05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਵਿਗਿਆਨਕ ਕਲੱਬ ਨੇ ਬੂਟੇ ਲਗਾ ਕੇ ਮਨਾਇਆ ਵਣ ਮਹਾਂ ਉਤਸਵ

ਅਮਰਗੜ੍ਹ, 5 ਅਗਸਤ (ਜਤਿੰਦਰ ਮੰਨਵੀਂ)-ਜਿਉਂਦੇ ਜੀਅ ਖ਼ੂਨਦਾਨ, ਮਰਨ ਉਪਰੰਤ ਅੱਖਾਂ ਦਾਨ ਦੇ ਬੈਨਰ ਹੇਠ ਕੰਮ ਕਰ ਰਹੀ ਸਮਾਜ ਸੇਵੀ ਸੰਸਥਾ ਵਿਗਿਆਨਕ ਅਤੇ ਵੈੱਲਫੇਅਰ ਕਲੱਬ ਅਮਰਗੜ੍ਹ ਵੱਲੋਂ ਪ੍ਰਧਾਨ ਡਾ. ਪਵਿੱਤਰ ਸਿੰਘ ਦੀ ਅਗਵਾਈ ਹੇਠ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ, ਅਮਰਗੜ੍ਹ ਵਿਖੇ ਬੂਟੇ ਲਗਾ ਕੇ ਵਣ ਮਹਾਉਤਸਵ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 06-08-2026
ਅਮਰਗੜ੍ਹ, 5 ਅਗਸਤ (ਜਤਿੰਦਰ ਮੰਨਵੀਂ)-ਜਿਉਂਦੇ ਜੀਅ ਖ਼ੂਨਦਾਨ, ਮਰਨ ਉਪਰੰਤ ਅੱਖਾਂ ਦਾਨ ਦੇ ਬੈਨਰ ਹੇਠ ਕੰਮ ਕਰ ਰਹੀ ਸਮਾਜ ਸੇਵੀ ਸੰਸਥਾ ਵਿਗਿਆਨਕ ਅਤੇ ਵੈੱਲਫੇਅਰ ਕਲੱਬ ਅਮਰਗੜ੍ਹ ਵੱਲੋਂ ਪ੍ਰਧਾਨ ਡਾ. ਪਵਿੱਤਰ ਸਿੰਘ ਦੀ ਅਗਵਾਈ ਹੇਠ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ, ਅਮਰਗੜ੍ਹ ਵਿਖੇ ਬੂਟੇ ਲਗਾ ਕੇ ਵਣ ਮਹਾਉਤਸਵ ਮਨਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਚਰਨਜੀਤ ਸਿੰਘ ਅਲੀਪੁਰ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਪਿਛਲੇ 18 ਸਾਲਾਂ ਤੋਂ ਮਿਸ਼ਨ ਹਰਿਆਲੀ ਤਹਿਤ ਹਰ ਸਾਲ ਬੂਟੇ ਲਗਾਏ ਜਾਂਦੇ ਹਨ ਅਤੇ ਉਨ੍ਹਾਂ ਦਾ ਪਾਲਣ-ਪੋਸ਼ਣ ਕੀਤਾ ਜਾਂਦਾ ਹੈ। ਇਸ ਮੌਕੇ ਉਚੇਚੇ ਤੌਰ ਤੇ ਪੁੱਜੇ ਪ੍ਰਧਾਨ ਪ੍ਰਿੰਸ ਜੋਸ਼ੀ ਨੇ ਕਲੱਬ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰੁੱਖ ਸਾਡੀ ਜ਼ਿੰਦਗੀ ਦਾ ਅਹਿਮ ਅੰਗ ਹਨ। ਇਸ ਲਈ ਹਰ ਮਨੁੱਖ ਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ, ਤਾਂ ਜੋ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਵਾਤਾਵਰਣ ਦੇ ਸਕੀਏ। ਕਲੱਬ ਦੇ ਪ੍ਰਧਾਨ ਡਾ. ਪਵਿੱਤਰ ਸਿੰਘ ਨੇ ਕਿਹਾ ਕਿ ਦਿਨੋਂ-ਦਿਨ ਪਲੀਤ ਹੋ ਰਹੇ ਵਾਤਾਵਰਣ ਨੂੰ ਸ਼ੁੱਧ ਬਣਾਉਣ ਲਈ ਹਰ ਨਾਗਰਿਕ ਨੂੰ ਹਰ ਸਾਲ ਬੂਟੇ ਲਗਾਉਣੇ ਅਤੇ ਪਾਲਣੇ ਚਾਹੀਦੇ ਹਨ।ਇਸ ਮੌਕੇ ਪ੍ਰਵੀਨ ਕੁਮਾਰ, ਪ੍ਰਮੋਦ ਕੁਮਾਰ ਸਿੰਗਲਾ, ਸੰਦੀਪ ਕੁਮਾਰ ਜੋਸ਼ੀ, ਗੁਰਪ੍ਰੀਤ ਸਿੰਘ ਈ.ਸੀ,ਮਨਜੀਤ ਸਿੰਘ ਅਮਰਗੜ੍ਹ, ਨਗਿੰਦਰ ਮਾਨਾਂ, ਜਗਸੀਰ ਸਿੰਘ ਤੋਲੇਵਾਲ, ਹਰਪ੍ਰੀਤ ਸਿੰਘ ਸਿਆਣ, ਰਣਵੀਰ ਸਿੰਘ ਗੁਆਰਾ, ਗੁਰਜੀਤ ਸਿੰਘ ਬੁਰਜ ਅਤੇ ਪ੍ਰਦੀਪ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਧੂਰੀ ਵਿਖੇ ‘ਲੋਕ ਮਿਲਣੀ’ ਦੌਰਾਨ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ ਅਗਲੀ ਖ਼ਬਰ ਤੀਆਂ ਦਾ ਸਮਾਗਮ ਕੱਲ੍ਹ
Ad Position 24
No active advertisement