05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ - ਡੀ.ਐੱਸ.ਪੀ. ਮਾਨਵਜੀਤ ਸਿੰਘ

ਸੰਦੌੜ, 4 ਅਗਸਤ (ਜਸਵੀਰ ਸਿੰਘ ਜੱਸੀ)–ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮੰਤਵ ਨਾਲ ਡੀ. ਐਸ.

Ad Position 21
No active advertisement
ਅਜੀਤ ਡੈਸਕ 05-08-2026
ਸੰਦੌੜ, 4 ਅਗਸਤ (ਜਸਵੀਰ ਸਿੰਘ ਜੱਸੀ)–ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮੰਤਵ ਨਾਲ ਡੀ.ਐਸ.ਪੀ. ਮਾਨਵਜੀਤ ਸਿੰਘ ਨੇ ਪੁਲਿਸ ਥਾਣਾ ਸੰਦੌੜ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਥਾਣਾ ਮੁਖੀ (ਐਸ.ਐਚ.ਓ.) ਸਈਅਦ ਸਕੀਲ ਅਤੇ ਸਮੂਹ ਪੁਲਿਸ ਪਾਰਟੀ ਨਾਲ ਵਿਸ਼ੇਸ਼ ਮੀਟਿੰਗ ਕਰਕੇ ਨਸ਼ਾ ਵਿਰੋਧੀ ਮੁਹਿੰਮ ਨੂੰ ਪਿੰਡ ਪੱਧਰ ਤੱਕ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ.ਐਸ.ਪੀ. ਮਾਨਵਜੀਤ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣਾ ਪੁਲਿਸ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦਾ ਹੱਲ ਕੇਵਲ ਕਾਨੂੰਨੀ ਕਾਰਵਾਈ ਨਾਲ ਹੀ ਨਹੀਂ, ਸਗੋਂ ਲੋਕਾਂ ਦੇ ਸਹਿਯੋਗ ਅਤੇ ਜਾਗਰੂਕਤਾ ਨਾਲ ਵੀ ਸੰਭਵ ਹੈ। ਇਸ ਲਈ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਪਿੰਡ-ਪਿੰਡ ਜਾ ਕੇ ਪੰਚਾਇਤਾਂ, ਨੌਜਵਾਨਾਂ, ਸਮਾਜ ਸੇਵੀ ਸੰਸਥਾਵਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ ਕਰਨ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਬਿਨਾਂ ਕਿਸੇ ਡਰ ਦੇ ਪੁਲਿਸ ਨੂੰ ਸੂਚਿਤ ਕਰਨ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਡੀ.ਐਸ.ਪੀ. ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕ ਲਹਿਰ ਦਾ ਰੂਪ ਦੇਣ ਲਈ ਸਕੂਲਾਂ, ਕਾਲਜਾਂ ਅਤੇ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕੀਤਾ ਜਾ ਸਕੇ। ਇਸ ਮੌਕੇ ਐਸ.ਐਚ.ਓ. ਸਈਅਦ ਸਕੀਲ ਨੇ ਭਰੋਸਾ ਦਿਵਾਇਆ ਕਿ ਪੁਲਿਸ ਥਾਣਾ ਸੰਦੌੜ ਦੀ ਟੀਮ ਡੀ.ਐਸ.ਪੀ. ਵੱਲੋਂ ਦਿੱਤੇ ਨਿਰਦੇਸ਼ਾਂ ਨੂੰ ਪੂਰੀ ਇਮਾਨਦਾਰੀ ਨਾਲ ਲਾਗੂ ਕਰੇਗੀ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਹਰ ਸੰਭਵ ਯਤਨ ਜਾਰੀ ਰੱਖੇਗੀ। ਇਸ ਮੌਕੇ ਉਹਨਾਂ ਨਾਲ ਏ.ਐਸ.ਆਈ ਸੁਖਵਿੰਦਰ ਸਿੰਘ, ਸੁਲਤਾਨ ਅਲੀ ਦੀਪਕ ਕੁਮਾਰ, ਮੁਹੰਮਦ ਸੁਲਤਾਨ, ਹਰਵਿੰਦਰ ਸਿੰਘ ਅਤੇ ਕੁਲਦੀਪ ਸਿੰਘ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਛਪਾਰ ਵਿਖੇ ਸਰਪੰਚ ਕੁਲਦੀਪ ਸਿੰਘ ਬੋਪਾਰਾਏ ਵੱਲੋਂ ਮੁਫਤ ਸਿਲਾਈ ਸੈਂਟਰ ਆਰੰਭ ਅਗਲੀ ਖ਼ਬਰ ਸੀ.ਬੀ.ਐੱਸ.ਈ. ਕਲਸਟਰ ਫੁੱਟਬਾਲ ਟੂਰਨਾਮੈਂਟ : ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਦੀ ਅੰਡਰ-17 ਟੀਮ ਨੇ ਜਿੱਤ...
Ad Position 24
No active advertisement