ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਧੂਰੀ ਵਿਖੇ ‘ਲੋਕ ਮਿਲਣੀ’ ਦੌਰਾਨ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ
ਧੂਰੀ, 5 ਅਗਸਤ (ਲਖਵੀਰ ਸਿੰਘ ਧਾਂਦਰਾ, ਸੁਖਵੰਤ ਸਿੰਘ ਭੁੱਲਰ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਕਰਵਾਈ ਜਾ ਰਹੀ ‘ਲੋਕ ਮਿਲਣੀ’ ਲੜੀ ਤਹਿਤ ਪਿੰਡ ਧੂਰੀ ਦੇ ਬੇਨੜਾ ਦਰਵਾਜ਼ਾ ਵਿਖੇ ਓ. ਐਸ.
ਧੂਰੀ, 5 ਅਗਸਤ (ਲਖਵੀਰ ਸਿੰਘ ਧਾਂਦਰਾ, ਸੁਖਵੰਤ ਸਿੰਘ ਭੁੱਲਰ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਕਰਵਾਈ ਜਾ ਰਹੀ ‘ਲੋਕ ਮਿਲਣੀ’ ਲੜੀ ਤਹਿਤ ਪਿੰਡ ਧੂਰੀ ਦੇ ਬੇਨੜਾ ਦਰਵਾਜ਼ਾ ਵਿਖੇ ਓ.ਐਸ.ਡੀ. ਸੁਖਵੀਰ ਸਿੰਘ ਨੇ ਨਗਰ ਨਿਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮਾਮਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਵਾਇਆ। ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।ਸੰਬੋਧਨ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਨਿਰਦੇਸ਼ ਹੈ ਕਿ ਸਰਕਾਰ ਦੀ ਹਰ ਨੀਤੀ ਦਾ ਕੇਂਦਰ ਆਮ ਲੋਕਾਂ ਦੀ ਭਲਾਈ ਹੋਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਇਸੇ ਮੰਤਵ ਨਾਲ ਸਰਕਾਰ ਦੇ ਨੁਮਾਇੰਦੇ ਲਗਾਤਾਰ ਪਿੰਡ-ਪਿੰਡ ਅਤੇ ਘਰ-ਘਰ ਪਹੁੰਚ ਰਹੇ ਹਨ। ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਧੂਰੀ ਮੁੱਖ ਮੰਤਰੀ ਦਾ ਆਪਣਾ ਹਲਕਾ ਹੈ। ਇਸ ਲਈ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਪਿਛਲੇ ਚਾਰ ਸਾਲਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲਗਾਤਾਰ ਅਮਲੀ ਰੂਪ ਦਿੱਤਾ ਗਿਆ ਹੈ। ਹਰ ਪਿੰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਵਿਕਾਸ ਲਈ ਪਹਿਲਾਂ ਹੀ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਹੁਣ ਲੋਕਾਂ ਨਾਲ ਸਿੱਧਾ ਸੰਵਾਦ ਕਰਕੇ ਨਵੀਆਂ ਲੋੜਾਂ ਬਾਰੇ ਜਾਣਕਾਰੀ ਲਈ ਜਾ ਰਹੀ ਹੈ ਤਾਂ ਜੋ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਤਰਜੀਹੀ ਆਧਾਰ ‘ਤੇ ਪੂਰੇ ਕੀਤੇ ਜਾ ਸਕਣ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਲੋਕਾਂ ਦੇ ਘਰਾਂ ਤੱਕ ਪਹੁੰਚੇਗੀ। ਅੱਜ ‘ਲੋਕ ਮਿਲਣੀ’ ਪ੍ਰੋਗਰਾਮ ਉਸੇ ਸੋਚ ਦਾ ਸਫ਼ਲ ਰੂਪ ਹਨ। ਇਨ੍ਹਾਂ ਪ੍ਰੋਗਰਾਮਾਂ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਮੌਕੇ ‘ਤੇ ਸੁਣੀਆਂ ਅਤੇ ਹੱਲ ਕੀਤੀਆਂ ਜਾ ਰਹੀਆਂ ਹਨ। ਨਾਲ ਹੀ ਪਿੰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਜਾਰੀ ਗ੍ਰਾਂਟਾਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ।ਇਸ ਮੌਕੇ ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ, ਸੀਨੀਅਰ ਆਗੂ ਸਤਿੰਦਰ ਸਿੰਘ ਚੱਠਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਜਤਿੰਦਰ ਸਿੰਘ ਸੋਨੀ ਮੰਡੇਰ ਪ੍ਰਧਾਨ ਆੜਤਿਆਂ ਐਸੋਸੀਏਸ਼ਨ ਧੂਰੀ, ਐਮ.ਸੀ. ਪੁਸ਼ਪਿੰਦਰ ਸ਼ਰਮਾ, ਡਾਇਰੈਕਟਰ ਇੰਡਸਟਰੀ ਅਨਿਲ ਮਿੱਤਲ, ਗਗਨ ਜਵੰਧਾ ਪ੍ਰਧਾਨ ਟਰੱਕ ਯੂਨੀਅਨ, ਸਰਪੰਚ ਰਮਨਦੀਪ ਸਿੰਘ, ਸਰਪੰਚ ਅਮ੍ਰਿਤਪਾਲ ਸਿੰਘ (ਘਨੌਰੀ ਕਲਾਂ), ਸੋਨੀ ਮੰਡੇਰ, ਸਮੂਹ ਪੰਚਾਇਤ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਹਾਜ਼ਰ ਸਨ।