07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਨੇ ਸੂਬੇ ਨੂੰ ਤਬਾਹੀ ਵੱਲ ਧੱਕਿਆ-ਬੀਬਾ ਜਾਹਿਦਾ ਸੁਲੇਮਾਨ

ਸੰਦੌੜ, 3 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਤੋਂ ਮਜ਼ਬੂਤ ਕਰਨ ਅਤੇ ਅਕਾਲੀ ਵਰਕਰਾਂ ਵਿਚ ਜੋਸ਼ ਭਰਨ ਦੇ ਮੰਤਵ ਤਹਿਤ ਨਜ਼ਦੀਕੀ ਪਿੰਡ ਝੁਨੇਰ ਵਿਖੇ ਮਾਰਕੀਟ ਕਮੇਟੀ ਸੰਦੌੜ ਦੇ ਸਾਬਕਾ ਚੇਅਰਮੈਨ ਡਾ. ਜਗਤਾਰ ਸਿੰਘ ਜੱਗੀ ਝੁਨੇਰ ਦੀ ਅਗਵਾਈ ਹੇਠ ਇਕ ਵਰਕਰ ਮਿਲਣੀ ਪ੍ਰੋਗਰਾਮ ਰੱਖਿਆ ਗਿਆ।

Ad Position 21
No active advertisement
ਅਜੀਤ ਡੈਸਕ 04-08-2026
ਸੰਦੌੜ, 3 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਤੋਂ ਮਜ਼ਬੂਤ ਕਰਨ ਅਤੇ ਅਕਾਲੀ ਵਰਕਰਾਂ ਵਿਚ ਜੋਸ਼ ਭਰਨ ਦੇ ਮੰਤਵ ਤਹਿਤ ਨਜ਼ਦੀਕੀ ਪਿੰਡ ਝੁਨੇਰ ਵਿਖੇ ਮਾਰਕੀਟ ਕਮੇਟੀ ਸੰਦੌੜ ਦੇ ਸਾਬਕਾ ਚੇਅਰਮੈਨ ਡਾ. ਜਗਤਾਰ ਸਿੰਘ ਜੱਗੀ ਝੁਨੇਰ ਦੀ ਅਗਵਾਈ ਹੇਠ ਇਕ ਵਰਕਰ ਮਿਲਣੀ ਪ੍ਰੋਗਰਾਮ ਰੱਖਿਆ ਗਿਆ।ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਮਲੇਰਕੋਟਲਾ ਦੇ ਇੰਚਾਰਜ ਬੀਬਾ ਜਾਹਿਦਾ ਸੁਲੇਮਾਨ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ ਧਲੇਰ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ।ਇਸ ਮੌਕੇ ਬੀਬਾ ਜਾਹਿਦਾ ਸੁਲੇਮਾਨ ਨੇ ਹਾਜ਼ਰ ਲੋਕਾਂ ਅਤੇ ਵਰਕਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਪਿਛਲੀਆਂ ਅਕਾਲੀ ਦਲ ਸਰਕਾਰਾਂ ਵੇਲੇ ਹੋਏ ਕੰਮਾਂ ਦਾ ਜ਼ਿਕਰ ਕੀਤਾ।ਬੀਬਾ ਜਾਹਿਦਾ ਸੁਲੇਮਾਨ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਮਾੜੀਆਂ ਅਤੇ ਗਲਤ ਨੀਤੀਆਂ ਤੋਂ ਅੱਕੇ ਹੋਏ ਲੋਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ।ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਤੇ ਸੂਬੇ ਵਿਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ ਜਦਕਿ ਇਸ਼ਤਿਹਾਰਾਂ ਰਾਹੀਂ ਹੀ ਪੰਜਾਬ ਦੇ ਲੋਕਾਂ ਨੂੰ ਝੂਠੇ ਸਬਜ਼ਬਾਗ ਦਿਖਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਿਰ ਕਰਜ਼ਾ ਦਿਨੋਂ ਦਿਨ ਅਮਰਵੇਲ ਵਾਂਗ ਵਧਦਾ ਜਾ ਰਿਹਾ ਹੈ ਜਦਕਿ ਪੰਜਾਬ ਸਰਕਾਰ ਆਪਣੀ ਫੋਕੀ ਸੋਹਰਤ ਲਈ ਕਰਜ਼ੇ ਉੱਪਰ ਕਰਜ਼ਾ ਲੈ ਰਹੀ ਹੈ।ਸਮਾਗਮ ਦੌਰਾਨ ਸਾਬਕਾ ਚੇਅਰਮੈਨ ਡਾ. ਜਗਤਾਰ ਸਿੰਘ ਜੱਗੀ ਝੁਨੇਰ ਨੇ ਬੀਬਾ ਜਾਹਿਦਾ ਸੁਲੇਮਾਨ ਅਤੇ ਜਥੇਦਾਰ ਤਰਲੋਚਨ ਸਿੰਘ ਧਲੇਰ ਦਾ ਸਨਮਾਨ ਵੀ ਕੀਤਾ।ਇਸ ਮੌਕੇ ਮਨਦੀਪ ਸਿੰਘ ਮਾਣਕਵਾਲ ਸਰਕਲ ਪ੍ਰਧਾਨ ਸੰਦੌੜ, ਸੁਲੇਮਾਨ ਨੋਨਾ, ਮਾਸਟਰ ਹਰਜੀਤ ਸਿੰਘ, ਬੇਅੰਤ ਕਿੰਗਰ, ਹਰਭਿੰਦਰ ਸਿੰਘ, ਜੁਗਰਾਜ ਸਿੰਘ ਗੋਲੂ, ਸੁਖਦੇਵ ਸਿੰਘ, ਮਲਕੀਤ ਸਿੰਘ, ਹਰਬਾਘ ਸਿੰਘ, ਸੰਦੀਪ ਸਿੰਘ, ਰਾਜਿੰਦਰ ਸਿੰਘ, ਜਸਵੰਤ ਸਿੰਘ, ਬਹਾਦਰ ਸਿੰਘ ਚਹਿਲ, ਸੁਖਦੇਵ ਸਿੰਘ ਕਲਿਆਣ, ਏਕਮ ਸਿੰਘ ਝੁਨੇਰ, ਬਲਜਿੰਦਰ ਸਿੰਘ, ਬੀਬੀ ਪਰਮਜੀਤ ਕੌਰ ਫਰਵਾਲੀ, ਧਰਮ ਸਿੰਘ ਫਰਵਾਲੀ, ਸੁਖਵਿੰਦਰ ਸਿੰਘ ਬੰਟੀ, ਬੱਗਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਓਵਰਫਲੋ ਹੋਣ ਨਾਲ ਗੁਰੂ ਨਾਨਕ ਕਾਲੋਨੀ ਦੀਆਂ ਗਲੀਆਂ ਵਿੱਚ ਲੋਕ ਨਰਕ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ ਅਗਲੀ ਖ਼ਬਰ ਗਿਫਟੀ ਲਹਿਰਾਗਾਗਾ ਵਿਧਾਨ ਸਭਾ ਹਲਕਾ ਦੇ ਸਪੋਰਟਸ ਵਿੰਗ ਦੇ ਚੇਅਰਮੈਨ ਨਿਯੁਕਤ
Ad Position 24