05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਲਗਭਗ 40 ਸਾਲਾਂ ਦੀ ਸਿਆਸੀ ਸਾਂਝ ਤੋਂ ਬਾਅਦ ਬਾਂਸਲ ਜੋੜੀ ਨੇ ਭਾਜਪਾ ਨੂੰ ਕਿਹਾ ਅਲਵਿਦਾ

ਖਨੌਰੀ, 4 ਅਗਸਤ (ਬਲਵਿੰਦਰ ਸਿੰਘ ਥਿੰਦ) - ਖਨੌਰੀ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਵੱਡਾ ਸਿਆਸੀ ਮੋੜ ਆ ਗਿਆ, ਜਦੋਂ ਭਾਰਤੀ ਜਨਤਾ ਪਾਰਟੀ ਨਾਲ ਲਗਭਗ ਚਾਰ ਦਹਾਕਿਆਂ ਤੋਂ ਜੁੜੇ ਰਹੇ ਭਾਜਪਾ ਦੇ ਸੀਨੀਅਰ ਆਗੂ ਸਤੀਸ਼ ਕੁਮਾਰ ਬਾਂਸਲ ਅਤੇ ਉਨ੍ਹਾਂ ਦੀ ਧਰਮ ਪਤਨੀ ਸੰਤੋਸ਼ ਬਾਂਸਲ ਨੇ ਪਾਰਟੀ ਦੀਆਂ ਨੀਤੀਆਂ ਤੋਂ ਨਾਰਾਜ਼ਗੀ ਜ਼ਾਹਰ ਕਰਦਿਆਂ ਭਾਜਪਾ ਨੂੰ ਅਲਵਿਦਾ ਕਹਿ ਦਿੱਤਾ। ਬਾਂਸਲ ਜੋੜੀ ਦੇ ਇਸ ਫ਼ੈਸਲੇ ਨੂੰ ਖਨੌਰੀ ਦੀ ਸਥਾਨਕ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ।

Ad Position 21
No active advertisement
ਡੀ.ਸੀ. ਦਫਤਰ ਬਾਹਰ ਪੱਕੇ ਮੋਰਚੇ ਉੱਤੇ ਬੈਠੇ ਬੇਰੁਜਗਾਰ ਸਾਂਝੇ ਮੋਰਚੇ ਦੇ ਆਗੂ ਗੱਲਬਾਤ ਕਰਦੇ ਹੋਏ। ਤਸਵੀਰ-ਮੁਕੇਸ਼ ਕੁਮਾਰ ਖਨੌਰੀ ਵਿਖੇ ਭਾਜਪਾ ਛੱਡਣ ਦਾ ਐਲਾਨ ਕਰਦੇ ਹੋਏ ਸਤੀਸ਼ ਕੁਮਾਰ ਬਾਂਸਲ ਅਤੇ ਉਨ੍ਹਾਂ ਦੀ ਧਰਮ ਪਤਨੀ ਸੰਤੋਸ਼ ਬਾਂਸਲ। ਤਸਵੀਰ: ਬਲਵਿੰਦਰ ਸਿੰਘ ਥਿੰਦ 05-08-2026
ਖਨੌਰੀ, 4 ਅਗਸਤ (ਬਲਵਿੰਦਰ ਸਿੰਘ ਥਿੰਦ) - ਖਨੌਰੀ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਵੱਡਾ ਸਿਆਸੀ ਮੋੜ ਆ ਗਿਆ, ਜਦੋਂ ਭਾਰਤੀ ਜਨਤਾ ਪਾਰਟੀ ਨਾਲ ਲਗਭਗ ਚਾਰ ਦਹਾਕਿਆਂ ਤੋਂ ਜੁੜੇ ਰਹੇ ਭਾਜਪਾ ਦੇ ਸੀਨੀਅਰ ਆਗੂ ਸਤੀਸ਼ ਕੁਮਾਰ ਬਾਂਸਲ ਅਤੇ ਉਨ੍ਹਾਂ ਦੀ ਧਰਮ ਪਤਨੀ ਸੰਤੋਸ਼ ਬਾਂਸਲ ਨੇ ਪਾਰਟੀ ਦੀਆਂ ਨੀਤੀਆਂ ਤੋਂ ਨਾਰਾਜ਼ਗੀ ਜ਼ਾਹਰ ਕਰਦਿਆਂ ਭਾਜਪਾ ਨੂੰ ਅਲਵਿਦਾ ਕਹਿ ਦਿੱਤਾ। ਬਾਂਸਲ ਜੋੜੀ ਦੇ ਇਸ ਫ਼ੈਸਲੇ ਨੂੰ ਖਨੌਰੀ ਦੀ ਸਥਾਨਕ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ। ਸਤੀਸ਼ ਕੁਮਾਰ ਬਾਂਸਲ ਨੇ ਭਾਜਪਾ ਵਿੱਚ ਲੰਬੇ ਸਮੇਂ ਤੱਕ ਸਰਗਰਮ ਰਹਿੰਦਿਆਂ ਪਾਰਟੀ ਲਈ ਵੱਖ-ਵੱਖ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ। ਉਹ ਜ਼ਿਲ੍ਹਾ ਜਨਰਲ ਸਕੱਤਰ, ਪੰਜ ਵਾਰ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਦੋ ਵਾਰ ਮੰਡਲ ਪ੍ਰਧਾਨ ਦੇ ਅਹੁਦਿਆਂ ‘ਤੇ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਜ਼ਿਲ੍ਹਾ ਇੰਚਾਰਜ ਸੰਗਰੂਰ-2, ਵਿਧਾਨ ਸਭਾ ਇੰਚਾਰਜ ਲੁਧਿਆਣਾ ਅਤੇ ਲੋਕ ਸਭਾ ਇੰਚਾਰਜ਼ ਬਠਿੰਡਾ ਤੇ ਫ਼ਤਹਿਗੜ੍ਹ ਸਾਹਿਬ ਵਰਗੀਆਂ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ। ਉਹ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਨਾਲ ਵੀ ਲੰਬੇ ਸਮੇਂ ਤੱਕ ਸਰਗਰਮ ਤੌਰ ‘ਤੇ ਜੁੜੇ ਰਹੇ ਹਨ। ਉਨ੍ਹਾਂ ਦੀ ਧਰਮ ਪਤਨੀ ਸੰਤੋਸ਼ ਬਾਂਸਲ ਵੀ ਖਨੌਰੀ ਦੀ ਸਥਾਨਕ ਸਿਆਸਤ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਰਹੇ ਹਨ। ਉਹ ਖਨੌਰੀ ਨਗਰ ਪੰਚਾਇਤ ਦੀ ਦੋ ਵਾਰ ਕੌਂਸਲਰ ਰਹਿ ਚੁੱਕੇ ਹਨ। ਬਾਂਸਲ ਪਰਿਵਾਰ ਦੀ ਲੰਬੇ ਸਮੇਂ ਤੋਂ ਭਾਜਪਾ ਨਾਲ ਜੁੜੀ ਸਿਆਸੀ ਸਰਗਰਮੀ ਦੇ ਮੱਦੇਨਜ਼ਰ ਉਨ੍ਹਾਂ ਵਲੋਂ ਪਾਰਟੀ ਤੋਂ ਵੱਖ ਹੋਣ ਦੇ ਫ਼ੈਸਲੇ ਨੂੰ ਸਥਾਨਕ ਸਿਆਸਤ ਵਿੱਚ ਖਾਸ ਮਹੱਤਤਾ ਦਿੱਤੀ ਜਾ ਰਹੀ ਹੈ। ਪੁਰਾਣੇ ਵਰਕਰਾਂ ਦੀ ਅਣਦੇਖੀ ਦਾ ਲਾਇਆ ਦੋਸ਼ ਪਾਰਟੀ ਛੱਡਣ ਦੇ ਫ਼ੈਸਲੇ ਸਬੰਧੀ ਗੱਲਬਾਤ ਕਰਦਿਆਂ ਸਤੀਸ਼ ਬਾਂਸਲ ਨੇ ਕਿਹਾ ਕਿ ਭਾਜਪਾ ਆਪਣੇ ਮੂਲ ਸਿਧਾਂਤਾਂ ਤੋਂ ਭਟਕ ਚੁੱਕੀ ਹੈ ਅਤੇ ਪਾਰਟੀ ਵਿੱਚ ਲੰਬੇ ਸਮੇਂ ਤੋਂ ਮਿਹਨਤ ਕਰਨ ਵਾਲੇ ਪੁਰਾਣੇ ਵਰਕਰਾਂ ਦੀ ਕੋਈ ਪੁੱਛ-ਪ੍ਰਤੀਤ ਨਹੀਂ ਰਹੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਰਕਰਾਂ ਨੇ ਆਪਣੀ ਜ਼ਿੰਦਗੀ ਦੇ ਕਈ ਦਹਾਕੇ ਪਾਰਟੀ ਨੂੰ ਸਮਰਪਿਤ ਕੀਤੇ, ਅੱਜ ਨਾ ਤਾਂ ਉਨ੍ਹਾਂ ਦੀ ਕੋਈ ਪੁੱਛ ਪ੍ਰਤੀਤ ਹੈ ਅਤੇ ਨਾ ਹੀ ਉਨ੍ਹਾਂ ਦੀਆਂ ਭਾਵਨਾਵਾਂ ਅਤੇ ਯੋਗਦਾਨ ਨੂੰ ਬਣਦਾ ਸਨਮਾਨ ਹੀ ਮਿਲ ਰਿਹਾ ਹੈ। ਸਤੀਸ਼ ਬਾਂਸਲ ਨੇ ਦਾਅਵਾ ਕੀਤਾ ਕਿ ਪਾਰਟੀ ਦੇ ਅੰਦਰ ਪੁਰਾਣੇ ਵਰਕਰਾਂ ਦੀ ਅਣਦੇਖੀ ਦਾ ਅਸਰ ਆਉਣ ਵਾਲੇ ਸਮੇਂ ਵਿੱਚ ਸਿਆਸੀ ਤੌਰ ‘ਤੇ ਵੀ ਸਾਹਮਣੇ ਆ ਸਕਦਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ। ਅਗਲਾ ਸਿਆਸੀ ਕਦਮ ਬਣਿਆ ਚਰਚਾ ਦਾ ਵਿਸ਼ਾ ਬਾਂਸਲ ਜੋੜੀ ਦੇ ਭਾਜਪਾ ਛੱਡਣ ਤੋਂ ਬਾਅਦ ਹੁਣ ਖਨੌਰੀ ਦੇ ਸਿਆਸੀ ਹਲਕਿਆਂ ਵਿੱਚ ਸਭ ਤੋਂ ਵੱਧ ਚਰਚਾ ਇਸ ਗੱਲ ਨੂੰ ਲੈ ਕੇ ਹੈ ਕਿ ਉਹ ਅਗਲਾ ਸਿਆਸੀ ਕਦਮ ਕੀ ਚੁੱਕਦੇ ਹਨ। ਹਾਲਾਂਕਿ ਸਤੀਸ਼ ਬਾਂਸਲ ਅਤੇ ਸੰਤੋਸ਼ ਬਾਂਸਲ ਵਲੋਂ ਅਜੇ ਤੱਕ ਆਪਣੇ ਅਗਲੇ ਸਿਆਸੀ ਰੁਖ ਸਬੰਧੀ ਕੋਈ ਅਧਿਕਾਰਿਕ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਦੇ ਇਸ ਫ਼ੈਸਲੇ ਨਾਲ ਜਿੱਥੇ ਸਥਾਨਕ ਭਾਜਪਾ ਇਕਾਈ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ, ਉੱਥੇ ਹੀ ਖਨੌਰੀ ਦੀ ਸਿਆਸਤ ਨਾਲ ਜੁੜੇ ਲੋਕਾਂ ਵਲੋਂ ਵੀ ਇਸ ਘਟਨਾਕ੍ਰਮ ਨੂੰ ਨੇੜਿਓਂ ਦੇਖਿਆ ਜਾ ਰਿਹਾ ਹੈ। ਹੁਣ ਆਉਣ ਵਾਲੇ ਦਿਨਾਂ ਵਿੱਚ ਬਾਂਸਲ ਜੋੜੀ ਕਿਸ ਸਿਆਸੀ ਪਾਰਟੀ ਜਾਂ ਧੜੇ ਨਾਲ ਆਪਣੀ ਸਿਆਸੀ ਪਾਰੀ ਅੱਗੇ ਵਧਾਉਂਦੀ ਹੈ, ਇਸ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਸੰਗਰੂਰ ਦਫਤਰ ’ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਵਿੱਚ ਗ੍ਰਿਫਤਾਰ ਦੋ ਜਣਿਆਂ ਨੂੰ 14 ਦਿਨਾਂ ਦੇ ਜੁਡੀਸ਼ੀਅਲ... ਅਗਲੀ ਖ਼ਬਰ ਰੋਟਰੀ ਕਲੱਬ ਦੇ ਪ੍ਰਧਾਨ ਐਡਵੋਕੇਟ ਇਕਬਾਲ ਅਹਿਮਦ ਦਾ ਤਾਜਪੋਸ਼ੀ ਸਮਾਗਮ ਯਾਦਗਾਰੀ ਹੋ ਨਿੱਬੜਿਆ
Ad Position 24
No active advertisement