05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸੀ.ਬੀ.ਐੱਸ.ਈ. ਕਲਸਟਰ ਫੁੱਟਬਾਲ ਟੂਰਨਾਮੈਂਟ : ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਦੀ ਅੰਡਰ-17 ਟੀਮ ਨੇ ਜਿੱਤਿਆ ਸਿਲਵਰ ਮੈਡਲ

ਸੰਗਰੂਰ, 4 ਅਗਸਤ (ਸੁਖਵਿੰਦਰ ਸਿੰਘ ਫੁੱਲ) - ਖੇਡਾਂ ਦੇ ਖੇਤਰ ਵਿੱਚ ਮਾਣਮੱਤੀ ਪ੍ਰਾਪਤੀ ਕਰਦਿਆਂ ਸੰਤ ਅਤਰ ਸਿੰਘ ਅਕਾਲ ਅਕੈਡਮੀ, ਮਸਤੂਆਣਾ ਸਾਹਿਬ ਦੇ ਵਿਦਿਆਰਥੀਆਂ ਨੇ ਇੱਕ ਹੋਰ ਵੱਡੀ ਇਤਿਹਾਸਕ ਪ੍ਰਾਪਤੀ ਆਪਣੇ ਨਾਮ ਕੀਤੀ ਹੈ। ਸੀ.

Ad Position 21
No active advertisement
ਅਜੀਤ ਡੈਸਕ 05-08-2026
ਸੰਗਰੂਰ, 4 ਅਗਸਤ (ਸੁਖਵਿੰਦਰ ਸਿੰਘ ਫੁੱਲ) - ਖੇਡਾਂ ਦੇ ਖੇਤਰ ਵਿੱਚ ਮਾਣਮੱਤੀ ਪ੍ਰਾਪਤੀ ਕਰਦਿਆਂ ਸੰਤ ਅਤਰ ਸਿੰਘ ਅਕਾਲ ਅਕੈਡਮੀ, ਮਸਤੂਆਣਾ ਸਾਹਿਬ ਦੇ ਵਿਦਿਆਰਥੀਆਂ ਨੇ ਇੱਕ ਹੋਰ ਵੱਡੀ ਇਤਿਹਾਸਕ ਪ੍ਰਾਪਤੀ ਆਪਣੇ ਨਾਮ ਕੀਤੀ ਹੈ। ਸੀ.ਬੀ.ਐਸ.ਈ. ਕਲਸਟਰ ਫੁੱਟਬਾਲ ਟੂਰਨਾਮੈਂਟ 2026-27 ਵਿੱਚ ਅਕੈਡਮੀ ਦੀ ਅੰਡਰ-17 ਫੁੱਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਹਾਸਲ ਕਰਕੇ ਸਕੂਲ ਮੈਨੇਜਮੈਂਟ, ਮਾਪਿਆਂ ਅਤੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਵੱਕਾਰੀ ਟੂਰਨਾਮੈਂਟ ਜੀ.ਬੀ. ਇੰਟਰਨੈਸ਼ਨਲ ਸਕੂਲ, ਨਾਭਾ ਵਿਖੇ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ ਕੁੱਲ 32 ਟੀਮਾਂ ਨੇ ਹਿੱਸਾ ਲਿਆ। ਬੇਹੱਦ ਸਖ਼ਤ ਅਤੇ ਫਸਵੇਂ ਮੁਕਾਬਲਿਆਂ ਦੌਰਾਨ ਸੰਤ ਅਤਰ ਸਿੰਘ ਅਕਾਲ ਅਕੈਡਮੀ ਦੀ ਟੀਮ ਨੇ ਬਿਹਤਰੀਨ ਅਨੁਸ਼ਾਸਨ, ਖੇਡ ਭਾਵਨਾ ਅਤੇ ਮਜ਼ਬੂਤ ਰਣਨੀਤੀ ਦਾ ਮੁਜ਼ਾਹਰਾ ਕਰਦਿਆਂ ਫਾਈਨਲ ਤੱਕ ਦਾ ਸਫ਼ਰ ਤੈਅ ਕੀਤਾ ਅਤੇ ਦੂਜਾ ਸਥਾਨ ਹਾਸਲ ਕਰਕੇ ਸਿਲਵਰ ਮੈਡਲ ‘ਤੇ ਕਬਜ਼ਾ ਕੀਤਾ। ਅਕਾਲ ਕਾਲਜ ਕੌਂਸਲ ਦੇ ਸਕੱਤਰ ਸ੍ਰ. ਜਸਵੰਤ ਸਿੰਘ ਖਹਿਰਾ ਨੇ ਟੀਮ ਦੇ ਖਿਡਾਰੀਆਂ, ਕੋਚ ਅਤੇ ਸਟਾਫ਼ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਅਕਾਲ ਕਾਲਜ ਕੌਂਸਲ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਹਰ ਸੰਭਵ ਸਹੂਲਤ ਅਤੇ ਉਤਸ਼ਾਹ ਦੇਣ ਲਈ ਹਮੇਸ਼ਾ ਵਚਨਬੱਧ ਹੈ। ਸਕੂਲ ਦੇ ਪ੍ਰਿੰਸੀਪਲ ਡਾ. ਵਿਜੈ ਪਲਾਹਾ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਇਹ ਸ਼ਾਨਦਾਰ ਜਿੱਤ ਸਾਡੇ ਵਿਦਿਆਰਥੀਆਂ ਦੀ ਦਿਨ-ਰਾਤ ਦੀ ਮਿਹਨਤ, ਲਗਨ ਅਤੇ ਕੋਚਿੰਗ ਸਟਾਫ਼ ਦੀ ਸਹੀ ਰਹਿਨੁਮਾਈ ਦਾ ਨਤੀਜਾ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ, ਪ੍ਰਿੰਸੀਪਲ, ਕੋਚਿੰਗ ਸਟਾਫ਼ ਅਤੇ ਸਮੂਹ ਅਧਿਆਪਕਾਂ ਨੇ ਜੇਤੂ ਟੀਮ ਦੇ ਖਿਡਾਰੀਆਂ ਦਾ ਅਕੈਡਮੀ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ - ਡੀ.ਐੱਸ.ਪੀ. ਮਾਨਵਜੀਤ ਸਿੰਘ ਅਗਲੀ ਖ਼ਬਰ ਪਿੰਡ ਲੋਹਾਰ ਮਾਜਰਾ ਵਿਖੇ ਧੂਮਧਾਮ ਨਾਲ ਮਨਾਇਆ ‘ਤੀਆਂ ਦਾ ਤਿਉਹਾਰ’
Ad Position 24
No active advertisement