05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਚੂਰਾ ਪੋਸਤ ਸਮੇਤ ਇੱਕ ਵਿਅਕਤੀ ਕਾਬੂ

ਦਿੜ੍ਹਬਾ ਮੰਡੀ, 3 ਅਗਸਤ (ਜਸਵੀਰ ਸਿੰਘ ਔਜਲਾ, ਹਰਬੰਸ ਸਿੰਘ ਛਾਜਲੀ) - ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆ ਵਿਰੁੱਧ ਚਲਾਈ ਮੁਹਿੰਮ ਤਹਿਤ ਮਾਨਯੋਗ ਐਸ ਐਸ ਪੀ ਸੰਗਰੂਰ ਡਾ: ਰਵਜੋਤ ਕੌਰ ਗਰੇਵਾਲ ਦੀ ਰਹਿਨੁਮਾਈ ਹੇਠ ਅਤੇ ਡਾ: ਰੁਪਿੰਦਰ ਕੌਰ ਬਾਜਵਾ ਉਪ ਕਪਤਾਨ ਪੁਲਿਸ ਸਬ ਡਵੀਜਨ ਦਿੜ੍ਹਬਾ ਦੀ ਯੋਗ ਅਗਵਾਈ ਹੇਠ ਦਿੜ੍ਹਬਾ ਪੁਲਿਸ ਨੂੰ ਵੱਡੀ ਸਫਲਤਾ ਪ੍ਰਾਪਤ ਹੋਈ ਹੈ। ਪੁਲਿਸ ਥਾਣਾ ਮੁਖੀ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇੱਕ ਵਿਅਕਤੀ ਨੂੰ ਗੁਪਤ ਸੂਚਨਾ ਦੇ ਅਧਾਰ ਤੇ ਕਾਬੂ ਕਰ ਕੇ ਉਸ ਕੋਲੋਂ 60 ਕਿਲੋ ਚੂਰਾ ਪੋਸਤ (ਭੁੱਕੀ) ਬਰਾਮਦ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 04-08-2026
ਦਿੜ੍ਹਬਾ ਮੰਡੀ, 3 ਅਗਸਤ (ਜਸਵੀਰ ਸਿੰਘ ਔਜਲਾ, ਹਰਬੰਸ ਸਿੰਘ ਛਾਜਲੀ) - ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆ ਵਿਰੁੱਧ ਚਲਾਈ ਮੁਹਿੰਮ ਤਹਿਤ ਮਾਨਯੋਗ ਐਸ ਐਸ ਪੀ ਸੰਗਰੂਰ ਡਾ: ਰਵਜੋਤ ਕੌਰ ਗਰੇਵਾਲ ਦੀ ਰਹਿਨੁਮਾਈ ਹੇਠ ਅਤੇ ਡਾ: ਰੁਪਿੰਦਰ ਕੌਰ ਬਾਜਵਾ ਉਪ ਕਪਤਾਨ ਪੁਲਿਸ ਸਬ ਡਵੀਜਨ ਦਿੜ੍ਹਬਾ ਦੀ ਯੋਗ ਅਗਵਾਈ ਹੇਠ ਦਿੜ੍ਹਬਾ ਪੁਲਿਸ ਨੂੰ ਵੱਡੀ ਸਫਲਤਾ ਪ੍ਰਾਪਤ ਹੋਈ ਹੈ। ਪੁਲਿਸ ਥਾਣਾ ਮੁਖੀ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇੱਕ ਵਿਅਕਤੀ ਨੂੰ ਗੁਪਤ ਸੂਚਨਾ ਦੇ ਅਧਾਰ ਤੇ ਕਾਬੂ ਕਰ ਕੇ ਉਸ ਕੋਲੋਂ 60 ਕਿਲੋ ਚੂਰਾ ਪੋਸਤ (ਭੁੱਕੀ) ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਮਿਤੀ ਸਹਾਇਕ ਥਾਣੇਦਾਰ ਤਰਸੇਮ ਲਾਲ ਥਾਣਾ ਦਿੜ੍ਹਬਾ ਸਮੇਤ ਪੁਲਿਸ ਪਾਰਟੀ ਦੇ ਕਥਿਤ ਦੋਸ਼ੀ ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਪਾਲਾ ਸਿੰਘ ਵਾਸੀ ਵਾਰਡ ਨੰਬਰ 10 ਨੇੜੇ ਰਵਿਦਾਸ ਮੰਦਿਰ ਧੌਲਾ ਪੱਤੀ ਦਿੜ੍ਹਬਾ ਨੂੰ ਕਾਬੂ ਕਰਕੇ ਉਸ ਦੀ ਕਾਰ ਵਿੱਚੋਂ 60 ਕਿੱਲੋਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਕੀਤੀ ਹੈ।ਕਥਿਤ ਦੋਸ਼ੀ ਲਖਵਿੰਦਰ ਸਿੰਘ ਉਰਫ ਲੱਖਾ ਉੱਕਤ ਖਿਲਾਫ ਮੁੱਕਦਮਾ ਨੰਬਰ ਐਨਡੀਪੀਐਸ ਐਕਟ ਅਧੀਨ ਥਾਣਾ ਦਿੜ੍ਹਬਾ ਦਰਜ ਰਜਿਸਟਰ ਕਰ ਕੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ। ਜਿਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਕੇ ਉਸ ਪਾਸੋ ਹੋਰ ਗਹਿਰਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਥਿਤ ਦੋਸ਼ੀ ਲਖਵਿੰਦਰ ਸਿੰਘ ਉਰਫ ਲੱਖਾ ਉਕਤ ਦੇ ਖਿਲਾਫ ਪਹਿਲਾ ਵੀ ਐਨਡੀਪੀਐਸ ਐਕਟ ਅਤੇ ਸਰਾਬ ਤਸਕਰੀ ਦੇ ਮੁੱਕਦਮੇ ਦਰਜ ਹਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਕਾਦੀਆਂ ਵਲੋਂ ਪਾਵਰਕਾਮ ਤੋਂ ਮੀਟਰਾਂ ਦੇ ਬਿੱਲ ਕਿਸ਼ਤਾਂ ’ਚ ਲੈਣ ਦੀ ਮੰਗ ਅਗਲੀ ਖ਼ਬਰ ਜ਼ਿਲ੍ਹਾ ਮਾਲੇਰਕੋਟਲਾ ਦੇ ਅੰਦਰ ਅਗਾਮੀ ਚੋਣਾਂ ਲਈ ਪੋਲਿੰਗ ਸਟੇਸ਼ਨਾਂ ਦੀ ਗਿਣਤੀ 400 ਤੋਂ ਵਧ ਕੇ ਹੋਈ 406
Ad Position 24
No active advertisement