ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪੰਜਾਬ ਦੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕਰੇਗਾ : ਜਥੇਦਾਰ ਗੁਰਨੈਬ ਸਿੰਘ
ਭਵਾਨੀਗੜ੍ਹ, 5 ਅਗਸਤ (ਰਣਧੀਰ ਸਿੰਘ ਫੱਗੂਵਾਲਾ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿਧਾਨ ਸਭਾ ਹਲਕਾ ਸੰਗਰੂਰ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਨੌਵੀਂ, ਵਿਖੇ ਹੋਈ। ਜਿਸ ਵਿੱਚ ਪਾਰਟੀ ਵੱਲੋਂ ਜ਼ਿਲ੍ਹਾ ਸੰਗਰੂਰ ਤੋਂ ਐਲਾਨੇ ਉਮੀਦਵਾਰ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਪੀ ਏ ਸੀ ਮੈਂਬਰ ਬਹਾਦਰ ਸਿੰਘ ਭਸੌੜ ਅਤੇ ਪੰਜਾਬ ਦੇ ਜਨਰਲ ਸਕੱਤਰ ਸਰਦਾਰ ਹਰਜੀਤ ਸਿੰਘ ਸਜੂੰਮਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਭਵਾਨੀਗੜ੍ਹ, 5 ਅਗਸਤ (ਰਣਧੀਰ ਸਿੰਘ ਫੱਗੂਵਾਲਾ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿਧਾਨ ਸਭਾ ਹਲਕਾ ਸੰਗਰੂਰ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਨੌਵੀਂ, ਵਿਖੇ ਹੋਈ। ਜਿਸ ਵਿੱਚ ਪਾਰਟੀ ਵੱਲੋਂ ਜ਼ਿਲ੍ਹਾ ਸੰਗਰੂਰ ਤੋਂ ਐਲਾਨੇ ਉਮੀਦਵਾਰ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਪੀ ਏ ਸੀ ਮੈਂਬਰ ਬਹਾਦਰ ਸਿੰਘ ਭਸੌੜ ਅਤੇ ਪੰਜਾਬ ਦੇ ਜਨਰਲ ਸਕੱਤਰ ਸਰਦਾਰ ਹਰਜੀਤ ਸਿੰਘ ਸਜੂੰਮਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ ਨੇ ਕਿਹਾ ਕਿ ਪੰਜਾਬ ਅੱਜ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਦੇ ਮਾਮਲੇ ਵਿੱਚ ਨਾਕਾਮ ਰਹੀ ਹੈ, ਜਿਸ ਕਾਰਨ ਹਰ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਤੋਂ ਮੁਕਤ ਕਰਕੇ ਨਵੀਂ ਦਿਸ਼ਾ ਦੇਣ ਲਈ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਸਾਥ ਦੇਣਾ ਚਾਹੀਦਾ ਹੈ।ਉਨ੍ਹਾਂ ਪਾਰਟੀ ਵਰਕਰਾਂ ਨੂੰ 20 ਅਗਸਤ ਨੂੰ ਪਿੰਡ ਖਡਿਆਲ ਵਿਖੇ ਹੋਣ ਵਾਲੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਮੌਕੇ ਸੇਵਾ ਸਿੰਘ ਠੀਕਰੀਵਾਲਾ ਦੀ ਯਾਦ ਨੂੰ ਸਮਰਪਿਤ ਸਮਾਗਮ ਦੌਰਾਨ ਪਾਰਟੀ ਦੀ ਵਿਚਾਰਧਾਰਾ ਅਤੇ ਭਵਿੱਖੀ ਰਣਨੀਤੀ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ।ਇਸ ਮੌਕੇ ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਵਿੰਦਰ ਸਿੰਘ ਬਲਿਆਲ, ਜ਼ਿਲ੍ਹਾ ਜਨਰਲ ਸਕੱਤਰ ਜਸਵਿੰਦਰ ਸਿੰਘ ਬਿੰਬੜ, ਤਰਸੇਮ ਸਿੰਘ ਕਾਕੜਾ, ਸੁਖਬੀਰ ਸਿੰਘ ਆਲੋਅਰਖ, ਬਾਬਾ ਅਵਤਾਰ ਸਿੰਘ ਬਲਿਆਲ, ਨਰਿੰਦਰ ਸਿੰਘ ਰਾਜਪੁਰਾ, ਗੁਰਦਰਸ਼ਨ ਸਿੰਘ ਬਾਲਦ ਖੁਰਦ, ਬੀਬੀ ਹਰਪਾਲ ਕੌਰ, ਬੀਬੀ ਗਿਆਨ ਕੌਰ ਕਾਕੜਾ, ਹੰਸਰਾਜ ਸਿੰਘ ਫੱਗੂਵਾਲਾ, ਕਮਲ ਹਰੀਕੇ, ਜਸ਼ਨ ਕਲੇਰ, ਪਰਵਿੰਦਰ ਸਿੰਘ ਭਵਾਨੀਗੜ੍ਹ, ਲਵਪ੍ਰੀਤ ਸਿੰਘ ਬਲਿਆਰ, ਚਮਕੌਰ ਸਿੰਘ ਬਲਿਆਲ, ਜਗਸ਼ੀਰ ਸਿੰਘ ਬਲਿਆਲ, ਰਾਮ ਆਸਰਾ ਸਿੰਘ ਮਾਝੀ, ਗੁਰਚੈਨ ਸਿੰਘ, ਹਰਦੀਪ ਸਿੰਘ ਹੈਪੀ, ਸੁਖੀ ਬਾਲਦ ਖੁਰਦ, ਗੁਰਚਰਨ ਸਿੰਘ ਬਲਿਆਲ ਅਤੇ ਆਈਟੀ ਸੈੱਲ ਇੰਚਾਰਜ ਭਵਾਨੀਗੜ੍ਹ ਤਰਲੋਚਨ ਸਿੰਘ ਮਾਹੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।