05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਭਾਜਪਾ ਦੇ ਸੰਗਰੂਰ ਦਫਤਰ ’ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਵਿੱਚ ਗ੍ਰਿਫਤਾਰ ਦੋ ਜਣਿਆਂ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ ਜੇਲ੍ਹ ਭੇਜਿਆ

ਸੰਗਰੂਰ, 4 ਅਗਸਤ (ਧੀਰਜ ਪਸੋਰੀਆ) - ਭਾਜਪਾ ਦੇ ਸੰਗਰੂਰ ਦਫਤਰ ਤੇ ਪੈਟਰੋਲ ਬੰਬ ਸੁੱਟੇ ਜਾਣ ਦੀ ਵਾਰਦਾਤ ਨੂੰ ਲੈ ਕੇ ਦਰਜ ਪੁਲਿਸ ਮਾਮਲੇ ਵਿੱਚ ਗਿਰਫਤਾਰ ਦੋ ਵਿਅਕਤੀਆਂ ਨੂੰ ਸੰਗਰੂਰ ਦੀ ਅਦਾਲਤ ਨੇ ਅੱਜ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਉੱਤੇ ਜੇਲ ਭੇਜ ਦਿੱਤਾ ਹੈ। ਮੁਦਈ ਪੱਖ ਦੇ ਵਕੀਲ ਲਲਿਤ ਕੁਮਾਰ ਗਰਗ ਨੇ ਦੱਸਿਆ ਕਿ ਇਸ ਘਟਨਾ ਨੂੰ ਲੈ ਕੇ ਭਾਜਪਾ ਜਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਕਪਿਆਲ ਦੀ ਸ਼ਿਕਾਇਤ ਤੇ ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।

Ad Position 21
No active advertisement
ਐਡਵੋਕੇਟ ਲਲਿਤ ਕੁਮਾਰ ਗਰਗ ਜਾਣਕਾਰੀ ਦਿੰਦੇ ਹੋਏ। ਤਸਵੀਰ-ਮੁਕੇਸ਼ ਕੁਮਾਰ 05-08-2026
ਸੰਗਰੂਰ, 4 ਅਗਸਤ (ਧੀਰਜ ਪਸੋਰੀਆ) - ਭਾਜਪਾ ਦੇ ਸੰਗਰੂਰ ਦਫਤਰ ਤੇ ਪੈਟਰੋਲ ਬੰਬ ਸੁੱਟੇ ਜਾਣ ਦੀ ਵਾਰਦਾਤ ਨੂੰ ਲੈ ਕੇ ਦਰਜ ਪੁਲਿਸ ਮਾਮਲੇ ਵਿੱਚ ਗਿਰਫਤਾਰ ਦੋ ਵਿਅਕਤੀਆਂ ਨੂੰ ਸੰਗਰੂਰ ਦੀ ਅਦਾਲਤ ਨੇ ਅੱਜ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਉੱਤੇ ਜੇਲ ਭੇਜ ਦਿੱਤਾ ਹੈ। ਮੁਦਈ ਪੱਖ ਦੇ ਵਕੀਲ ਲਲਿਤ ਕੁਮਾਰ ਗਰਗ ਨੇ ਦੱਸਿਆ ਕਿ ਇਸ ਘਟਨਾ ਨੂੰ ਲੈ ਕੇ ਭਾਜਪਾ ਜਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਕਪਿਆਲ ਦੀ ਸ਼ਿਕਾਇਤ ਤੇ ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੇ ਸਬੰਧ ਵਿੱਚ ਸੰਗਰੂਰ ਪੁਲਿਸ ਨੇ ਪੈਟਰੋਲ ਬੰਬ ਸੁੱਟਣ ਦੇ ਕਥਿਤ ਦੋਸ਼ਾਂ ਵਿੱਚ ਦੋ ਨੌਜਵਾਨਾਂ ਹੈਪੀ ਸਿੰਘ ਵਾਸੀ ਭੰਮਾਬੱਦੀ ਅਤੇ ਜਸਪ੍ਰੀਤ ਸਿੰਘ ਜੱਸੀ ਵਾਸੀ ਲਹਿਰਾ ਨੂੰ ਨਾਮਜਦ ਕਰ ਕੇ 24 ਘੰਟਿਆਂ ਦੇ ਅੰਦਰ ਅੰਦਰ ਗ੍ਰਿਫਤਾਰ ਕਰਨ ਦਾ ਦਾਅਵਾ ਕਰਦਿਆਂ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਅਤੇ ਦੋ ਮੋਬਾਇਲ ਫੋਨ ਵੀ ਬਰਾਮਦ ਕਰਵਾਉਣ ਦਾ ਦਾਅਵਾ ਕੀਤਾ ਸੀ। ਪੁਲਿਸ ਨੇ ਦਰਜ ਮਾਮਲੇ ਵਿੱਚ ਯੂਏਪੀਏ ਦੀਆਂ ਧਾਰਾਵਾਂ ਦਾ ਵਾਧਾ ਕਰਦਿਆਂ ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਅੱਜ ਪੁਲਿਸ ਰਿਮਾਂਡ ਖਤਮ ਹੋਣ ਉੱਤੇ ਇਹਨਾਂ ਦੋਨਾਂ ਨੌਜਵਾਨਾਂ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਉੱਤੇ ਜੇਲ ਭੇਜ ਦਿੱਤਾ ਹੈ। ਹੁਣ ਇਹ ਕੇਸ ਵਧੀਕ ਸੈਸ਼ਨ ਜੱਜ ਮੈਡਮ ਸੰਜੀਤਾ ਦੀ ਅਦਾਲਤ ਵਿੱਚ ਚੱਲੇਗਾ।
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਾ ਸਕੂਲ ਦੇ ਵਿਦਿਆਰਥੀ ਜ਼ੋਨਲ ਪੱਧਰੀ ਖੇਡਾਂ ਵਿਚ ਜੇਤੂ ਅਗਲੀ ਖ਼ਬਰ ਲਗਭਗ 40 ਸਾਲਾਂ ਦੀ ਸਿਆਸੀ ਸਾਂਝ ਤੋਂ ਬਾਅਦ ਬਾਂਸਲ ਜੋੜੀ ਨੇ ਭਾਜਪਾ ਨੂੰ ਕਿਹਾ ਅਲਵਿਦਾ
Ad Position 24
No active advertisement