06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਬੇਸਹਾਰਾ ਪਸ਼ੂਆਂ ਅਤੇ ਆਵਾਰਾ ਕੁੱਤਿਆਂ ਦੀ ਸਮੱਸਿਆ ਸੰਬੰਧੀ ਸ਼ਹਿਰ ਵਾਸੀਆਂ ਨੇ ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ ਸਿਵਲ ਹਸਪਤਾਲ ਸੰਗਰੂਰ ਵਿਖੇ ਇਲਾਜ ਅਧੀਨ ਅਧਿਆਪਕਾ ਪਰਵੀਨ ਸ਼ਰਮਾ। ਆਦਰਸ਼ ਸਕੂਲਾਂ ਦੇ ਪੱਕੇ ਮੋਰਚੇ ਦੌਰਾਨ ਇਕ ਅਧਿਆਪਕਾ ਜ਼ਖ਼ਮੀ

ਭਵਾਨੀਗੜ੍ਹ, 6 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)–ਸ਼ਹਿਰ ਵਿੱਚ ਬੇਸਹਾਰਾ ਗਊਆਂ ਅਤੇ ਆਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਕਾਰਨ ਨਿੱਤ ਵਾਪਰ ਰਹੇ ਸੜਕ ਹਾਦਸਿਆਂ ਅਤੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਸ਼ਹਿਰ ਦੇ ਪਤਵੰਤੇ ਵਿਅਕਤੀਅਤੇ ਵਪਾਰੀਆਂ ਦੇ ਇਕ ਵਫ਼ਦ ਨੇ ਐਸ. ਡੀ.

Ad Position 21
No active advertisement
ਜਾਣਕਾਰੀ ਦਿੰਦੇ ਹੋਏ ਆਗੂ । ਤਸਵੀਰ -ਰਣਧੀਰ ਸਿੰਘ ਫੱਗੂਵਾਲਾ ਜੇਤੂ ਖਿਡਾਰਨਾਂ ਦਾ ਸਨਮਾਨ ਕਰਦੇ ਹੋਏ ਸਕੂਲ ਪ੍ਰਬੰਧਕ। ਤਸਵੀਰ- ਅਸ਼ੋਕ ਗਰਗ ਮਾਰਕਿਟ ਕਮੇਟੀ ਮਲੇਰਕੋਟਲਾ ਦੇ ਚੇਅਰਮੈਨ ਜ਼ਾਫ਼ਰ ਅਲੀ ਭੈਣੀ, ਸੈਕਟਰੀ ਹਰਪ੍ਰੀਤ ਸਿੰਘ ਅਤੇ ਹੋਰ ਮੁਲਾਜ਼ਮ ਸਹਿਬਾਨ ਸਬਜ਼ੀ ਮੰਡੀ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕਰਦੇ ਹੋਏ। ਤਸਵੀਰ : ਮੁਹੰਮਦ ਹਨੀਫ਼ ਥਿੰਦ 07-08-2026
ਭਵਾਨੀਗੜ੍ਹ, 6 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)–ਸ਼ਹਿਰ ਵਿੱਚ ਬੇਸਹਾਰਾ ਗਊਆਂ ਅਤੇ ਆਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਕਾਰਨ ਨਿੱਤ ਵਾਪਰ ਰਹੇ ਸੜਕ ਹਾਦਸਿਆਂ ਅਤੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਸ਼ਹਿਰ ਦੇ ਪਤਵੰਤੇ ਵਿਅਕਤੀਅਤੇ ਵਪਾਰੀਆਂ ਦੇ ਇਕ ਵਫ਼ਦ ਨੇ ਐਸ.ਡੀ.ਐਮ. ਨੂੰ ਮੰਗ ਪੱਤਰ ਸੌਂਪਿਆ। ਆਗੂਆਂ ਨੇ ਦੱਸਿਆ ਨੇ ਦੱਸਿਆ ਕਿ ਸ਼ਾਮ ਹੁੰਦਿਆਂ ਹੀ ਹਾਈਵੇ ’ਤੇ ਵੱਡੀ ਗਿਣਤੀ ਵਿੱਚ ਬੇਸਹਾਰਾ ਗਊਆਂ ਇਕੱਠੀਆਂ ਹੋ ਜਾਂਦੀਆਂ ਹਨ, ਜਿਸ ਕਾਰਨ ਹਾਦਸਿਆਂ ਦਾ ਖ਼ਤਰਾ ਲਗਾਤਾਰ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਗਿਣਤੀ ਵੀ ਤੇਜ਼ੀ ਨਾਲ ਵੱਧ ਰਹੀ ਹੈ, ਜਿਸ ਕਾਰਨ ਲੋਕਾਂ ਵਿ ੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਹੈ। ਉਨ੍ਹਾਂ ਨੇ ਸ਼ਹਿਰ ਦੀਆਂ ਹੋਰ ਜਨਤਕ ਸਮੱਸਿਆਵਾਂ ਤੋਂ ਵੀ ਐਸ.ਡੀ.ਐਮ. ਨੂੰ ਜਾਣੂ ਕਰਵਾਇਆ ਅਤੇ ਜਲਦੀ ਹੱਲ ਕਰਨ ਦੀ ਮੰਗ ਕੀਤੀ। ਐਸ.ਡੀ.ਐਮ. ਨੇ ਆਗੂਆਂ ਨੂੰ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਰਿੰਕਾ ਗੋਇਲ (ਗੋਇਲ ਸਵੀਟਸ), ਸੁਸ਼ੀਲ (ਕੇਸ਼ਵ ਸਵੀਟਸ), ਗਗਨ ਦਾਵਤ, ਰਾਮ ਸੱਚਦੇਵਾ (ਸੱਚਦੇਵਾ ਸਵੀਟਸ), ਪਾਸੀ ਲਾਲ, ਵਿੱਕੀ ਸਿੰਘ, ਹਾਕਮ, ਨਰਿੰਦਰ ਰਤਨ, ਡਾ. ਰਿੰਪੀ, ਸੇਠੀ ਸਿੰਘ, ਰੌਕੀ (ਅਰਜਨ ਕਰਿਆਣਾ), ਅਮਿਤ, ਗੁਰਪ੍ਰੀਤ ਬਾਬਾ, ਸ਼ਾਮ ਸੱਚਦੇਵਾ ਸਮੇਤ ਸ਼ਹਿਰ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਨਾਗਰਿਕ ਅਤੇ ਵਪਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਅਮਰਗੜ੍ਹ ਵਿਚ ਵੱਖ-ਵੱਖ ਵਿੰਗਾਂ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਪਾਸ਼ -ਹੰਸਰਾਜ ਯਾਦਗਾਰੀ ਕੰਪਲੈਕਸ ਦਾ ਜਿੰਦਰਾ ਤੋੜੇ ਜਾਣ ਦੀ ਨਿਖੇਧੀ
Ad Position 24
No active advertisement