ਸਕੂਲੀ ਵਿਦਿਆਰਥਣ ਦਾ ਅਚਨਚੇਤ ਬਿਮਾਰ ਹੋਣ ਕਾਰਨ ਦਿਹਾਂਤ
ਚੀਮਾ ਮੰਡੀ, 4 ਅਗਸਤ (ਗੁਰਜੀਤ ਸਿੰਘ ਚਹਿਲ) - ਪਿੰਡ ਫਲੇੜਾ ਦੀ ਹੋਣਹਾਰ ਵਿਦਿਆਰਥਣ ਪਰਨੀਤ ਕੌਰ ਦਾ ਅਚਨਚੇਤ ਬਿਮਾਰ ਹੋਣ ਕਾਰਨ ਦਿਹਾਂਤ ਹੋ ਜਾਣ ਨਾਲ ਇਲਾਕੇ ਅਤੇ ਸਕੂਲ ‘ਚ ਸੋਗ ਦੀ ਲਹਿਰ ਫੈਲ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਫਲੇੜਾ ਵਾਸੀ ਸਤਨਾਮ ਸਿੰਘ ਦੀ ਪੁੱਤਰੀ ਪਰਨੀਤ ਕੌਰ ਜੋ ਕਿ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਗੰਢੂਆਂ ਵਿਖੇ ਗਿਆਰਵੀਂ (ਕਾਮਰਸ) ਜਮਾਤ ਦੀ ਵਿਦਿਆਰਥਣ ਸੀ, ਕੁਝ ਦਿਨ ਪਹਿਲਾਂ ਅਚਾਨਕ ਬਿਮਾਰ ਹੋ ਗਈ ਸੀ ।
ਚੀਮਾ ਮੰਡੀ, 4 ਅਗਸਤ (ਗੁਰਜੀਤ ਸਿੰਘ ਚਹਿਲ) - ਪਿੰਡ ਫਲੇੜਾ ਦੀ ਹੋਣਹਾਰ ਵਿਦਿਆਰਥਣ ਪਰਨੀਤ ਕੌਰ ਦਾ ਅਚਨਚੇਤ ਬਿਮਾਰ ਹੋਣ ਕਾਰਨ ਦਿਹਾਂਤ ਹੋ ਜਾਣ ਨਾਲ ਇਲਾਕੇ ਅਤੇ ਸਕੂਲ ‘ਚ ਸੋਗ ਦੀ ਲਹਿਰ ਫੈਲ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਫਲੇੜਾ ਵਾਸੀ ਸਤਨਾਮ ਸਿੰਘ ਦੀ ਪੁੱਤਰੀ ਪਰਨੀਤ ਕੌਰ ਜੋ ਕਿ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਗੰਢੂਆਂ ਵਿਖੇ ਗਿਆਰਵੀਂ (ਕਾਮਰਸ) ਜਮਾਤ ਦੀ ਵਿਦਿਆਰਥਣ ਸੀ, ਕੁਝ ਦਿਨ ਪਹਿਲਾਂ ਅਚਾਨਕ ਬਿਮਾਰ ਹੋ ਗਈ ਸੀ । ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਰਨੀਤ ਨੂੰ ਸ਼ੁਰੂ ‘ਚ ਆਮ ਬੁਖਾਰ ਹੋਇਆ ਪਰ ਬਾਅਦ ‘ਚ ਉਸ ਦੀ ਸਿਹਤ ਤੇਜ਼ੀ ਨਾਲ ਵਿਗੜਦੀ ਗਈ। ਇਲਾਜ ਦੌਰਾਨ ਉਸ ਦਾ ਦਿਹਾਂਤ ਹੋ ਗਿਆ। ਇਸ ਦੁਖਦਾਈ ਘਟਨਾ ਨਾਲ ਪਰਿਵਾਰ ਸਮੇਤ ਪੂਰੇ ਪਿੰਡ ਵਿੱਚ ਗਮ ਦਾ ਮਾਹੌਲ ਹੈ। ਸਕੂਲ ਪ੍ਰਿੰਸੀਪਲ ਪਰਵੀਨ ਸਕਲਾਨੀ ਅਤੇ ਕਾਮਰਸ ਲੈਕਚਰਾਰ ਸਰੋਜ ਬਾਲਾ ਨੇ ਦੱਸਿਆ ਕਿ ਪਰਨੀਤ ਕੌਰ ਪਿਛਲੇ ਕਈ ਸਾਲਾਂ ਤੋਂ ਇਸ ਸਕੂਲ ਦੀ ਵਿਦਿਆਰਥਣ ਸੀ। ਉਹ ਆਪਣੇ ਨਿਮਰ ਸੁਭਾਅ, ਮਿਹਨਤ, ਅਨੁਸ਼ਾਸਨ ਅਤੇ ਚੰਗੇ ਵਿਵਹਾਰ ਕਰਕੇ ਅਧਿਆਪਕਾਂ ਅਤੇ ਸਾਥੀ ਵਿਦਿਆਰਥੀਆਂ ਵਿੱਚ ਬਹੁਤ ਹਰਮਨ ਪਿਆਰੀ ਵੀ ਸੀ। ਉਸ ਦੇ ਅਚਾਨਕ ਵਿਛੋੜੇ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਜਿਕਰਯੋਗ ਹੈ ਕਿ ਉਹ ਦੋ ਭੈਣਾ ਸਨ, ਜਿੰਨਾ ਦੇ ਇਕ ਭਰਾ ਹੈ। ਇਸ ਮੌਕੇ ਸਕੂਲ ਵਿੱਚ ਸ਼ੋਕ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਪ੍ਰਿੰਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਦੋ ਮਿੰਟ ਦਾ ਮੌਨ ਧਾਰ ਕੇ ਵਿਛੜੀ ਵਿਦਿਆਰਥਣ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਵੀ ਪ੍ਰਗਟ ਕੀਤੀ।