ਫਾਰਚੂਨ ਸਕੂਲ ਦਾ ਜ਼ੋਨਲ ਖੋ-ਖੋ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ, 4 ਅਗਸਤ (ਧੀਰਜ ਪਸੋਰੀਆ) - ਫਾਰਚੂਨ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਸੰਗਰੂਰ ਦੇ ਵਿਦਿਆਰਥੀਆਂ ਨੇ ਜ਼ੋਨਲ ਖੋ-ਖੋ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਅੰਡਰ-19 ਲੜਕਿਆਂ ਦੀ ਟੀਮ ਨੇ ਸਿਲਵਰ ਮੈਡਲ ਜਿੱਤਿਆ ਅਤੇ ਅੰਡਰ-14 ਲੜਕਿਆਂ ਦੀ ਟੀਮ ਨੇ ਕਾਂਸੇ ਦਾ ਤਗ਼ਮਾ ਹਾਸਲ ਕੀਤਾ।
ਸੰਗਰੂਰ, 4 ਅਗਸਤ (ਧੀਰਜ ਪਸੋਰੀਆ) - ਫਾਰਚੂਨ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਸੰਗਰੂਰ ਦੇ ਵਿਦਿਆਰਥੀਆਂ ਨੇ ਜ਼ੋਨਲ ਖੋ-ਖੋ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਅੰਡਰ-19 ਲੜਕਿਆਂ ਦੀ ਟੀਮ ਨੇ ਸਿਲਵਰ ਮੈਡਲ ਜਿੱਤਿਆ ਅਤੇ ਅੰਡਰ-14 ਲੜਕਿਆਂ ਦੀ ਟੀਮ ਨੇ ਕਾਂਸੇ ਦਾ ਤਗ਼ਮਾ ਹਾਸਲ ਕੀਤਾ।ਸਕੂਲ ਦੇ ਚੇਅਰਮੈਨ ਪ੍ਰਤਾਪ ਸਿੰਘ ਧਾਲੀਵਾਲ ਨੇ ਦੋਵਾਂ ਟੀਮਾਂ ਨੂੰ ਵਧਾਈ ਦਿੱਤੀ ਅਤੇ ਖਿਡਾਰੀਆਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਅਧਿਆਪਕਾਂ ਦੇ ਯਤਨਾਂ ਦੀ ਵੀ ਸਰਾਹਨਾ ਕੀਤੀ ਜਿਨ੍ਹਾਂ ਦੇ ਸਹਿਯੋਗ ਨਾਲ ਇਹ ਸਫਲਤਾ ਮਿਲੀ।