ਅਕਾਲੀ ਦਲ ਵਲੋਂ ਅਹਿਮਦਗੜ੍ਹ ਵਿਖੇ ‘ਤੀਆਂ ਦਾ ਮੇਲਾ’ ਕੱਲ੍ਹ
ਅਹਿਮਦਗੜ੍ਹ, 6 ਅਗਸਤ (ਸੁਖਜੀਤ ਸਿੰਘ ਖੇੜਾ) ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਤੀਆਂ ਦੇ ਤਿਉਹਾਰ ਨੂੰ ਰਵਾਇਤੀ ਢੰਗ ਨਾਲ ਮਨਾਉਣ ਦੇ ਉਦੇਸ਼ ਨਾਲ 8 ਅਗਸਤ 2026 ਨੂੰ ਅਹਿਮਦਗੜ੍ਹ ਵਿਖੇ ਸ਼ਾਨਦਾਰ “ਤੀਆਂ ਦਾ ਮੇਲਾ 2026” ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਦੁਪਹਿਰ 3:15 ਵਜੇ ਡੀ.
ਅਹਿਮਦਗੜ੍ਹ, 6 ਅਗਸਤ (ਸੁਖਜੀਤ ਸਿੰਘ ਖੇੜਾ) ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਤੀਆਂ ਦੇ ਤਿਉਹਾਰ ਨੂੰ ਰਵਾਇਤੀ ਢੰਗ ਨਾਲ ਮਨਾਉਣ ਦੇ ਉਦੇਸ਼ ਨਾਲ 8 ਅਗਸਤ 2026 ਨੂੰ ਅਹਿਮਦਗੜ੍ਹ ਵਿਖੇ ਸ਼ਾਨਦਾਰ “ਤੀਆਂ ਦਾ ਮੇਲਾ 2026” ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਦੁਪਹਿਰ 3:15 ਵਜੇ ਡੀ. ਏ. ਵੀ. ਦਿਆਨੰਦ ਪਬਲਿਕ ਸਕੂਲ, ਰੇਲਵੇ ਰੋਡ, ਅਹਿਮਦਗੜ੍ਹ ਵਿਖੇ ਹੋਵੇਗਾ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਪ੍ਰਧਾਨ ਗੁਰਮੀਤ ਸਿੰਘ ਉੱਭੀ ਨੇ ਦੱਸਿਆ ਕਿ ਇਸ ਰੰਗਾਰੰਗ ਸਮਾਗਮ ਦੇ ਮੁੱਖ ਮਹਿਮਾਨ ਜਸਵੀਰ ਸਿੰਘ ਜੱਸੀ ਮੰਨਵੀ ਉਮੀਦਵਾਰ ਹਲਕਾ ਅਮਰਗੜ੍ਹ ਹੋਣਗੇ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦੀਆਂ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ, ਗਿੱਧਾ, ਲੋਕ-ਗੀਤ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਤੀਆਂ ਦਾ ਮੇਲਾ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਸੰਭਾਲਣ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ। ਇਸ ਮੇਲੇ ਵਿੱਚ ਇਲਾਕੇ ਦੀਆਂ ਮਹਿਲਾਵਾਂ ਅਤੇ ਲੜਕੀਆਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਪੰਜਾਬੀ ਰਵਾਇਤਾਂ ਨੂੰ ਜੀਵੰਤ ਕਰਨਗੀਆਂ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਸਮੂਹ ਮਹਿਲਾਵਾਂ ਅਤੇ ਲੜਕੀਆਂ ਨੂੰ ਖੁੱਲਾ ਸੱਦਾ ਦਿੰਦਿਆਂ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਇਸ ਸਮਾਗਮ ਵਿੱਚ ਪਹੁੰਚ ਕੇ ਤੀਆਂ ਦੇ ਮੇਲੇ ਦੀ ਰੌਣਕ ਨੂੰ ਹੋਰ ਵਧਾਉਣ ਅਤੇ ਪੰਜਾਬੀ ਸੱਭਿਆਚਾਰ ਦੇ ਇਸ ਵਿਸ਼ੇਸ਼ ਉਤਸਵ ਦਾ ਹਿੱਸਾ ਬਣਨ।