07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦੀ ਫੁੱਟਬਾਲ ਟੀਮ ਨੇ ਜਿੱਤਿਆ ਸੋਨ ਤਗਮਾ

ਸੰਗਰੂਰ, 3 ਅਗਸਤ (ਅਮਨਦੀਪ ਸਿੰਘ ਬਿੱਟਾ) - ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੰਗਰੂਰ -ਸੁਨਾਮ ਰੋਡ, ਸੰਗਰੂਰ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਹੋਰ ਸ਼ਾਨਦਾਰ ਜਿੱਤ ਆਪਣੇ ਨਾਮ ਕਰਦਿਆਂ ਜ਼ੋਨ ਪੱਧਰੀ ਅੰਡਰ-17 ਫੁੱਟਬਾਲ ਚੈਂਪੀਅਨਸ਼ਿਪ ਦੇ ਫਾਈਨਲ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਨ ਤਗਮਾ ਜਿੱਤਿਆ। ਪੂਰੇ ਟੂਰਨਾਮੈਂਟ ਦੌਰਾਨ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਅਨੁਸ਼ਾਸਨ, ਦ੍ਰਿੜ੍ਹ ਇਰਾਦੇ, ਟੀਮ ਭਾਵਨਾ ਅਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਹਰ ਮੁਕਾਬਲੇ ਵਿੱਚ ਆਪਣੀ ਯੋਗਤਾ ਸਾਬਤ ਕੀਤੀ।

Ad Position 21
No active advertisement
ਅਜੀਤ ਡੈਸਕ 04-08-2026
ਸੰਗਰੂਰ, 3 ਅਗਸਤ (ਅਮਨਦੀਪ ਸਿੰਘ ਬਿੱਟਾ) - ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੰਗਰੂਰ -ਸੁਨਾਮ ਰੋਡ, ਸੰਗਰੂਰ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਹੋਰ ਸ਼ਾਨਦਾਰ ਜਿੱਤ ਆਪਣੇ ਨਾਮ ਕਰਦਿਆਂ ਜ਼ੋਨ ਪੱਧਰੀ ਅੰਡਰ-17 ਫੁੱਟਬਾਲ ਚੈਂਪੀਅਨਸ਼ਿਪ ਦੇ ਫਾਈਨਲ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਨ ਤਗਮਾ ਜਿੱਤਿਆ। ਪੂਰੇ ਟੂਰਨਾਮੈਂਟ ਦੌਰਾਨ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਅਨੁਸ਼ਾਸਨ, ਦ੍ਰਿੜ੍ਹ ਇਰਾਦੇ, ਟੀਮ ਭਾਵਨਾ ਅਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਹਰ ਮੁਕਾਬਲੇ ਵਿੱਚ ਆਪਣੀ ਯੋਗਤਾ ਸਾਬਤ ਕੀਤੀ। ਫਾਈਨਲ ਮੁਕਾਬਲੇ ਵਿੱਚ ਸ਼ਾਨਦਾਰ ਜਿੱਤ ਦਰਜ ਕਰਕੇ ਟੀਮ ਨੇ ਜ਼ੋਨ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਛੰਨਾ ਨੇ ਜੇਤੂ ਖਿਡਾਰੀਆਂ, ਕੋਚ ਅਤੇ ਖੇਡ ਵਿਭਾਗ ਨੂੰ ਵਧਾਈ ਦਿੰਦਿਆਂ ਕਿਹਾ, “ਸਾਡੇ ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਟੀਮ ਵਰਕ ਦੇ ਬਲਬੂਤੇ ਸਕੂਲ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਕਿਹਾ, “ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਹਨ। ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਅਤੇ ਉੱਚ ਪੱਧਰੀ ਸਿਖਲਾਈ ਪ੍ਰਦਾਨ ਕਰਨ ਲਈ ਹਮੇਸ਼ਾ ਵਚਨਬੱਧ ਹੈ। ਸਕੂਲ ਪ੍ਰੈਜ਼ੀਡੈਂਟ ਡਾ. ਸੀਮਾ ਅਰੋੜਾ ਨੇ ਆਪਣੇ ਸੰਦੇਸ਼ ਵਿੱਚ ਕਿਹਾ, “ਇਹ ਉਪਲਬਧੀ ਵਿਦਿਆਰਥੀਆਂ ਦੀ ਮਿਹਨਤ ਦੇ ਨਾਲ-ਨਾਲ ਉਨ੍ਹਾਂ ਦੇ ਕੋਚਾਂ ਅਤੇ ਮਾਪਿਆਂ ਦੇ ਸਹਿਯੋਗ ਦਾ ਵੀ ਨਤੀਜਾ ਹੈ। ਅਜਿਹੀਆਂ ਸਫ਼ਲਤਾਵਾਂ ਹੋਰ ਵਿਦਿਆਰਥੀਆਂ ਨੂੰ ਵੀ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਸਕੂਲ ਸੀ.ਈ.ਓ. ਭਾਵਨਾ ਪਾਲ ਨੇ ਕਿਹਾ, “ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵਿੱਚ ਸਿੱਖਿਆ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਂਦਾ ਹੈ। ਇਸ ਮੌਕੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਜੇਤੂ ਟੀਮ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਖੁਸ਼ੀ ਪ੍ਰਗਟ ਕਰਦਿਆਂ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਆਕਸਫੋਰਡ ਸਕੂਲ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਖੇਡਾਂ ’ਚ ਮਾਰੀਆਂ ਮੱਲ੍ਹਾਂ ਅਗਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਵਿਧਾਨ ਸਭਾ ਵਿਚ ਚਾਰ ਰੂਟਾਂ ’ਤੇ ਬੱਸ ਸੇਵਾਵਾਂ ਬਾਰੇ ਚੁੱਕਿਆ ਗਿਆ ਮੁੱਦਾ
Ad Position 24