07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਭਾਈ ਗੁਰਦਾਸ ਸੰਸਥਾ ਦੇ ਵਿਦਿਆਰਥੀਆਂ ਨੇ ਪੌਦੇ ਲਗਾ ਕੇ ਦਿੱਤਾ ਵਾਤਾਵਰਨ ਸੰਭਾਲ ਦਾ ਸੁਨੇਹਾ

ਸੰਗਰੂਰ, 7 ਅਗਸਤ (ਸੁਖਵਿੰਦਰ ਸਿੰਘ ਫੁੱਲ) - ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਜ਼ਿੰਮੇਵਾਰ ਬਣਾਉਣ ਦੀ ਲੋੜ ਨੂੰ ਮੁੱਖ ਰੱਖਦਿਆਂ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸੰਗਰੂਰ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ। ਜਗਤ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਏ ਗਏ ਇਸ ਸਮਾਗਮ ਦੌਰਾਨ ਵਿਸ਼ਾਲ ਪੌਦਾ ਲਗਾਓ ਅਭਿਆਨ ਦੇ ਨਾਲ ਵਾਤਾਵਰਣ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 08-08-2026
ਸੰਗਰੂਰ, 7 ਅਗਸਤ (ਸੁਖਵਿੰਦਰ ਸਿੰਘ ਫੁੱਲ) - ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਜ਼ਿੰਮੇਵਾਰ ਬਣਾਉਣ ਦੀ ਲੋੜ ਨੂੰ ਮੁੱਖ ਰੱਖਦਿਆਂ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸੰਗਰੂਰ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ। ਜਗਤ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਏ ਗਏ ਇਸ ਸਮਾਗਮ ਦੌਰਾਨ ਵਿਸ਼ਾਲ ਪੌਦਾ ਲਗਾਓ ਅਭਿਆਨ ਦੇ ਨਾਲ ਵਾਤਾਵਰਣ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਇਆ ਗਿਆ। ਇਸ ਮੌਕੇ ਸੰਸਥਾ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਉਪਰਾਲੇ ਦੀ ਸ਼ੁਰੂਆਤ ਸੰਸਥਾ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਕੈਂਪਸ ਵਿੱਚ ਪੌਦਾ ਲਗਾ ਕੇ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਵਾਤਾਵਰਣ ਦੀ ਸੰਭਾਲ ਸਮੇਂ ਦੀ ਮੁੱਖ ਲੋੜ ਜਾਗਰੂਕਤਾ ਸਮਾਗਮ ਦੌਰਾਨ ਵਣ ਵਿਭਾਗ ਦੇ ਰੇਂਜ ਅਫ਼ਸਰ ਸੁਖਵੀਰ ਸਿੰਘ ਨੇ ਵਿਦਿਆਰਥੀਆਂ ਨਾਲ ਵਾਤਾਵਰਣ ਸੰਭਾਲ ਸਬੰਧੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵਣ ਵਿਭਾਗ ਦੀ ਟੀਮ ਵੱਲੋਂ ਦਵਿੰਦਰ ਸਿੰਘ, ਸਰਬਜੀਤ ਕੌਰ, ਸੁਖਚੈਨ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਵੀ ਸ਼ਮੂਲੀਅਤ ਕੀਤੀ। ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਕਿਹਾ ਕਿ ਸੰਸਥਾ ਵਾਤਾਵਰਣ ਦੀ ਸੰਭਾਲ ਲਈ ਹਮੇਸ਼ਾ ਵਚਨਬੱਧ ਰਹੀ ਹੈ ਅਤੇ ਸਮਾਜ ਭਲਾਈ ਨਾਲ ਜੁੜੇ ਅਜਿਹੇ ਉਪਰਾਲੇ ਲਗਾਤਾਰ ਕੀਤੇ ਜਾਂਦੇ ਹਨ। ਕੈਂਪਸ ਡਾਇਰੈਕਟਰ ਡਾ. ਤਨੂਜਾ ਸ੍ਰੀਵਾਸਤਵਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇ ਨਾਲ ਵਾਤਾਵਰਣ ਅਤੇ ਸਮਾਜ ਨਾਲ ਜੁੜੇ ਮੁੱਦਿਆਂ ਪ੍ਰਤੀ ਵੀ ਜਾਗਰੂਕ ਕਰਨਾ ਸੰਸਥਾ ਦੀ ਪਹਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੌਦਾ ਲਗਾਉਣ ਵਰਗੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਕੁਦਰਤ ਪ੍ਰਤੀ ਪਿਆਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ। ਇਸ ਮੌਕੇ ਭਾਈ ਗੁਰਦਾਸ ਗਰੁੱਪ ਦੀ ਸਕੱਤਰ ਮੈਡਮ ਬਲਜਿੰਦਰ ਕੌਰ ਜਵੰਧਾ ਅਤੇ ਐੱਮ.ਡੀ. ਡਾ. ਸੁਵਰੀਤ ਕੌਰ ਜਵੰਧਾ ਨੇ ਵੀ ਵਿਦਿਆਰਥੀਆਂ, ਸਟਾਫ਼ ਅਤੇ ਵਣ ਵਿਭਾਗ ਦੀ ਟੀਮ ਨੂੰ ਵਣ ਮਹਾਂਉਤਸਵ ਦੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਇੰਸਪੈਕਟਰ ਗੁਲਾਬ ਸਿੰਘ ਬਣੇ ਥਾਣਾ ਲੌਂਗੋਵਾਲ ਦੇ ਐੱਸ.ਐੱਚ.ਓ. ਅਗਲੀ ਖ਼ਬਰ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਖੇਡਾਂ ਵਿੱਚ ਮਾਰੀਆਂ ਮੱਲ੍ਹਾਂ
Ad Position 24