਹਿਲਾਵਾਂ ਦੇ ਖਾਤਿਆਂ ਵਿੱਚ 128 ਕਰੋ...
Ad Position 24
No active advertisement