07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਜ਼ੋਨ ਪੱਧਰੀ ਰੱਸਾਕਸ਼ੀ ਮੁਕਾਬਲਿਆਂ ’ਚ ਟੈਗੋਰ ਵਿਦਿਆਲਿਆ ਦੀ ਸ਼ਾਨਦਾਰ ਜਿੱਤ

ਲੌਂਗੋਵਾਲ, 6 ਅਗਸਤ (ਵਿਨੋਦ ਸ਼ਰਮਾ) - ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਦੀਆਂ ਵਿਦਿਆਰਥਣਾਂ ਨੇ ਜੋਨ ਪੱਧਰੀ ਰੱਸਾਕਸ਼ੀ ਖੇਡਾਂ ਵਿਚ ਸ਼ਾਨਦਾਰ ਜਿੱਤਾਂ ਦਰਜ਼ ਕੀਤੀਆਂ ਹਨ। ਸਕੂਲ ਦੇ ਪ੍ਰਿੰਸੀਪਲ ਜਸਵਿੰਦਰ ਕੌਰ ਨੇ ਦੱਸਿਆ ਕਿ ਟੈਗੋਰ ਵਿਦਿਆਲਿਆ ਸਕੂਲ ਵਿਖੇ ਹੋਈਆਂ 70ਵੀਆਂ ਜੋਨ ਪੱਧਰੀ ਸਕੂਲ ਖੇਡਾਂ ਦੇ ਰੱਸਾਕਸ਼ੀ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਦੀਆਂ 11 ਟੀਮਾ ਨੇ ਭਾਗ ਲਿਆ।

Ad Position 21
No active advertisement
ਹੈਰੋਇਨ ਸਮੇਤ ਕਾਬੂ ਕੀਤੇ ਗਏ ਵਿਅਕਤੀ ਪੁਲਿਸ ਪਾਰਟੀ ਨਾਲ। ਤਸਵੀਰ: ਧਾਲੀਵਾਲ ਮਾਡਰਨ ਕਾਲਜ ਬੀਰ ਕਲਾਂ ਦੇ ਐਮ.ਏ ਭਾਗ ਦੂਜਾ (ਸਮੈਸਟਰ ਤੀਜਾ) ਦੇ ਨਤੀਜੇ ‘ਚੋ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ। ਤਸਵੀਰ : ਗੁਰਜੀਤ ਸਿੰਘ ਚਹਿਲ 07-08-2026
ਲੌਂਗੋਵਾਲ, 6 ਅਗਸਤ (ਵਿਨੋਦ ਸ਼ਰਮਾ) - ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਦੀਆਂ ਵਿਦਿਆਰਥਣਾਂ ਨੇ ਜੋਨ ਪੱਧਰੀ ਰੱਸਾਕਸ਼ੀ ਖੇਡਾਂ ਵਿਚ ਸ਼ਾਨਦਾਰ ਜਿੱਤਾਂ ਦਰਜ਼ ਕੀਤੀਆਂ ਹਨ। ਸਕੂਲ ਦੇ ਪ੍ਰਿੰਸੀਪਲ ਜਸਵਿੰਦਰ ਕੌਰ ਨੇ ਦੱਸਿਆ ਕਿ ਟੈਗੋਰ ਵਿਦਿਆਲਿਆ ਸਕੂਲ ਵਿਖੇ ਹੋਈਆਂ 70ਵੀਆਂ ਜੋਨ ਪੱਧਰੀ ਸਕੂਲ ਖੇਡਾਂ ਦੇ ਰੱਸਾਕਸ਼ੀ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਦੀਆਂ 11 ਟੀਮਾ ਨੇ ਭਾਗ ਲਿਆ। ਇਹਨਾਂ ਖੇਡਾਂ ਵਿਚ ਟੈਗੋਰ ਵਿਦਿਆਲਿਆ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਸਾਲ ਵਰਗ ਵਿੱਚ ਰੱਤੋਕੇ ਦੀ ਟੀਮ ਨੂੰ ਹਰਾ ਕੇ, ਅੰਡਰ-17 ਸਾਲ ਵਰਗ ਵਿੱਚ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਦੀ ਟੀਮ ਨੂੰ ਹਰਾ ਕੇ ਅਤੇ ਅੰਡਰ-19 ਸਾਲ ਵਰਗ ਵਿੱਚ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਦੀ ਟੀਮ ਨੂੰ ਹਰਾ ਕੇ ਪਹਿਲੇ ਸਥਾਨ ਹਾਸਲ ਕੀਤੇ ਹਨ। ਸਕੂਲ ਦੇ ਮੈਨੇਜਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਨੇ ਜੇਤੂ ਵਿਦਿਆਰਥਣਾਂ, ਖੇਡ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਨਤੀਜਾ ਹੁੰਦੀਆਂ ਹਨ। ਸਕੂਲ ਦੀ ਪ੍ਰਿੰਸੀਪਲ ਜਸਵਿੰਦਰ ਕੌਰ ਨੇ ਜੇਤੂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਕੋਚਾਂ ਦਾ ਉਚੇਚਾ ਸਨਮਾਨ ਕੀਤਾ। ਇਸ ਮੌਕੇ ਡੀ.ਪੀ. ਇੰਚਾਰਜ ਗੁਰਪ੍ਰੀਤ ਸਿੰਘ, ਸੁਨੀਤਾ ਸ਼ਰਮਾ ਅਤੇ ਪਰਮਿੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਐੱਸ.ਈ. ਕਲੱਸਟਰ-17 ਕਬੱਡੀ ਮੁਕਾਬਲਿਆਂ ’ਚ ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰ... ਅਗਲੀ ਖ਼ਬਰ ਪੁਸਤਕ ‘ਸਾਚੀ ਸਾਖੀ’ ਦਾ ਅਸਲੀ ਸੱਚ ਉੱਪਰ ਚਰਚਾ ਅਤੇ ਸਨਮਾਨ ਸਮਾਰੋਹ 10 ਨੂੰ ਇਲਾਕੇ ’ਚ ਚੋਰਾਂ ਦਾ ਕਹਿਰ ਜਾਰੀ, ਮਜ਼ਦੂਰ...
Ad Position 24
No active advertisement