05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਕੂਲ ਲੈਬਾਰਟਰੀ ਸਟਾਫ ਨੇ ਸੰਘਰਸ਼ ਦਾ ਵਜਾਇਆ ਬਿਗੁਲ, 8 ਨੂੰ ਵਿੱਤ ਮੰਤਰੀ ਨਿਵਾਸ ਬਾਹਰ ਦੇਣਗੇ ਧਰਨਾ

ਸੰਗਰੂਰ, 4 ਅਗਸਤ (ਅਮਨਦੀਪ ਸਿੰਘ ਬਿੱਟਾ)–ਸਰਕਾਰੀ ਸਕੂਲ ਲੈਬਾਰਟਰੀ ਸਟਾਫ ਯੂਨੀਅਨ ਦੇ ਸੂਬਾ ਪ੍ਰਧਾਨ ਪਵਵੰਤ ਸਿੰਘ, ਸਰਪ੍ਰਸਤ ਜਸਵੰਤ ਰਾਏ, ਸੂਬਾ ਵਿੱਤ ਸਕੱਤਰ ਸੁਖਮੰਦਰ ਸਿੰਘ ਮੋਗਾ, ਜਨਰਲ ਸਕੱਤਰ ਪੰਕਜ ਕੁਮਾਰ ਸਪਰਾ, ਦਿਲਪ੍ਰੀਤ ਸਿੰਘ ਭਿੰਡਰ, ਯੋਗੇਸ਼ ਕੁਮਾਰ ਬੇੜਾ, ਗੁਰਮੀਤ ਸਿੰਘ ਸਲਾਬਤਪੁਰਾ, ਗੁਰਵਿੰਦਰ ਸਿੰਘ ਸੰਧੂ, ਹਰਜੀਤ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫਤਰ ਨਾਲ ਸਬੰਧਤ ਅਧਿਕਾਰੀਆਂ ਪ੍ਰਤੀ ਸਖਤ ਨਰਾਜਗੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵਾਰ ਵਾਰ ਮੀਟਿੰਗਾਂ ਲਈ ਸਮਾਂ ਮੰਗ ਰਹੀ ਹੈ ਪਰ ਬਹਾਨਿਆਂ ਰਾਹੀ ਉਨ੍ਹਾਂ ਨੂੰ ਟਾਲਿਆ ਜਾ ਰਿਹਾ ਹੈ।

Ad Position 21
No active advertisement
ਰਾਜੀ ਫੈਸ਼ਨ ਗੈਲਰੀ ਅਹਿਮਦਗੜ੍ਹ ਵੱਲੋਂ “ਮੇਲਾ ਤੀਆਂ ਦਾ” ਰਵਾਇਤੀ ਸੱਭਿਆਚਾਰ ਦੀ ਝਲਕ ਪੇਸ਼ ਕਰਦਾ ਸਮਾਪਤ 05-08-2026
ਸੰਗਰੂਰ, 4 ਅਗਸਤ (ਅਮਨਦੀਪ ਸਿੰਘ ਬਿੱਟਾ)–ਸਰਕਾਰੀ ਸਕੂਲ ਲੈਬਾਰਟਰੀ ਸਟਾਫ ਯੂਨੀਅਨ ਦੇ ਸੂਬਾ ਪ੍ਰਧਾਨ ਪਵਵੰਤ ਸਿੰਘ, ਸਰਪ੍ਰਸਤ ਜਸਵੰਤ ਰਾਏ, ਸੂਬਾ ਵਿੱਤ ਸਕੱਤਰ ਸੁਖਮੰਦਰ ਸਿੰਘ ਮੋਗਾ, ਜਨਰਲ ਸਕੱਤਰ ਪੰਕਜ ਕੁਮਾਰ ਸਪਰਾ, ਦਿਲਪ੍ਰੀਤ ਸਿੰਘ ਭਿੰਡਰ, ਯੋਗੇਸ਼ ਕੁਮਾਰ ਬੇੜਾ, ਗੁਰਮੀਤ ਸਿੰਘ ਸਲਾਬਤਪੁਰਾ, ਗੁਰਵਿੰਦਰ ਸਿੰਘ ਸੰਧੂ, ਹਰਜੀਤ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫਤਰ ਨਾਲ ਸਬੰਧਤ ਅਧਿਕਾਰੀਆਂ ਪ੍ਰਤੀ ਸਖਤ ਨਰਾਜਗੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵਾਰ ਵਾਰ ਮੀਟਿੰਗਾਂ ਲਈ ਸਮਾਂ ਮੰਗ ਰਹੀ ਹੈ ਪਰ ਬਹਾਨਿਆਂ ਰਾਹੀ ਉਨ੍ਹਾਂ ਨੂੰ ਟਾਲਿਆ ਜਾ ਰਿਹਾ ਹੈ। ਪਵਵੰਤ ਸਿੰਘ ਨੇ ਕਿਹਾ ਕਿ ਹੁਣ ਜਥੇਬੰਦੀ 8 ਅਗਸਤ ਨੂੰ ਸੰਗਰੂਰ ਵਿਖੇ ਵਿੱਤ ਮੰਤਰੀ ਦੇ ਘਰ ਸਾਹਮਣੇ ਸੰਕੇਤਕ ਧਰਨਾਂ ਦੇਵੇਗੀ। ਉਨ੍ਹਾਂ ਕਿਹਾ ਕਿ ਐਸ.ਐਲ.ਏ. ਕਰਮਚਾਰੀ ਕਈ ਸਾਲਾਂ ਤੋਂ ਆਪਣੀ ਜਾਇਜ ਮੰਗਾਂ ਦੇ ਹੱਲ ਦੀ ਉਡੀਕ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਸਮੱਸਿਆਵਾਂ ਨੂੰ ਸੁਨਣ ਲਈ ਤਿਆਰ ਨਹੀਂ ਹੈ। ਐਸ.ਐਲ.ਏ. ਕਰ ਕਰਮਚਾਰੀਆਂ ਦਾ ਸਬਰ ਹੁਣ ਜਵਾਬ ਦੇ ਰਿਹਾ ਹੈ, ਦਫਤਰੀ ਕਰਮਚਾਰੀਆਂ ਦੇ ਟਾਲਮੋਟਲ ਕਾਰਨ ਉਨ੍ਹਾਂ ਵਿੱਚ ਭਾਰੀ ਰੋਸ ਹੈ। ਚਿਤਵਾਨੀ ਭਰੇ ਰੌਅ ਵਿੱਚ ਉਨ੍ਹਾਂ ਕਿਹਾ ਕਿ ਜੇ ਤੁਰੰਤ ਮੀਟਿੰਗ ਦਾ ਸਮਾਂ ਨਾ ਦੇ ਕੇ ਮੰਗਾਂ ਦਾ ਹੱਲ ਨਾ ਕੀਤਾ ਜਾਵੇਗਾ। ਜਥੇਬੰਦਕ ਸੂਬਾ ਸਕੱਤਰ ਜਤਿੰਦਰ ਸਿੰਘ ਭੰਗੂ ਨੇ ਕਿਹਾ ਕਿ ਸਰਕਾਰ ਨੂੰ ਕਰਮਚਾਰੀਆਂ ਦੀ ਗੱਲ ਸੁਣਨੀ ਹੀ ਪਵੇਗੀ। ਇਸ ਮੌਕੇ ਦਲਵੀਰ ਸਿੰਘ ਅੰਮ੍ਰਿਤਸਰ, ਪਰਦੀਪ ਕੁਮਾਰ ਤਰਨਤਾਰਨ, ਸਰਬਜੀਤ ਸਿੰਘ ਗੁਰਦਾਸਪੁਰ, ਵਿਕਾਸ ਅਗਰਵਾਲ, ਲੁਧਿਆਣਾ, ਤਰਲੋਚਨ ਸਿੰਘ ਮੋਹਾਲੀ, ਅਸੀਸ ਅਰੋੜਾ ਕਪੂਰਥਲਾ ਸਮੂਹ ਜ਼ਿਲ੍ਹਾ ਪ੍ਰਧਾਨ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਜ਼ਿਲ੍ਹਾ ਪੱਧਰੀ ਜਥੇਬੰਦਕ ਢਾਂਚਾ ਕੀਤਾ ਮਜ਼ਬੂਤ ਦਿਹਾਤੀ ਅਹੁਦੇਦਾਰਾਂ ਦੀ ਸੂਚੀ ਜ... ਅਗਲੀ ਖ਼ਬਰ ਫਾਰਚੂਨ ਸਕੂਲ ਦਾ ਜ਼ੋਨਲ ਖੋ-ਖੋ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ
Ad Position 24
No active advertisement