ਸੰਦੌੜ ਕਾਲਜ ਦੀਆਂ ਵਿਦਿਆਰਥਣਾਂ ਦਾ ਸਨਮਾਨ
ਸੰਦੌੜ, 6 ਅਗਸਤ (ਜਸਵੀਰ ਸਿੰਘ ਜੱਸੀ) - ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਨ ਐੱਸ ਐੱਸ ਵਿਭਾਗ ਵੱਲੋਂ ‘ਨਸ਼ਾ ਮੁਕਤ ਯੁਵਾ ਵਿਕਸਤ ਭਾਰਤ’ ਅਭਿਆਨ ਅਧੀਨ ਮਾਡਰਨ ਕਾਲਜ ਆਫ ਐਜੂਕੇਸ਼ਨ, ਸ਼ੇਰਗੜ੍ਹ ਚੀਮਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਵੱਖ-ਵੱਖ ਸੱਭਿਆਚਾਰਕ ਮੁਕਾਬਲਿਆਂ ਵਿੱਚ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੀ ਬੀ. ਏ.
ਸ
ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਦੀਆਂ ਜੇਤੂ ਵਿਦਿਆਰਥਣਾਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਡਾ. ਬਲਵੰਤ ਸਿੰਘ ਸੰਧੂ ਅਤੇ ਕਾਲਜ ਪ੍ਰਬੰਧਕ । ਤਸਵੀਰ - ਜਸਵੀਰ ਸਿੰਘ ਜੱਸੀ
07-08-2026
ਸੰਦੌੜ, 6 ਅਗਸਤ (ਜਸਵੀਰ ਸਿੰਘ ਜੱਸੀ) - ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਨ ਐੱਸ ਐੱਸ ਵਿਭਾਗ ਵੱਲੋਂ ‘ਨਸ਼ਾ ਮੁਕਤ ਯੁਵਾ ਵਿਕਸਤ ਭਾਰਤ’ ਅਭਿਆਨ ਅਧੀਨ ਮਾਡਰਨ ਕਾਲਜ ਆਫ ਐਜੂਕੇਸ਼ਨ, ਸ਼ੇਰਗੜ੍ਹ ਚੀਮਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਵੱਖ-ਵੱਖ ਸੱਭਿਆਚਾਰਕ ਮੁਕਾਬਲਿਆਂ ਵਿੱਚ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੀ ਬੀ. ਏ. ਫਾਈਨਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਕਵਿਤਾ ਮੁਕਾਬਲੇ ਵਿੱਚ ਪਹਿਲਾ ਅਤੇ ਬੀ. ਸੀ. ਏ. ਭਾਗ ਤੀਜਾ ਦੀਆਂ ਵਿਦਿਆਰਥਣਾਂ ਨਵਦੀਪ ਕੌਰ, ਸਤਿਨਾਮਵੀਰ ਕੌਰ, ਮਹਿਕਪ੍ਰੀਤ ਕੌਰ, ਸਿਮਰਨਦੀਪ ਕੌਰ ਅਤੇ ਸੰਦੀਪ ਕੌਰ ਨੇ ਲੜਕੀਆਂ ਦੇ ਨਾਚ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਬਲਵੰਤ ਸਿੰਘ ਸੰਧੂ ਨੇ ਕਾਲਜ ਪਹੁੰਚਣ ਤੇ ਜੇਤੂ ਵਿਦਿਆਰਥਣਾਂ ਦਾ ਸਨਮਾਨ ਕੀਤਾ । ਉਨ੍ਹਾਂ ਨੇ ਡਾ. ਕਪਿਲ ਦੇਵ ਗੋਇਲ, ਪ੍ਰੋ ਸ਼ੇਰ ਸਿੰਘ, ਪ੍ਰੋ ਹਰਮਨਦੀਪ ਸਿੰਘ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਣ ਵਾਲੇ ਅਜਿਹੇ ਮੁਕਾਬਲਿਆਂ ਵਿੱਚ ਕਾਲਜ ਦੀ ਚੰਗੀ ਕਾਰਗੁਜ਼ਾਰੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਚੰਗੇ ਪਾਸੇ ਲਗਾਉਣ ਲਈ ਅਜਿਹੇ ਪ੍ਰੋਗਰਾਮਾਂ, ਅਯੋਜਨਾਂ ਦੀ ਬਹੁਤ ਅਹਿਮੀਅਤ ਹੈ ।ਕਾਲਜ ਦੇ ਐੱਨ.ਐੱਸ.ਐੱਸ ਕੋਆਰਡੀਨੇਟਰ ਡਾ. ਕਪਿਲ ਦੇਵ ਗੋਇਲ, ਡਾ ਬਚਿੱਤਰ ਸਿੰਘ, ਡਾ ਕਰਮਜੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਵੱਲੋਂ ਨੌਜਵਾਨਾਂ ਨੂੰ ਕੁਰਾਹੇ ਪੈਣ ਤੋਂ ਰੋਕਣ ਲਈ ਕੀਤੇ ਜਾਂਦੇ ਉਪਰਾਲਿਆਂ ਤੇ ਖੁਸ਼ੀ ਜ਼ਾਹਰ ਕੀਤੀ ।