ਆਕਸਫੋਰਡ ਸਕੂਲ ਚੀਮਾ ਦੇ ਖਿਡਾਰੀਆਂ ਨੇ ਕਰਾਟੇ ਖੇਡਾਂ ’ਚ ਮਾਰੀ ਬਾਜ਼ੀ
ਚੀਮਾ ਮੰਡੀ, 8 ਅਗਸਤ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ (ਆਈ. ਸੀ.
ਚੀਮਾ ਮੰਡੀ, 8 ਅਗਸਤ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ (ਆਈ.ਸੀ.ਐੱਸ.ਈ.ਅਤੇ ਆਈ. ਐੱਸ. ਸੀ) ਬੋਰਡ ਤੋਂ ਮਾਨਤਾ ਪ੍ਰਾਪਤ ’ਆਕਸਫੋਰਡ ਪਬਲਿਕ ਸਕੂਲ ਚੀਮਾ ਦੇ ਵਿਦਿਆਰਥੀਆਂ ਨੇ 70ਵੀਆਂ ਜ਼ੋਨ ਪੱਧਰੀ ਕਰਾਟੇ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ । ਸਕੂਲ ਦੇ ਹੋਣਹਾਰ ਕਰਾਟੇ ਖਿਡਾਰੀਆਂ ਨੇ ਵੱਖ-ਵੱਖ ਉਮਰ ਵਰਗਾਂ ’ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਕੁੱਲ 9 ਸੋਨ ਅਤੇ 1 ਕਾਂਸੀ ਦਾ ਤਗਮਾ ਜਿੱਤਿਆ। ਇੰਨਾ ਖੇਡਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕਾਂ ਨੇ ਦੱਸਿਆ 17 ਸਾਲ ਤੋਂ ਘੱਟ ਉਮਰ ਵਰਗ ’ਚ ਪਿਊਸ਼ ਗਰਗ, ਅਮਰਜੀਤ ਸਿੰਘ, ਬਿਸ਼ਮਨਜੋਤ ਸਿੰਘ, ਅਭਿਨੂਰ ਕੌਰ ਅਤੇ ਖੁਸ਼ਪ੍ਰੀਤ ਕੌਰ ਨੇ ਪਹਿਲੀ ਪੁਜ਼ੀਸ਼ਨ ਹਾਸਲ ਕਰ ਕੇ ਸੋਨ ਤਗਮਾ ਹਾਸਲ ਕੀਤਾ ਅਤੇ 19 ਸਾਲ ਤੋਂ ਘੱਟ ਉਮਰ ਵਰਗ ’ਚ ਵਿਪਨਜੋਤ ਕੌਰ ਨੇ ਸੋਨ ਤਗਮਾ ਜਿੱਤਿਆ। ਇਸੇ ਤਰ੍ਹਾਂ ਹੀ 14 ਸਾਲ ਤੋ ਘੱਟ ਉਮਰ ਵਰਗ ’ਚ ਗੁਰਮੰਨਤ ਕੌਰ, ਜਸ਼ਮੀਤ ਕੌਰ ਅਤੇ ਗੁਰਲੀਨ ਕੌਰ ਨੇ ਸੋਨ ਤਗਮਾ ਜਿੱਤਿਆ, ਜਦੋ ਕਿ ਖਿਡਾਰਨ ਸੁਰਵੀਨ ਕੌਰ ਨੇ ਤੀਜਾ ਸਥਾਨ ਹਾਸਲ ਕਰ ਕੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ । ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਸ੍ਰੀ ਸੰਦੀਪ ਕੁਮਾਰ ਨੇ ਜੇਤੂ ਖਿਡਾਰੀਆਂ, ਮਾਪਿਆਂ, ਕਰਾਟੇ ਕੋਚ ਰਾਹੁਲ ਕੁਮਾਰ ਅਤੇ ਡੀ.ਪੀ.ਈ. ਹਰਪ੍ਰੀਤ ਸਿੰਘ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੱਤੀ। ਇਸ ਮੌਕੇ ਸਕੂਲ ਚੇਅਰਮੈਨ ਚਮਕੌਰ ਸਿੰਘ, ਉਪ ਚੇਅਰਮੈਨ ਗਗਨ ਗੋਇਲ, ਮੈਨੇਜਿੰਗ ਡਾਇਰੈਕਟਰ ਗੁਰਧਿਆਨ ਸਿੰਘ ਚਹਿਲ ਨੇ ਵੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ।