05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸ਼ਹੀਦ ਊਧਮ ਸਿੰਘ ਦੇ ਬੁੱਤ ਦੀ ਸਾਂਭ ਸੰਭਾਲ ਦਾ ਬੀੜਾ ਵਿਨਰਜੀਤ ਸਿੰਘ ਖਡਿਆਲ ਨੇ ਚੁੱਕਿਆ

ਸੁਨਾਮ ਊਧਮ ਸਿੰਘ ਵਾਲਾ, 4 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਵਲੋਂ ਆਪਣੀ ਟੀਮ ਨਾਲ ਮਿਲਕੇ ਸਥਾਨਕ ਆਈ. ਟੀ.

Ad Position 21
No active advertisement
ਅਜੀਤ ਡੈਸਕ 05-08-2026
ਸੁਨਾਮ ਊਧਮ ਸਿੰਘ ਵਾਲਾ, 4 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਵਲੋਂ ਆਪਣੀ ਟੀਮ ਨਾਲ ਮਿਲਕੇ ਸਥਾਨਕ ਆਈ.ਟੀ.ਆਈ ਚੌਂਕ ਨੇੜੇ ਲੱਗੇ ਸ਼ਹੀਦ-ਏ-ਆਜ਼ਮ ਸ ਊਧਮ ਸਿੰਘ ਦੇ ਬੁੱਤ ਦੀ ਸਫਾਈ ਕਰਵਾਈ ਗਈ ਅਤੇ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਸਮੇ ਵਿਨਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇ ਸ਼ਹੀਦ-ਏ-ਆਜ਼ਮ ਸ ਊਧਮ ਸਿੰਘ ਦਾ ਇਹ ਬੁੱਤ ਸਵ: ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਲਗਾਇਆ ਗਿਆ ਸੀ।ਉਨ੍ਹਾਂ ਕਿਹਾ ਕਿ ਅਜੇ ਕੁਝ ਦਿਨ ਪਹਿਲਾਂ ਹੀ 31 ਜੁਲਾਈ ਨੂੰ ਸ਼ਹੀਦ-ਏ-ਆਜ਼ਮ ਸ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਸ਼ਹੀਦ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ ਸੀ ਪਰ ਬਹੁਤ ਹੀ ਅਫਸੋਸ ਦੀ ਗੱਲ ਹੈ ਕਿ ਸਥਾਨਕ ਪ੍ਰਸ਼ਾਸਨ ਜਾਂ ਨਗਰ ਕੌਂਸਲ ਅਧਿਕਾਰੀਆਂ ਦੀ ਸਵੱਲੀ ਨਜ਼ਰ ਬੁੱਤ ਜਾਂ ਗਾਇਬ ਹੋਏ ਤਿਰੰਗੇ ਝੰਡੇ ਵੱਲ ਨਹੀ ਪਈ ਜਦੋਂ ਕਿ ਸ਼ਹੀਦ ਕੌਮ ਦਾ ਸ਼ਰਮਾਇਆ ਹੁੰਦੇ ਹਨ। ਜਿੰਨ੍ਹਾਂ ਦੀ ਕੁਰਬਾਨੀਆਂ ਸਦਕਾ ਅੱਜ ਭਾਰਤ ਵਾਸੀ ਆਜਾਦੀ ਦਾ ਨਿੱਘ ਮਾਣ ਰਹੇ ਹਨ।ਇਸ ਲਈ ਉਨ੍ਹਾਂ ਨੂੰ ਯਾਦ ਰੱਖਣਾ ਅਤੇ ਸ਼ਹੀਦਾਂ ਦੇ ਸਥਾਪਤ ਕੀਤੇ ਗਏ ਬੁੱਤਾਂ ਦੀ ਸਾਂਭ ਸੰਭਾਲ ਕਰਨਾ ਵੀ ਹਰ ਇਕ ਦਾ ਫਰਜ ਬਣਦਾ ਹੈ।ਇਸ ਸਮੇ ਖਡਿਆਲ ਨੇ ਇਸ ਬੁੱਤ ਦੀ ਸਾਂਭ ਸੰਭਾਲ ਦੀ ਜਿੰਮੇਵਾਰੀ ਲੈਂਦਿਆਂ ਕਿਹਾ ਕਿ ਅੱਜ ਤੋਂ ਬਾਅਦ ਬੁੱਤ ਦੀ ਸਾਫ ਸਫਾਈ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਈ ਜਾਇਆ ਕਰੇਗੁ।ਇਸ ਮੌਕੇ ਕੇਸਰ ਸਿੰਘ ਢੋਟ,ਹਰਬੰਸ ਸਿੰਘ ਸਾਬਕਾ ਸਰਪੰਚ ਭਰੂਰ,ਸ਼ਿਕੰਦਰ ਸਿੰਘ ਚੀਮਾ,ਜਗਸੀਰ ਸਿੰਘ ਭੰਮ,ਮਨਜੀਤ ਸਿੰਘ ਅਤੇ ਰਾਣਾ ਬਾਲਟੀਆਂ ਵਾਲਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਦੇ ਪ੍ਰਧਾਨ ਐਡਵੋਕੇਟ ਇਕਬਾਲ ਅਹਿਮਦ ਦਾ ਤਾਜਪੋਸ਼ੀ ਸਮਾਗਮ ਯਾਦਗਾਰੀ ਹੋ ਨਿੱਬੜਿਆ ਅਗਲੀ ਖ਼ਬਰ ਸਲੇਮਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24
No active advertisement