06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸੀ.ਬੀ.ਐੱਸ.ਈ. ਕਲੱਸਟਰ-17 ਕਬੱਡੀ ਮੁਕਾਬਲਿਆਂ ’ਚ ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਲਹਿਰਾਗਾਗਾ, 6 ਅਗਸਤ (ਅਸ਼ੋਕ ਗਰਗ) - ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਖੋਰਾ ਖੁਰਦ ਦੀਆਂ ਵਿਦਿਆਰਥਣਾਂ ਨੇ ਸੰਗਰੂਰ ਦੇ ਪਿੰਡ ਮੰਗਵਾਲ ਵਿਖੇ ਕਰਵਾਈਆਂ ਗਈਆਂ ਸੀ. ਬੀ.

Ad Position 21
No active advertisement
ਅਜੀਤ ਡੈਸਕ 07-08-2026
ਲਹਿਰਾਗਾਗਾ, 6 ਅਗਸਤ (ਅਸ਼ੋਕ ਗਰਗ) - ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਖੋਰਾ ਖੁਰਦ ਦੀਆਂ ਵਿਦਿਆਰਥਣਾਂ ਨੇ ਸੰਗਰੂਰ ਦੇ ਪਿੰਡ ਮੰਗਵਾਲ ਵਿਖੇ ਕਰਵਾਈਆਂ ਗਈਆਂ ਸੀ.ਬੀ.ਐੱਸ.ਈ. ਕਲੱਸਟਰ-17 ਕਬੱਡੀ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਚੈਂਪੀਅਨਸ਼ਿਪ ਦੌਰਾਨ ਸਕੂਲ ਦੀ ਅੰਡਰ-14 ਕੁੜੀਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਮਗਾ ਆਪਣੇ ਨਾਂਅ ਕੀਤਾ। ਇਸੇ ਤਰ੍ਹਾਂ ਅੰਡਰ-19 ਕੁੜੀਆਂ ਦੀ ਟੀਮ ਨੇ ਉਪ ਜੇਤੂ ਰਹਿੰਦਿਆਂ ਚਾਂਦੀ ਦਾ ਤਮਗਾ ਜਿੱਤਿਆ, ਜਦਕਿ ਅੰਡਰ-17 ਕੁੜੀਆਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਮਗਾ ਹਾਸਲ ਕੀਤਾ। ਸਕੂਲ ਦੀਆਂ ਖਿਡਾਰਨਾਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਜਸਮੀਤ ਕੌਰ ਬੱਲਰਾਂ ਨੂੰ ‘ਬੈਸਟ ਰੇਡਰ’ ਅਤੇ ਰਮਨਦੀਪ ਕੌਰ ਗੋਬਿੰਦਪੁਰਾ ਜਵਾਹਰਵਾਲਾ ਨੂੰ ‘ਬੈਸਟ ਜਾਫ਼ੀ’ ਐਲਾਨਿਆ ਗਿਆ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸੰਸਥਾ ਸ਼ੁਰੂ ਤੋਂ ਹੀ ਸਿੱਖਿਆ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਤਰਜੀਹ ਦਿੰਦੀ ਆ ਰਹੀ ਹੈ, ਜਿਸ ਦਾ ਨਤੀਜਾ ਹੈ ਕਿ ਵਿਦਿਆਰਥੀ ਹਰ ਸਾਲ ਵੱਖ-ਵੱਖ ਪੱਧਰਾਂ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰ ਰਹੇ ਹਨ। ਸਕੂਲ ਦੇ ਐੱਮ.ਡੀ. ਚਰਨਜੀਵ ਬਾਵਾ, ਐਡਵੋਕੇਟ ਬਬੀਤਾ ਬਾਵਾ, ਪ੍ਰਿੰਸੀਪਲ ਸ਼੍ਰੀਮਤੀ ਹਰਵਿੰਦਰ ਕੌਰ, ਡੀ.ਪੀ.ਈ. ਧੀਰਜ ਕੁਮਾਰ, ਮੈਡਮ ਨਿਸ਼ਾ ਜੈਨ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਧਰਨੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਅਗਲੀ ਖ਼ਬਰ ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਸੰਪੂਰਨ ਆਹਾਰ ਹੁੰਦਾ ਹੈ - ਡਾ. ਭਿੰਡਰ
Ad Position 24
No active advertisement