05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਬੇਰੁਜ਼ਗਾਰ ਸਾਂਝਾ ਮੋਰਚਾ 8 ਨੂੰ ਵਿੱਤ ਮੰਤਰੀ ਦੇ ਨਿਵਾਸ ਦਾ ਕਰੇਗਾ ਘਿਰਾਓ

ਸੰਗਰੂਰ, 4 ਅਗਸਤ (ਅਮਨਦੀਪ ਸਿੰਘ ਬਿੱਟਾ) – ਬੇਰੁਜਗਾਰ ਸਾਂਝੇ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾ, ਰਮਨ ਕੁਮਾਰ ਮਲੋਟ, ਅਮਨ ਸ਼ੇਖਾ, ਹਰਜਿੰਦਰ ਝੁਨੀਰ, ਲਖਵੀਰ ਸਿੰਘ ਸਿਰੀਏਵਾਲਾ, ਨਵਜੋਤ ਸਿੰਘ ਨੇ ਕਿਹਾ ਕਿ 8 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਦੇ ਨਿਵਾਸ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੀ.

Ad Position 21
No active advertisement
ਅਜੀਤ ਡੈਸਕ 05-08-2026
ਸੰਗਰੂਰ, 4 ਅਗਸਤ (ਅਮਨਦੀਪ ਸਿੰਘ ਬਿੱਟਾ) – ਬੇਰੁਜਗਾਰ ਸਾਂਝੇ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾ, ਰਮਨ ਕੁਮਾਰ ਮਲੋਟ, ਅਮਨ ਸ਼ੇਖਾ, ਹਰਜਿੰਦਰ ਝੁਨੀਰ, ਲਖਵੀਰ ਸਿੰਘ ਸਿਰੀਏਵਾਲਾ, ਨਵਜੋਤ ਸਿੰਘ ਨੇ ਕਿਹਾ ਕਿ 8 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਦੇ ਨਿਵਾਸ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੀ.ਸੀ. ਦਫਤਰ ਬਾਹਰ ਕਰੀਬ ਸਾਢੇ ਸੱਤ ਮਹੀਨੇ ਤੋਂ ਉਹ ਪੱਕਾ ਮੋਰਚਾ ਲਗਾਈ ਬੈਠੇ ਹਨ। ਪਿਛਲੇ ਦਿਨੀਂ 26 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਦੇ ਘਿਰਾਓ ਦੌਰਾਨ ਪ੍ਰਸ਼ਾਸਨ ਨੇ ਉਨ੍ਹਾਂ ਦੀ ਮੀਟਿੰਗ ਕੈਬਨਿਟ ਸਬ ਕਮੇਟੀ ਦੇ ਇੰਚਾਰਜ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਸਿੱਖਿਆ, ਸਿਹਤ ਮੰਤਰੀ ਅਤੇ ਸੱਕਤਰ ਪ੍ਰਸੋਨਲ ਵਿਭਾਗ ਨਾਲ ਨਿਸ਼ਚਤ ਕਰਵਾਈ ਸੀ ਪਰ 29 ਨੂੰ ਸਰਕਾਰ ਨੇ ਮੀਟਿੰਗ ਵੱਖ-ਵੱਖ ਸਕੱਤਰਾਂ ਨਾਲ ਕਰਵਾਉਣ ਦੀ ਤਜਵੀਜ ਰੱਖੀ ਜੋ ਉਨ੍ਹਾਂ ਠੁਕਰਾਂ ਦਿੱਤੀ ਸੀ। 55 ਫੀਸਦੀ ਨੰਬਰਾਂ ਵਾਲੀ ਸ਼ਰਤ ਰੱਦ ਕਰਨ ਦਾ ਅਧਿਕਾਰ ਕੈਬਨਿਟ ਅਤੇ ਪ੍ਰੋਸਨਲ ਵਿਭਾਗ ਕੋਲ ਹੈ ਅਤੇ ਹੁਣ ਇਸ ਦੇ ਰੋਸ ਵਜੋਂ ਹਰਪਾਲ ਸਿੰਘ ਚੀਮਾ ਦੇ ਨਿਵਾਸ ਦਾ ਘਿਰਾਓ ਕਰਨ ਦਾ ਪ੍ਰੋਗਾਰਮ ਉਲੀਕਿਆ ਹੈ। ਇਸ ਮੌਕੇ ਅਮਨਦੀਪ ਕੌਰ, ਮੁਨੀਸ਼ ਫਾਜਿਲਕਾ, ਸੰਦੀਪ ਮੋਫਰ, ਗੁਰਵਿੰਦਰ ਸਿੰਘ, ਜਸਵੀਰ ਸਿੰਘ ਨਾਭਾ, ਗੁਰਪਿਆਰ ਸਿੰਘ, ਰਘਵੀਰ ਸਿੰਘ ਉਗਰਾਹਾਂ, ਰਿੰਕੂ ਝਾੜੋ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਟਾਰਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਸੰਗਰੂਰ ਦੀ ਕਲੋਨੀ ਵਿੱਚ ਗੋਲੀਆਂ ਚਲਾ ਕੇ ਫਰਾਰ ਹੋਇਆ ਵਿਅਕਤੀ 6 ਘੰਟਿਆਂ ਦੇ ਅੰਦਰ ਅੰਦਰ ਗ੍ਰਿਫ਼ਤਾਰ
Ad Position 24
No active advertisement