ਨੌਜਵਾਨ ਲੜਕੀ ਨਾਲ ਛੇੜਛਾੜ ਤੇ ਧਮਕੀਆਂ ਦੇਣ ਦੇ ਦੋਸ਼ ਹੇਠ ਮਾਮਲਾ ਦਰਜ
ਸ਼ੇਰਪੁਰ, 6 ਅਗਸਤ (ਦਰਸ਼ਨ ਸਿੰਘ ਖੇੜੀ) - ਥਾਣਾ ਸ਼ੇਰਪੁਰ ਪੁਲਿਸ ਵੱਲੋਂ ਇੱਕ 19 ਸਾਲਾ ਲੜਕੀ ਦੀ ਸ਼ਿਕਾਇਤ ਦੇ ਆਧਾਰ ’ਤੇ ਇੱਕ ਵਿਅਕਤੀ ਵਿਰੁੱਧ ਕਥਿਤ ਤੌਰ ’ਤੇ ਘਰ ਵਿੱਚ ਦਾਖ਼ਲ ਹੋ ਕੇ ਛੇੜਛਾੜ ਕਰਨ,ਗਲਤ ਨੀਅਤ ਨਾਲ ਹੱਥ ਪਾਉਣ ਅਤੇ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਪੀੜਤ ਲੜਕੀ ਨੇ ਦੱਸਿਆ ਕਿ ਉਹ ਆਪਣੇ ਘਰ ਦੀ ਰਸੋਈ ਵਿੱਚ ਰੋਟੀ ਬਣਾ ਰਹੀ ਸੀ।
ਮ
ਮੋਹਰੀ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਆਪਣੇ ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ ਨਾਲ। ਤਸਵੀਰ : ਮੁਕੇਸ਼ ਕੁਮਾਰ
ਸਵ. ਮਾਤਾ ਲਾਭ ਕੌਰ ਦੂਲੋ ਦੇ ਅਕਾਲ ਚਲਾਣੇ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਵਿਨਰਜੀਤ ਸਿੰਘ ਗੋਲਡੀ। ਤਸਵੀਰ - ਵਿਨੋਦ
ਚੇਅਰਮੈਨ ਮੁਹੰਮਦ ਓਵੈਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ। ਤਸਵੀਰ : ਮੁਹੰਮਦ ਹਨੀਫ਼ ਥਿੰਦ
07-08-2026
ਸ਼ੇਰਪੁਰ, 6 ਅਗਸਤ (ਦਰਸ਼ਨ ਸਿੰਘ ਖੇੜੀ) - ਥਾਣਾ ਸ਼ੇਰਪੁਰ ਪੁਲਿਸ ਵੱਲੋਂ ਇੱਕ 19 ਸਾਲਾ ਲੜਕੀ ਦੀ ਸ਼ਿਕਾਇਤ ਦੇ ਆਧਾਰ ’ਤੇ ਇੱਕ ਵਿਅਕਤੀ ਵਿਰੁੱਧ ਕਥਿਤ ਤੌਰ ’ਤੇ ਘਰ ਵਿੱਚ ਦਾਖ਼ਲ ਹੋ ਕੇ ਛੇੜਛਾੜ ਕਰਨ,ਗਲਤ ਨੀਅਤ ਨਾਲ ਹੱਥ ਪਾਉਣ ਅਤੇ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਪੀੜਤ ਲੜਕੀ ਨੇ ਦੱਸਿਆ ਕਿ ਉਹ ਆਪਣੇ ਘਰ ਦੀ ਰਸੋਈ ਵਿੱਚ ਰੋਟੀ ਬਣਾ ਰਹੀ ਸੀ। ਇਸ ਦੌਰਾਨ ਅਮਨਦੀਪ ਸਿੰਘ ਪੁੱਤਰ ਤਰਲੋਚਨ ਸਿੰਘ,ਵਾਸੀ ਢੰਡਾ ਪੱਤੀ ਸ਼ੇਰਪੁਰ, ਕਥਿਤ ਤੌਰ ’ਤੇ ਮੇਨ ਗੇਟ ਖੋਲ੍ਹ ਕੇ ਘਰ ਅੰਦਰ ਦਾਖ਼ਲ ਹੋ ਗਿਆ।ਸ਼ਿਕਾਇਤਕਰਤਾ ਅਨੁਸਾਰ ਉਸ ਨੇ ਵਿਅਕਤੀ ਨੂੰ ਦੱਸਿਆ ਕਿ ਘਰ ਵਿੱਚ ਕੋਈ ਨਹੀਂ ਹੈ ਅਤੇ ਉਸ ਦੀ ਦਾਦੀ ਦਵਾਈ ਲੈਣ ਲਈ ਬਾਹਰ ਗਈ ਹੋਈ ਹੈ, ਇਸ ਲਈ ਉਹ ਦਾਦੀ ਦੇ ਵਾਪਸ ਆਉਣ ਤੋਂ ਬਾਅਦ ਆਵੇ। ਦੋਸ਼ ਹੈ ਕਿ ਉਕਤ ਵਿਅਕਤੀ ਨੇ ਉਸ ਦੀ ਗੱਲ ਨਾ ਮੰਨਦਿਆਂ ਰਸੋਈ ਵਿੱਚ ਆ ਕੇ ਉਸ ਤੋਂ ਮੋਬਾਈਲ ਨੰਬਰ ਮੰਗਿਆ। ਲੜਕੀ ਵੱਲੋਂ ਨੰਬਰ ਦੇਣ ਤੋਂ ਇਨਕਾਰ ਕਰਨ ’ਤੇ ਜਦੋਂ ਉਹ ਰਸੋਈ ਵਿੱਚੋਂ ਬਾਹਰ ਜਾਣ ਲੱਗੀ ਤਾਂ ਕਥਿਤ ਤੌਰ ’ਤੇ ਉਸ ਦੀ ਬਾਂਹ ਫੜ ਲਈ ਅਤੇ ਉਸ ਨਾਲ ਅਸ਼ਲੀਲ ਹਰਕਤ ਕਰਨ ਦੀ ਕੋਸ਼ਿਸ਼ ਕੀਤੀ।ਬਿਆਨਾਂ ਮੁਤਾਬਕ,ਲੜਕੀ ਨੇ ਆਪਣੇ ਬਚਾਅ ਲਈ ਉਸ ਨੂੰ ਧੱਕਾ ਦਿੱਤਾ ਅਤੇ ਘਰ ਤੋਂ ਬਾਹਰ ਭੱਜ ਕੇ ਗੁਆਂਢੀਆਂ ਦੇ ਘਰ ਜਾ ਕੇ ਆਪਣੀ ਸੁਰੱਖਿਆ ਕੀਤੀ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਗਾਇਆ ਕਿ ਉਕਤ ਵਿਅਕਤੀ ਨੇ ਉਸ ਨੂੰ ਕਿਸੇ ਨੂੰ ਘਟਨਾ ਬਾਰੇ ਦੱਸਣ ’ਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ।ਪੁਲਿਸ ਵੱਲੋਂ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਉਕਤ ਘਟਨਾਕ੍ਰਮ ਦੀ ਪੁਸ਼ਟੀ ਕਰਦਿਆਂ ਤਫਤੀਸ਼ੀ ਅਫਸਰ ਸਹਾਇਕ ਥਾਣੇਦਾਰ ਨਿਰਭੈ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ।