ਮਾਲੇਰਕੋਟਲਾ ਵਿਖੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਡੀ.ਆਈ.ਜੀ. ਕਮਾਂਡੋ ਵਲੋਂ ਜਾਇਜ਼ਾ
ਮਾਲੇਰਕੋਟਲਾ, 5 ਅਗਸਤ ( ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)- ਮਾਲੇਰਕੋਟਲਾ ਵਿਖੇ ਆਜ਼ਾਦੀ ਦਿਹਾੜੇ ਦੇ ਸਮਾਗਮ ਨੂੰ ਸ਼ਾਂਤੀਪੂਰਨ ਤੇ ਸੁਰੱਖਿਅਤ ਢੰਗ ਨਾਲ ਸੰਪੰਨ ਕਰਵਾਉਣ ਦੇ ਮੱਦੇਨਜ਼ਰ ਡੀ. ਆਈ.
ਗ
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਇਨ੍ਹਾਂ ਪਿੰਡਾਂ ’ਚ ਫੈਲ ਰਹੀਆਂ ਹਨ ਬਿਮਾਰੀਆਂ-ਭਰਾਜ
06-08-2026
ਮਾਲੇਰਕੋਟਲਾ, 5 ਅਗਸਤ ( ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)- ਮਾਲੇਰਕੋਟਲਾ ਵਿਖੇ ਆਜ਼ਾਦੀ ਦਿਹਾੜੇ ਦੇ ਸਮਾਗਮ ਨੂੰ ਸ਼ਾਂਤੀਪੂਰਨ ਤੇ ਸੁਰੱਖਿਅਤ ਢੰਗ ਨਾਲ ਸੰਪੰਨ ਕਰਵਾਉਣ ਦੇ ਮੱਦੇਨਜ਼ਰ ਡੀ.ਆਈ.ਜੀ. ਕਮਾਂਡੋ ਨੇ ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਕਾਨੂੰਨ-ਵਿਵਸਥਾ ਤੇ ਸੁਰੱਖਿਆ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ । ਇਸੇ ਤਹਿਤ ਡੀ.ਆਈ.ਜੀ. ਕਮਾਂਡੋ, ਪੰਜਾਬ ਗੁਰਪ੍ਰੀਤ ਸਿੰਘ ਦੇ ਮਾਲੇਰਕੋਟਲਾ ਪਹੁੰਚਣ ‘ਤੇ ਸੀਨੀਅਰ ਪੁਲਿਸ ਕਪਤਾਨ ਮਾਲੇਰਕੋਟਲਾ ਗੁਰਮੀਤ ਸਿੰਘ ਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਪੁਲਿਸ ਟੁਕੜੀ ਨੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਪੇਸ਼ ਕੀਤਾ । ਡੀ.ਆਈ.ਜੀ. ਕਮਾਂਡੋ ਨੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ । ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ ਅਤੇ ਹਰ ਪੱਖ ਤੋਂ ਪੂਰੀ ਚੌਕਸੀ ਯਕੀਨੀ ਬਣਾਈ ਜਾਵੇ । ਮੀਟਿੰਗ ਤੋਂ ਬਾਅਦ ਡੀ.ਆਈ.ਜੀ. ਕਮਾਂਡੋ ਨੇ ਜ਼ਾਕਿਰ ਹੁਸੈਨ ਸਟੇਡੀਅਮ, ਮਾਲੇਰਕੋਟਲਾ ਦਾ ਦੌਰਾ ਕਰਕੇ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ । ਉਨ੍ਹਾਂ ਨੇ ਮਾਲੇਰਕੋਟਲਾ ਰੇਲਵੇ ਸਟੇਸ਼ਨ ਦਾ ਵੀ ਨਿਰੀਖਣ ਕੀਤਾ ਤੇ ਉੱਥੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ । ਡੀ.ਆਈ.ਜੀ. ਕਮਾਂਡੋ ਨੇ ਸਮੂਹ ਪੁਲਿਸ ਫੋਰਸ ਨੂੰ 15 ਅਗਸਤ ਤੱਕ ਪੂਰੀ ਤਰ੍ਹਾਂ ਮੁਸਤੈਦ ਰਹਿਣ, ਸੰਵੇਦਨਸ਼ੀਲ ਥਾਵਾਂ ‘ ਤੇ ਵਿਸ਼ੇਸ਼ ਨਿਗਰਾਨੀ ਰੱਖਣ ਤੇ ਹਰ ਸਮੇਂ ਡਿਊਟੀ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ । ਸੀਨੀਅਰ ਪੁਲਿਸ ਕਪਤਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਥਾਵਾਂ ‘ਤੇ ਲਗਾਤਾਰ ਛਾਪੇਮਾਰੀ, ਸ਼ਾਮ ਅਤੇ ਰਾਤ ਸਮੇਂ ਸਖ਼ਤ ਨਾਕਾਬੰਦੀ, ਵਾਹਨਾਂ ਦੀ ਚੈਕਿੰਗ ਤੇ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਪੁਲਿਸ ਹਰ ਪੱਖੋਂ ਪੂਰੀ ਤਰ੍ਹਾਂ ਚੌਕਸ ਹੈ ਅਤੇ ਆਜ਼ਾਦੀ ਦਿਵਸ ਦੇ ਸਮਾਗਮਾਂ ਨੂੰ ਅਮਨ-ਅਮਾਨ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਮਾਲੇਰਕੋਟਲਾ ਪੁਲਿਸ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਜਾਂ ਸ਼ੱਕੀ ਵਿਅਕਤੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੰਜਾਬ ਪੁਲਿਸ ਹੈਲਪਲਾਈਨ ਨੰਬਰ ‘ਤੇ ਸੂਚਨਾ ਦੇ ਕੇ ਪੁਲਿਸ ਦਾ ਸਹਿਯੋਗ ਕਰਨ । ਇਸ ਮੌਕੇ ਐਸ.ਪੀ (ਐਚ) ਗੁਰਸ਼ਰਨਜੀਤ ਸਿੰਘ, ਐਸ.ਪੀ (ਪੀ.ਬੀ.ਆਈ) ਰਾਜਵਿੰਦਰ ਸਿੰਘ, ਡੀ.ਐਸ.ਪੀ.ਅਮਰਗੜ ਸੰਜੀਵ ਕਪੂਰ, ਡੀ.ਐਸ.ਪੀ (ਐਚ) ਸੁ ਮਿਤ ਸੂਦ, ਡੀ.ਐਸ.ਪੀ (ਸਪੈਸ਼ਲ ਬਰਾਂਚ) ਸਤੀਸ਼ ਕੁਮਾਰ, ਡੀ.ਐਸ.ਪੀ (ਐਨ.ਡੀ.ਪੀ.ਐਸ) ਯਾਦਵਿੰਦਰ ਸਿੰਘ, ਡੀ.ਐਸ.ਪੀ (ਮਾਲੇਰਕੋਟਲਾ) ਮਾਨਵਜੀਤ ਸਿੰਘ ਸਣੇ ਕਈ ਸੀਨੀਅਰ ਪੁਲਿਸ ਅਧਿਕਾਰੀ ਹਾਜ਼ਰ ਸਨ ।