ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ
ਟੱਲੇਵਾਲ, 6 ਅਗਸਤ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਬਰਨਾਲਾ) ਵਿਖੇ ਸੈਸ਼ਨ 2026-27 ਵਿਚ ਦਾਖਲਾ ਲੈਣ ਵਾਲੀਆਂ ਬੀ. ਏ.
ਟੱਲੇਵਾਲ, 6 ਅਗਸਤ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਬਰਨਾਲਾ) ਵਿਖੇ ਸੈਸ਼ਨ 2026-27 ਵਿਚ ਦਾਖਲਾ ਲੈਣ ਵਾਲੀਆਂ ਬੀ.ਏ., ਬੀ.ਸੀ.ਏ. ਅਤੇ ਬੀ.ਕਾਮ. ਪਹਿਲੇ ਸਾਲ ਦੀਆਂ ਵਿਦਿਆਰਥਣਾਂ ਲਈ ਸਮਾਰਟ ਕਲਾਸਰੂਮ ਵਿਚ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸਮਾਗਮ ਮੌਕੇ ਕਾਲਜ ਦੇ ਪ੍ਰਿੰਸੀਪਲ ਨੇ ਇਸ ਸਮੇਂ ਹਾਜ਼ਰ ਲੋਕਲ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਥੇਦਾਰ ਨਿਸ਼ਾਨ ਸਿੰਘ ਭੋਲਾ, ਅਧਿਆਪਕ ਸਾਹਿਬਾਨ ਨੇ ਵਿਦਿਆਰਥਣਾਂ ਨੂੰ ਸਬੰਧਿਤ ਹੁੰਦੇ ਹੋਏ ਕਿਹਾ ਕਿ ਕਾਲਜ ਕੇਵਲ ਡਿਗਰੀ ਪ੍ਰਾਪਤ ਕਰਨ ਦਾ ਕੇਂਦਰ ਨਹੀਂ, ਸਗੋਂ ਸ਼ਖ਼ਸੀਅਤ ਨਿਰਮਾਣ, ਨੈਤਿਕ ਕਦਰਾਂ-ਕੀਮਤਾਂ, ਹੁਨਰ ਵਿਕਾਸ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦਾ ਮੰਚ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਅਨੁਸ਼ਾਸਨ, ਨਿਯਮਿਤ ਹਾਜ਼ਰੀ, ਸਮੇਂ ਦੀ ਪਾਬੰਦੀ ਅਤੇ ਮਿਹਨਤ ਨੂੰ ਸਫਲਤਾ ਦੀ ਕੁੰਜੀ ਦੱਸਦਿਆਂ ਹਰ ਗਤੀਵਿਧੀ ਵਿਚ ਸਰਗਰਮ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੀ ਲੋਕਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਥੇਦਾਰ ਨਿਸ਼ਾਨ ਸਿੰਘ ਭੋਲਾ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਇਲਾਕੇ ਦੀਆਂ ਧੀਆਂ ਨੂੰ ਉੱਚ ਵਿੱਦਿਆ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਸ ਸੰਸਥਾ ਦੀ ਸਥਾਪਨਾ ਲਈ ਪ੍ਰਬੰਧਕਾਂ ਵਲੋਂ ਅਣਥੱਕ ਯਤਨ ਕੀਤੇ ਗਏ ਸਨ। ਉਨ੍ਹਾਂ ਨੇ ਕਿਹਾ ਕਿ ਅੱਜ ਇਸ ਸੰਸਥਾ ਤੋਂ ਵਿੱਦਿਆ ਪ੍ਰਾਪਤ ਕਰ ਕੇ ਇਲਾਕੇ ਦੀਆਂ ਅਨੇਕਾਂ ਵਿਦਿਆਰਥਣਾਂ ਸਿੱਖਿਆ, ਪ੍ਰਸ਼ਾਸਨ ਅਤੇ ਹੋਰ ਵੱਖ-ਵੱਖ ਖੇਤਰਾਂ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਸੰਸਥਾ ਦਾ ਨਾਮ ਰੌਸ਼ਨ ਕਰ ਰਹੀਆਂ ਹਨ। ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੂੰ ਕਾਲਜ ਦੀ ਅਕਾਦਮਿਕ ਪ੍ਰਣਾਲੀ, ਪਾਠਕ੍ਰਮ, ਅੰਦਰੂਨੀ ਮੁਲਾਂਕਣ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਪ੍ਰੀਖਿਆ ਪ੍ਰਣਾਲੀ, ਕਾਲਜ ਦੇ ਨਿਯਮ, ਹਾਜ਼ਰੀ ਸੰਬੰਧੀ ਦਿਸ਼ਾ-ਨਿਰਦੇਸ਼, ਸਕਾਲਰਸ਼ਿਪ ਯੋਜਨਾਵਾਂ, ਐਂਟੀ-ਰੈਗਿੰਗ ਨਿਯਮਾਂ, ਕੈਂਪਸ ਅਨੁਸ਼ਾਸਨ ਅਤੇ ਵਿਦਿਆਰਥਣਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਕਾਲਜ ਵਿਚ ਚੱਲ ਰਹੇ ਐਨ.ਐੱਸ.ਐੱਸ., ਕੰਪਿਊਟਰ ਵਿਭਾਗ, ਕਾਮਰਸ ਵਿਭਾਗ, ਆਰਟਸ ਵਿਭਾਗ, ਲਾਇਬ੍ਰੇਰੀ ਸੇਵਾਵਾਂ, ਖੇਡਾਂ, ਸਭਿਆਚਾਰਕ ਗਤੀਵਿਧੀਆਂ, ਯੂਥ ਫ਼ੈਸਟੀਵਲ, ਕੈਰੀਅਰ ਗਾਈਡੈਂਸ ਅਤੇ ਪਲੇਸਮੈਂਟ, ਕਮਿਊਨਿਟੀ ਸਰਵਿਸ, ਇੰਟਰਨਸ਼ਿਪ, ਫ਼ੀਲਡ ਬੇਸਡ ਲਰਨਿੰਗ, ਹੁਨਰ ਵਿਕਾਸ ਪ੍ਰੋਗਰਾਮਾਂ ਅਤੇ ਹੋਰ ਸਹਿ-ਪਾਠਕ੍ਰਮਕ ਗਤੀਵਿਧੀਆਂ ਬਾਰੇ ਵੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਵਿਦਿਆਰਥਣਾਂ ਨੂੰ ਕਾਲਜ ਦੀਆਂ ਵੱਖ-ਵੱਖ ਕਮੇਟੀਆਂ ਅਤੇ ਸੈੱਲਾਂ ਜਿਵੇਂ ਆਈ.ਕਿਊ.ਏ.ਸੀ., ਐਂਟੀ-ਰੈਗਿੰਗ ਸੈੱਲ, ਗ੍ਰੀਵੈਂਸ ਰੈਡਰੈੱਸਲ ਸੈੱਲ, ਵਿਦਿਆਰਥੀ ਸਹਾਇਤਾ ਸੇਵਾਵਾਂ ਅਤੇ ਹੋਰ ਸੰਸਥਾਗਤ ਵਿਵਸਥਾਵਾਂ ਬਾਰੇ ਜਾਣਕਾਰੀ ਦਿੱਤੀ ਗਈ, ਨਾਲ ਹੀ ਦੱਸਿਆ ਗਿਆ ਕਿ ਸ਼੍ਰੋ. ਗੁ. ਪ. ਕਮੇਟੀ ਦੁਆਰਾ ਯੋਗ ਵਿਦਿਆਰਥਣਾਂ ਲਈ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਅਤੇ ਨਿਸ਼ਚੈ ਅਕੈਡਮੀ ਫਾਰ ਜੁਡੀਸ਼ੀਅਲ ਸਰਵਿਸਿਜ਼ ਦੀ ਸਥਾਪਨਾ ਕੀਤੀ ਗਈ ਹੈ। ਇਸ ਰਾਹੀਂ ਵਿਦਿਆਰਥਣਾਂ ਨੂੰ ਪ੍ਰਸ਼ਾਸਕੀ ਅਤੇ ਨਿਆਇਕ ਸੇਵਾਵਾਂ ਦੀ ਤਿਆਰੀ ਲਈ ਮਾਰਗਦਰਸ਼ਨ ਪ੍ਰਾਪਤ ਹੋ ਰਿਹਾ ਹੈ। ਇਸ ਤੋਂ ਇਲਾਵਾ (ਐਨ.ਡੀ.ਏ) ਲਈ ਵੀ ਆਨਲਾਈਨ ਕਲਾਸਾਂ ਚਲਾਈਆਂ ਜਾਂਦੀਆਂ ਹਨ। ਇਸ ਸਮੇਂ ਸਮੂਹ ਅਧਿਆਪਕ ਹਾਜ਼ਰ ਸਨ।