07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਦਾ ਡੀ.ਸੀ. ਦਫ਼ਤਰ ਅੱਗੇ ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ

ਸੰਗਰੂਰ, 6 ਅਗਸਤ (ਦਮਨਜੀਤ ਸਿੰਘ) - ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਡੀ. ਸੀ.

Ad Position 21
No active advertisement
ਅਜੀਤ ਡੈਸਕ 07-08-2026
ਸੰਗਰੂਰ, 6 ਅਗਸਤ (ਦਮਨਜੀਤ ਸਿੰਘ) - ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਡੀ.ਸੀ. ਦਫ਼ਤਰ ਸੰਗਰੂਰ ਅੱਗੇ ਸ਼ੁਰੂ ਕੀਤਾ ਗਿਆ ਪੱਕਾ ਮੋਰਚਾ ਅੱਜ ਦੂਜੇ ਦਿਨ ਵੀ ਪੂਰੇ ਜੋਸ਼ ਨਾਲ ਜਾਰੀ ਰਿਹਾ। ਇਸ ਦੇ ਨਾਲ ਹੀ ਪੰਜਾਬ ਭਰ ਦੇ ਆਦਰਸ਼ ਸਕੂਲਾਂ ਵਿੱਚ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਦੀ ਕਲਮ ਛੋੜ ਹੜਤਾਲ ਵੀ ਲਗਾਤਾਰ ਜਾਰੀ ਹੈ। ਅੱਜ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਯੂਨੀਅਨ ਦੇ ਆਗੂਆਂ ਅਤੇ ਕਰਮਚਾਰੀਆਂ ਨੇ ਸੰਗਰੂਰ ਸ਼ਹਿਰ ਵਿੱਚ ਪੈਦਲ ਰੋਸ ਮਾਰਚ ਕੱਢਿਆ। ਰੋਸ ਮਾਰਚ ਦੌਰਾਨ ਕਰਮਚਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਲੰਮੇ ਸਮੇਂ ਤੋਂ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਨਾਲ ਝੂਠੇ ਵਾਅਦੇ ਅਤੇ ਲਾਰੇ ਲਗਾਉਂਦੀ ਆ ਰਹੀ ਹੈ, ਜਦਕਿ ਅਸਲ ਸਮੱਸਿਆਵਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਅਤੇ ਕਰਮਚਾਰੀ ਭਲਾਈ ਦੇ ਪ੍ਰਚਾਰ ਦੀ ਹਕੀਕਤ ਜ਼ਮੀਨੀ ਪੱਧਰ ’ਤੇ ਬਿਲਕੁਲ ਵੱਖਰੀ ਹੈ, ਜਿਸ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਹੈ। ਇਸ ਮੌਕੇ ਆਦਰਸ਼ ਸਕੂਲ ਬਾਲਦ ਖ਼ੁਰਦ ਦੇ ਕਨਵੀਨਰ ਸਲੀਮ ਮੁਹੰਮਦ, ਕੋ-ਕਨਵੀਨਰ ਅਮਰਜੋਤ ਜੋਸ਼ੀ ਅਤੇ ਆਦਰਸ਼ ਸਕੂਲ ਗੰਢੂਆਂ ਦੇ ਕਨਵੀਨਰ ਅਮਨਦੀਪ ਸ਼ਾਸਤਰੀ ਤੇ ਕੋ-ਕਨਵੀਨਰ ਗੁਰਜਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਦਰਸ਼ ਸਕੂਲਾਂ ਦੇ ਅਧਿਆਪਕ, ਨਾਨ-ਟੀਚਿੰਗ ਅਤੇ ਸਫ਼ਾਈ ਸੇਵਕ ਸਮੇਤ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਜੇ ਤੱਕ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਤਨਖ਼ਾਹਾਂ ਵਿੱਚ ਵਾਜਬ ਵਾਧਾ, ਸੇਵਾ ਸੁਰੱਖਿਆ ਅਤੇ ਹੋਰ ਲੰਬਿਤ ਮੰਗਾਂ ਦਾ ਠੋਸ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ ਅਤੇ ਹੋਰ ਤੇਜ਼ ਕੀਤਾ ਜਾਵੇਗਾ। ਯੂਨੀਅਨ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਲਦ ਪ੍ਰਵਾਨ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸਾਰੇ ਮੰਤਰੀਆਂ ਦੇ ਪੁਤਲੇ ਫੂਕ ਕੇ ਸੰਘਰਸ਼ ਨੂੰ ਹੋਰ ਵਿਆਪਕ ਬਣਾਇਆ ਜਾਵੇਗਾ ,ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਅਮਨ ਅਰੋੜਾ ਨੇ ਜਿੰਨੀ ਰਕਮ ਦੇ ਪ੍ਰੋਜੇਕਟ ਸੁਨਾਮ ਲਈ ਲਿਆਂਦੇ ਹਨ, ਉਸ ਤੋਂ ਜਿਆਦਾ ਕੀਮਤ ਦੀ ਤਾਂ ਰੈਸਟ ਹਾਊਸ ਵਾਲੀ ਜਮੀਨ... ਅਗਲੀ ਖ਼ਬਰ ਸੜਕਾਂ ਦੇ ਬਰਮਾਂ ’ਤੇ ਗ਼ੈਰ-ਕਾਨੂੰਨੀ ਕਬਜ਼ਿਆਂ ਦਾ ਗੰਭੀਰ ਮੁੱਦਾ ਵਿਧਾਨ ਸਭਾ ’ਚ ਗੂੰਜਿਆ ਸੰਤ ਬਾਬਾ ਈਸ਼ਰ ਸਿੰਘ ਜੀ ਰਾ...
Ad Position 24
No active advertisement