08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸੂਬਾ ਵਾਸੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਨਾਕਾਮ ‘ਆਪ’ ਸਰਕਾਰ ਹਰ ਮੋਰਚੇ ’ਤੇ ਫੇਲ੍ਹ - ਬੀਬੀ ਅਮਨਦੀਪ ਖੰਗੂੜਾ

ਅਹਿਮਦਗੜ੍ਹ, 8 ਅਗਸਤ (ਰਣਧੀਰ ਸਿੰਘ ਮਹੋਲੀ) - ਬਦਲਾਅ ਦਾ ਨਾਅਰਾ ਲਗਾ ਕੇ ਸੱਤਾ ਵਿੱਚ ਆਈ ‘ਆਪ’ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਨਿਰਾਸ਼ਾ ਤੋਂ ਇਲਾਵਾ ਕੁਝ ਨਹੀਂ ਦਿੱਤਾ ਅਤੇ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਸਿਰਫ਼ ਇਸ਼ਤਿਹਾਰਾਂ ਤੱਕ ਹੀ ਸੀਮਤ ਰਹਿ ਗਏ ਹਨ। ਹਲਕਾ ਅਮਰਗੜ੍ਹ ਦੀ ਸੀਨੀਅਰ ਮਹਿਲਾ ਕਾਂਗਰਸੀ ਆਗੂ ਬੀਬਾ ਅਮਨਦੀਪ ਕੌਰ ਖੰਗੂੜਾ ਨੇ ਕਿਹਾ ਕਿ ਮੌਜੂਦਾ ਸਰਕਾਰ ਹਰ ਮੋਰਚੇ ‘ਤੇ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ।

Ad Position 21
No active advertisement
ਅਜੀਤ ਡੈਸਕ 09-08-2026
ਅਹਿਮਦਗੜ੍ਹ, 8 ਅਗਸਤ (ਰਣਧੀਰ ਸਿੰਘ ਮਹੋਲੀ) - ਬਦਲਾਅ ਦਾ ਨਾਅਰਾ ਲਗਾ ਕੇ ਸੱਤਾ ਵਿੱਚ ਆਈ ‘ਆਪ’ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਨਿਰਾਸ਼ਾ ਤੋਂ ਇਲਾਵਾ ਕੁਝ ਨਹੀਂ ਦਿੱਤਾ ਅਤੇ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਸਿਰਫ਼ ਇਸ਼ਤਿਹਾਰਾਂ ਤੱਕ ਹੀ ਸੀਮਤ ਰਹਿ ਗਏ ਹਨ। ਹਲਕਾ ਅਮਰਗੜ੍ਹ ਦੀ ਸੀਨੀਅਰ ਮਹਿਲਾ ਕਾਂਗਰਸੀ ਆਗੂ ਬੀਬਾ ਅਮਨਦੀਪ ਕੌਰ ਖੰਗੂੜਾ ਨੇ ਕਿਹਾ ਕਿ ਮੌਜੂਦਾ ਸਰਕਾਰ ਹਰ ਮੋਰਚੇ ‘ਤੇ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ, ਦਿਨ-ਦਿਹਾੜੇ ਲੁੱਟ-ਖੋਹ, ਫਿਰੌਤੀਆਂ, ਗੈਂਗਸਟਰਵਾਦ ਅਤੇ ਨਸ਼ਿਆਂ ਦੀਆਂ ਘਟਨਾਵਾਂ ਇਸ ਦੇ ਪ੍ਰਤੱਖ ਪ੍ਰਮਾਣ ਹਨ। ਸੂਬੇ ਦੇ ਲੋਕ ਅਤੇ ਵਪਾਰੀ ਵਰਗ ਇਸ ਮਾੜੇ ਮਾਹੌਲ ਵਿੱਚ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕੀਤੇ ਗਏ ਵਾਅਦੇ ਵੀ ਪੂਰੇ ਨਹੀਂ ਹੋਏ। ਖ਼ਰਾਬ ਹੋਈਆਂ ਫ਼ਸਲਾਂ ਦਾ ਪੂਰਾ ਮੁਆਵਜ਼ਾ ਨਹੀਂ ਦਿੱਤ ਕਿਸਾਨ ਅੱਜ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਰੁਲਣ ਲਈ ਮਜਬੂਰ ਹਨ। ਖੰਗੂੜਾ ਨੇ ਦਾਅਵਾ ਕੀਤਾ ਕਿ ਸੂਬੇ ਦਾ ਕਰਜ਼ਾ ਲਗਾਤਾਰ ਵੱਧ ਰਿਹਾ ਸਰਕਾਰ ਵੱਡੇ ਉਦਯੋਗ ਅਤੇ ਨਵੇਂ ਪ੍ਰੋਜੈਕਟ ਲਿਆਉਣ ਵਿੱਚ ਨਾਕਾਮ ਰਹੀ ਹੈ, ਜਿਸ ਕਾਰਨ ਪੰਜਾਬ ਦੀ ਆਰਥਿਕਤਾ ਪ੍ਰਭਾਵਿਤ ਹੋ ਰਹੀ ਹੈ। ਸਰਕਾਰ ਇਸ਼ਤਿਹਾਰਬਾਜ਼ੀ ਤੇ ਕਰੋੜਾਂ ਖਰਚ ਕਰਕੇ ਸੂਬੇ ਦੇ ਫੋਕੇ ਵਿਕਾਸ ਦਿਖਾ ਰਹੀ ਹੈ ਜਦਕਿ ਅਸਲੀਅਤ ਸਭ ਦੇ ਸਾਹਮਣੇ ਹੈ। ਰੋਜ਼ਗਾਰ ਦੇਣ ਦੇ ਖੋਖਲੇ ਦਾਅਵੇ ਠੇਕਾ ਮੁਲਾਜ਼ਮ, ਕੱਚੇ ਅਧਿਆਪਕ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਆਪਣੀਆਂ ਮੰਗਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਖੰਗੂੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਦੀ ਤਰ੍ਹਾਂ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਡਟ ਕੇ ਖੜੇਗੀ ਅਤੇ ਮਜ਼ਬੂਤ ਸਰਕਾਰ ਦੇ ਕੇ ਲੋਕਾਂ ਦੀਆ ਸਾਰੀਆਂ ਮੁਸ਼ਕਿਲਾਂ ਦਾ ਹੱਲ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਬੰਗਾ ਜ਼ੋਨ ਖੇਡਾਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਨਦਾਨਾ ਦੀ ਬੱਲ੍ਹੇ-ਬੱਲ੍ਹੇ ਅਗਲੀ ਖ਼ਬਰ ਭਾਖੜਾ ਨਹਿਰ ਦੇ ਕਿਨਾਰਿਆਂ ’ਤੇ ਉੱਗੇ ਪੌਦਿਆਂ ਤੇ ਘਾਹ-ਫੂਸ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ - ਮਹਾਂਵੀਰ ਸੈਣੀ ਭੁੱਲਣ
Ad Position 24