09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਛੋਟੇ ਬੱਚਿਆਂ ਲਈ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਕੀਤਾ ਜਾਗਰੂਕ

ਸੁਨਾਮ ਊਧਮ ਸਿੰਘ ਵਾਲਾ, 8 ਅਗਸਤ (ਰੁਪਿੰਦਰ ਸਿੰਘ ਸੱਗੂ) - ਪੀ. ਏ.

Ad Position 21
No active advertisement
ਅਜੀਤ ਡੈਸਕ 09-08-2026
ਸੁਨਾਮ ਊਧਮ ਸਿੰਘ ਵਾਲਾ, 8 ਅਗਸਤ (ਰੁਪਿੰਦਰ ਸਿੰਘ ਸੱਗੂ) - ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਛੋਟੇ ਬੱਚਿਆਂ ਲਈ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ, ਪਿੰਡ ਚੀਮਾ, ਬਲਾਕ ਸੁਨਾਮ ਦੇ ਆਂਗਣਵਾੜੀ ਕੇਂਦਰ ਵਿਖੇ ਇੱਕ-ਰੋਜ਼ਾ ਜਾਗਰੂਕਤਾ ਕੈਂਪ ਲਾਇਆ ਗਿਆ । ਇਹ ਜਾਗਰੂਕਤਾ ਕੈਂਪ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੇ ਇੰਚਾਰਜ ਡਾ. ਮਨਦੀਪ ਸਿੰਘ ਦੀ ਯੋਗ ਅਗਵਾਈ ਹੇਠ ਆਯੋਜਿਤ ਕੀਤਾ ਗਿਆ ਸੀ। ਇਸ ਕੈਂਪ ਦੌਰਾਨ ਡਾ. ਵਿਤਸਤਾ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ), ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਆਂਗਣਵਾੜੀ ਵਰਕਰਾਂ ਅਤੇ ਕਿਸਾਨ ਬੀਬੀਆਂ ਨੂੰ ਨਵਜੰਮੇ ਬੱਚਿਆਂ ਲਈ ਪਹਿਲੇ ਇੱਕ ਹਜ਼ਾਰ ਦਿਨਾਂ ਦੀ ਪੌਸ਼ਟਿਕ ਖੁਰਾਕ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਅਤੇ ਸੰਤੁਲਿਤ ਪੋਸ਼ਣ ਸਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ। ਡਾ. ਵਿਤਸਤਾ ਨੇ ਮੌਜੂਦਾ ਲੋਕ ਧਾਰਾਵਾਂ ਦਾ ਮੁਲਾਂਕਣ ਕਰਦੇ ਹੋਏ ਗਲਤ ਧਾਰਨਾਵਾਂ ਨੂੰ ਦੂਰ ਕੀਤਾ। ਉਨ੍ਹਾਂ ਗਰਭਵਤੀ ਅਤੇ ਦੁੱਧ ਚੁੰਘਾਉਣ ਵਾਲੀਆਂ ਔਰਤਾਂ, ਦੋਵਾਂ ਲਈ ਪੌਸ਼ਟਿਕ ਖੁਰਾਕੀ ਸਿਫਾਰਸ਼ਾਂ ਬਾਰੇ ਦੱਸਿਆ ਅਤੇ ਨਵਜੰਮੇ ਬੱਚਿਆਂ ਦੀ ਤੰਦਰੁਸਤੀ ਲਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਸੰਤੁਲਿਤ ਖੁਰਾਕ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਪ੍ਰੋਗਰਾਮ ਦੇ ਅਖੀਰ ਵਿੱਚ ਪੀ.ਏ.ਯੂ. ਦੁਆਰਾ ਪ੍ਰਕਾਸ਼ਿਤ ਸਾਹਿਤ ਤਕਸੀਮ ਕੀਤਾ ਗਿਆ। ਸੋਨੀਆ ਰਾਣੀ, ਸੁਖਜੀਤ ਕੌਰ ਅਤੇ ਭੁਪਿੰਦਰ ਕੌਰ ਆਂਗਣਵਾੜੀ ਵਰਕਰਾਂ ਦੇ ਨਾਲ-ਨਾਲ ਮਨਪ੍ਰੀਤ ਕੌਰ ਅਤੇ ਪਰਮਜੀਤ ਕੌਰ ਹੈਲਪਰਾਂ ਨੇ ਇਸ ਪ੍ਰੋਗਰਾਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ ।
Ad Position 22
No active advertisement
ਪਿਛਲੀ ਖ਼ਬਰ ਰੋਬੋਟਿਕ ਟੈਕਨੀਕ ਨਾਲ ਗੋਡੇ ਬਦਲੀ ਕਰਵਾਉਣ ’ਤੇ ਨਹੀਂ ਰਹਿੰਦਾ ਦਰਦ ਦਾ ਖ਼ਤਰਾ- ਡਾ. ਪਾਸੀ ਅਗਲੀ ਖ਼ਬਰ ਕਲਸ਼ ਯਾਤਰਾ ਦਾ ਧੂਰੀ ਹਲਕੇ ਪਿੰਡਾਂ ’ਚ ਭਰਵਾਂ ਸਵਾਗਤ
Ad Position 24