ਪ੍ਰਕਾਸ਼ ਪੁਰਬ ਮਨਾਇਆ
ਅਹਿਮਦਗੜ, 7 ਅਗਸਤ (ਸੁਖਜੀਤ ਸਿੰਘ ਖੇੜਾ) - ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫੱਲੇਵਾਲ ਵਿਖੇ ਅੱਠਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ਮੈਨਜਮੈਂਟ ਦੇ ਪ੍ਰਧਾਨ ਸੁਖਦੇਵ ਸਿੰਘ ਵਾਲੀਆ, ਗੁਰਮਤਪਾਲ ਸਿੰਘ ਵਾਲੀਆ ਡਾਇਰੈਕਟਰ ਮੈਡਮ ਰਮਨਪ੍ਰੀਤ ਕੌਰ ਵਾਲਿਆਂ ਅਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਦਲਜੀਤ ਕੌਰ ਔਲਖ ਅਤੇ ਅਧਿਆਪਕ ਵਲੋਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ, ਉਹਨਾ ਦੀ ਨਿਮਰਤਾ, ਸੇਵਾ ਭਾਵਨਾ ਅਤੇ ਮਨੁੱਖਤਾ ਪ੍ਰਤੀ ਦਿਤੇ ਮਹਾਨ ਸੰਦੇਸ਼ ਬਾਰੇ ਜਾਣੂ ਕਰਵਾਇਆ ਗਿਆ।
ਅਜੀਤ ਡੈਸਕ
08-08-2026