06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਗੋਲਡਨ ਅਰਥ ਗਲੋਬਲ ਸਕੂਲ ਸੰਗਰੂਰ ਵਿਖੇ ਕਲਾਸਰੂਮ ਮੈਨੇਜਮੈਂਟ ਦੇ ਵਿਸ਼ੇ ’ਤੇ ਦੋ ਰੋਜ਼ਾ ਵਰਕਸ਼ਾਪ

ਸੰਗਰੂਰ, 5 ਅਗਸਤ (ਸੁਖਵਿੰਦਰ ਸਿੰਘ ਫੁੱਲ) – ਸਥਾਨਕ ਗੋਲਡਨ ਅਰਥ ਗਲੋਬਲ ਸਕੂਲ, ਸੰਗਰੂਰ ਵਿਖੇ ਕਲਾਸਰੂਮ ਮੈਨੇਜਮੈਂਟ ਦੇ ਵਿਸ਼ੇ ’ਤੇ ਦੋ ਰੋਜ਼ਾ ਵਿਸ਼ੇਸ਼ ਵਰਕਸ਼ਾਪ ਕੀਤੀ ਗਈ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਕਲਾਸਰੂਮ ਦੇ ਸੁਚੱਜੇ ਪ੍ਰਬੰਧਨ, ਵਿਦਿਆਰਥੀਆਂ ਨਾਲ ਪ੍ਰਭਾਵਸ਼ਾਲੀ ਸੰਚਾਰ, ਸਕਾਰਾਤਮਕ ਸਿੱਖਣ ਵਾਲਾ ਮਾਹੌਲ ਸਿਰਜਣ ਅਤੇ ਕਲਾਸ ਵਿੱਚ ਅਨੁਸ਼ਾਸਨ ਤੇ ਵਿਦਿਆਰਥੀ ਭਾਗੀਦਾਰੀ ਨੂੰ ਬਿਹਤਰ ਬਣਾਉਣ ਲਈ ਨਵੀਆਂ ਤਕਨੀਕਾਂ ਨਾਲ ਜਾਣੂ ਕਰਵਾਉਣਾ ਸੀ।

Ad Position 21
No active advertisement
ਅਜੀਤ ਡੈਸਕ 06-08-2026
ਸੰਗਰੂਰ, 5 ਅਗਸਤ (ਸੁਖਵਿੰਦਰ ਸਿੰਘ ਫੁੱਲ) – ਸਥਾਨਕ ਗੋਲਡਨ ਅਰਥ ਗਲੋਬਲ ਸਕੂਲ, ਸੰਗਰੂਰ ਵਿਖੇ ਕਲਾਸਰੂਮ ਮੈਨੇਜਮੈਂਟ ਦੇ ਵਿਸ਼ੇ ’ਤੇ ਦੋ ਰੋਜ਼ਾ ਵਿਸ਼ੇਸ਼ ਵਰਕਸ਼ਾਪ ਕੀਤੀ ਗਈ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਕਲਾਸਰੂਮ ਦੇ ਸੁਚੱਜੇ ਪ੍ਰਬੰਧਨ, ਵਿਦਿਆਰਥੀਆਂ ਨਾਲ ਪ੍ਰਭਾਵਸ਼ਾਲੀ ਸੰਚਾਰ, ਸਕਾਰਾਤਮਕ ਸਿੱਖਣ ਵਾਲਾ ਮਾਹੌਲ ਸਿਰਜਣ ਅਤੇ ਕਲਾਸ ਵਿੱਚ ਅਨੁਸ਼ਾਸਨ ਤੇ ਵਿਦਿਆਰਥੀ ਭਾਗੀਦਾਰੀ ਨੂੰ ਬਿਹਤਰ ਬਣਾਉਣ ਲਈ ਨਵੀਆਂ ਤਕਨੀਕਾਂ ਨਾਲ ਜਾਣੂ ਕਰਵਾਉਣਾ ਸੀ। ਵਰਕਸ਼ਾਪ ਦੌਰਾਨ ਅਧਿਆਪਕਾਂ ਨੇ ਕਲਾਸਰੂਮ ਪ੍ਰਬੰਧਨ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਅਤੇ ਵਿਚਾਰ-ਵਟਾਂਦਰਿਆਂ ਵਿੱਚ ਸਰਗਰਮੀ ਨਾਲ ਭਾਗ ਲਿਆ। ਇਸ ਦੌਰਾਨ ਪ੍ਰਭਾਵਸ਼ਾਲੀ ਅਧਿਆਪਨ, ਵਿਦਿਆਰਥੀਆਂ ਦੀਆਂ ਵੱਖ-ਵੱਖ ਸਿੱਖਣ ਦੀਆਂ ਲੋੜਾਂ ਨੂੰ ਸਮਝਣ ਅਤੇ ਕਲਾਸਰੂਮ ਨੂੰ ਹੋਰ ਰੁਚਿਕਰ ਤੇ ਸਿੱਖਣ-ਅਨੁਕੂਲ ਬਣਾਉਣ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ। ਇਸ ਵਰਕਸ਼ਾਪ ਵਿੱਚ ਵਿਸ਼ੇਸ਼ ਮਾਹਿਰ ਸ਼੍ਰੀ ਵਿਵੇਕ ਤਿਵਾਰੀ ਅਤੇ ਸ਼੍ਰੀਮਤੀ ਨੀਰਜਾ ਸੇਠੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਅਧਿਆਪਕਾਂ ਨੂੰ ਕਲਾਸਰੂਮ ਮੈਨੇਜਮੈਂਟ ਨਾਲ ਸਬੰਧਤ ਵਿਹਾਰਕ ਤਕਨੀਕਾਂ, ਪ੍ਰਭਾਵਸ਼ਾਲੀ ਸੰਚਾਰ ਅਤੇ ਵਿਦਿਆਰਥੀਆਂ ਦੀ ਬਿਹਤਰ ਭਾਗੀਦਾਰੀ ਲਈ ਉਪਯੋਗੀ ਜਾਣਕਾਰੀ ਪ੍ਰਦਾਨ ਕੀਤੀ ਗਈ। ਇਹ ਪ੍ਰੋਗਰਾਮ ਅਧਿਆਪਕਾਂ ਲਈ ਗਿਆਨ, ਤਜਰਬੇ ਅਤੇ ਨਵੀਆਂ ਸਿੱਖਣ ਤਕਨੀਕਾਂ ਨੂੰ ਸਾਂਝਾ ਕਰਨ ਦਾ ਇੱਕ ਉਪਯੋਗੀ ਮੰਚ ਸਾਬਤ ਹੋਇਆ। ਇਸ ਰਾਹੀਂ ਅਧਿਆਪਕਾਂ ਨੇ ਆਪਣੇ ਪੇਸ਼ੇਵਰ ਹੁਨਰਾਂ ਨੂੰ ਹੋਰ ਨਿਖਾਰਨ ਦੇ ਨਾਲ-ਨਾਲ ਪ੍ਰਭਾਵਸ਼ਾਲੀ ਕਲਾਸਰੂਮ ਪ੍ਰਬੰਧਨ ਲਈ ਨਵੇਂ ਵਿਚਾਰ ਪ੍ਰਾਪਤ ਕੀਤੇ। ਇਸ ਮੌਕੇ ’ਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਪਰਮਿੰਦਰ ਸੰਧੂ ਅਤੇ ਸਕੂਲ ਦੇ ਡਾਇਰੈਕਟਰ ਸ. ਤੇਜਿੰਦਰ ਸਿੰਘ ਵਾਲੀਆ ਜੀ ਵੱਲੋਂ ਵਿਸ਼ੇਸ਼ ਮਾਹਿਰ ਸ਼੍ਰੀ ਵਿਵੇਕ ਤਿਵਾਰੀ ਅਤੇ ਸ਼੍ਰੀਮਤੀ ਨੀਰਜਾ ਸੇਠੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਦਿੱਲੀ ’ਚ ਮਗਰਮੱਛ ਦੇ ਹੰਝੂ ਵਹਾਉਣੇ ਛੱਡ ਕੇ ਪੰਜਾਬ ਦੇ ਮਸਲਿਆਂ ਵੱਲ ਧਿਆਨ ਦੇਵੇ : ਪ੍ਰਕਾਸ਼ ਚੰਦ ਗਰਗ ਅਗਲੀ ਖ਼ਬਰ ਵਾਟਰ ਟ੍ਰੀਟਮੈਂਟ ਪਲਾਂਟ ਦੇ ਮੁੱਦੇ ’ਤੇ ਭਾਜਪਾ ਨੇ ‘ਆਪ’ ਸਰਕਾਰ ਨੂੰ ਘੇਰਿਆ
Ad Position 24
No active advertisement