05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪਿੰਡ ਲੋਹਾਰ ਮਾਜਰਾ ਵਿਖੇ ਧੂਮਧਾਮ ਨਾਲ ਮਨਾਇਆ ‘ਤੀਆਂ ਦਾ ਤਿਉਹਾਰ’

ਧੂਰੀ, 4 ਅਗਸਤ (ਲਖਵੀਰ ਸਿੰਘ ਧਾਂਦਰਾ)-ਪਿੰਡ ਲੋਹਾਰ ਮਾਜਰਾ ਵਿਖੇ ਪੰਜਾਬੀ ਸਭਿਆਚਾਰ ਨੂੰ ਜਿਊਂਦਾ ਰੱਖਣ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ “ਤੀਆਂ ਦਾ ਪ੍ਰੋਗਰਾਮ” ਬਹੁਤ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪਿੰਡ ਦੀਆਂ ਧੀਆਂ-ਭੈਣਾਂ ਅਤੇ ਮਹਿਲਾਵਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 05-08-2026
ਧੂਰੀ, 4 ਅਗਸਤ (ਲਖਵੀਰ ਸਿੰਘ ਧਾਂਦਰਾ)-ਪਿੰਡ ਲੋਹਾਰ ਮਾਜਰਾ ਵਿਖੇ ਪੰਜਾਬੀ ਸਭਿਆਚਾਰ ਨੂੰ ਜਿਊਂਦਾ ਰੱਖਣ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ “ਤੀਆਂ ਦਾ ਪ੍ਰੋਗਰਾਮ” ਬਹੁਤ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪਿੰਡ ਦੀਆਂ ਧੀਆਂ-ਭੈਣਾਂ ਅਤੇ ਮਹਿਲਾਵਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਪ੍ਰੋਗਰਾਮ ਦੌਰਾਨ ਮਹਿਲਾਵਾਂ ਅਤੇ ਮੁਟਿਆਰਾਂ ਨੇ ਪਰੰਪਰਾਗਤ ਪੰਜਾਬੀ ਪਹਿਰਾਵੇ ਵਿੱਚ ਗਿੱਧਾ, ਭੰਗੜਾ ਅਤੇ ਬੋਲੀਆਂ ਪਾ ਕੇ ਸਮਾਂ ਬੰਨ੍ਹ ਦਿੱਤਾ। ਪੀਂਘਾਂ ਝੂਟਦਿਆਂ ਹੋਇਆਂ ਸਭ ਨੇ ਪੰਜਾਬ ਦੇ ਅਮੀਰ ਵਿਰਸੇ ਦੀਆਂ ਯਾਦਾਂ ਤਾਜ਼ਾ ਕੀਤੀਆਂ। ਇਸ ਮੌਕੇ ਪਿੰਡ ਦੇ ਸਰਪੰਚ ਰਵਿੰਦਰ ਸਿੰਘ ਸਿੱਧੂ ਨੇ ਬੋਲਦਿਆਂ ਕਿਹਾ ਕਿ ਤੀਆਂ ਦਾ ਤਿਉਹਾਰ ਸਾਡੇ ਪੰਜਾਬੀ ਸਭਿਆਚਾਰ ਦਾ ਅਹਿਮ ਅੰਗ ਹੈ। ਅਜਿਹੇ ਸਮਾਗਮ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਇਸ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਪੰਚਾਇਤ ਮੈਂਬਰਾਂ ਦਾ ਵਿਸ਼ੇਸ਼ ਯੋਗਦਾਨ ਰਿਹਾ, ਜਿਨ੍ਹਾਂ ਵਿੱਚ ਕੁਲਦੀਪ ਸਿੰਘ (ਮੈਂਬਰ), ਰਾਜਿੰਦਰ ਸਿੰਘ (ਮੈਂਬਰ), ਜਸਪਾਲ ਕੌਰ (ਮੈਂਬਰ), ਕਿਰਨਪਾਲ ਕੌਰ (ਮੈਂਬਰ) ਅਤੇ ਜਗਤਾਰ ਸਿੰਘ (ਮੈਂਬਰ) ਸ਼ਾਮਲ ਸਨ। ਸਮਾਗਮ ਦੇ ਅੰਤ ਵਿੱਚ ਆਏ ਹੋਏ ਸਭ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਰਵਾਇਤੀ ਪਕਵਾਨ ਵੰਡੇ ਗਏ।
Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਐੱਸ.ਈ. ਕਲਸਟਰ ਫੁੱਟਬਾਲ ਟੂਰਨਾਮੈਂਟ : ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਦੀ ਅੰਡਰ-17 ਟੀਮ ਨੇ ਜਿੱਤ... ਅਗਲੀ ਖ਼ਬਰ ਅਕਾਲੀ ਦਲ ਨੂੰ ਬੂਥ ਪੱਧਰ ’ਤੇ ਲਾਮਬੰਦ ਤੇ ਮਜ਼ਬੂਤ ਕਰਨ ਲਈ ਪਾਰਟੀ ਦੀਆਂ ਮੀਟਿੰਗਾਂ ਜਾਰੀ ਹਨ - ਗੁਲਜ਼ਾਰੀ ਮੂਨਕ
Ad Position 24
No active advertisement