‘ ਸੇਫ ਸਕੂਲ ਵਾਹਨ ਨੀਤੀ’ ਦੀ ਉਲੰਘਣਾ ਕਰਨ ਵਾਲੀਆਂ ਵੈਨਾਂ ਦੇ ਚਲਾਨ ਕੱਟੇ
ਚੀਮਾ ਮੰਡੀ, 8 ਅਗਸਤ (ਗੁਰਜੀਤ ਸਿੰਘ ਚਹਿਲ) - ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ, ਐਸ. ਐਸ.
ਚੀਮਾ ਮੰਡੀ, 8 ਅਗਸਤ (ਗੁਰਜੀਤ ਸਿੰਘ ਚਹਿਲ) - ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ, ਐਸ.ਐਸ.ਪੀ. ਸੰਗਰੂਰ ਡਾ.ਰਵਜੋਤ ਗਰੇਵਾਲ ਅਤੇ ਰਿਜਨਲ ਟਰਾਸਪੋਰਟ ਅਫਸਰ (ਆਰ.ਟੀ.ਓ.) ਸੰਗਰੂਰ ਮਨਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ‘ਸੇਫ ਸਕੂਲ ਵਾਹਨ ਨੀਤੀ’ ਤਹਿਤ ਏ.ਆਰ.ਟੀ.ਓ. ਸੰਗਰੂਰ ਗੁਰਜੀਤ ਸਿੰਘ ਔਲਖ ਵੱਲੋਂ ਸਕੂਲ ਅਤੇ ਕਾਲਜ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਚਲਾਨ ਕੱਟੇ ਗਏ। ਚੈਕਿੰਗ ਦੌਰਾਨ ਅਧੂਰੇ ਦਸਤਾਵੇਜ ਵਾਲੀਆਂ ਬੱਸਾਂ ਦੇ ਚਲਾਨ ਕੀਤੇ ਗਏ ਅਤੇ ਬੱਸਾਂ ਦਾ ਨਿਰੀਖਣ ਕੀਤਾ ਗਿਆ ਅਤੇ ਹਦਾਇਤ ਕੀਤੀ ਗਈ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ‘ਸੇਫ ਸਕੂਲ ਵਾਹਨ ਪਾਲਸੀ’ ਦੀ ਇੰਨ-ਬਿੰਨ ਪਾਲਨਾ ਕੀਤੀ ਜਾਵੇ ਕਿਉਂਕਿ ਸਕੂਲੀ ਬੱਸਾਂ ਦੀ ਸੁਰੱਖਿਆ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਕੂਲ ਵੈਨਾਂ ‘ਚ ਮੁਢਲੀਆਂ ਸਹੂਲਤਾਂ ਜਿਵੇਂ ਕਿ ਫਸਟਏਡ ਬਾਕਸ,ਅੱਗ ਬੁਝਾਊ ਯੰਤਰ ਅਤੇ ਸੀ.ਸੀ.ਟੀ.ਵੀ ਕੈਮਰਾ, ਅਟੈਂਡੈਂਟ ਆਦਿ ਹੋਣਾ ਚਾਹੀਦਾ ਹੈ । ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿਟਨੈਸ ਸਰਟੀਫਿਕੇਟ, ਬੀਮਾ, ਰਜਿਸਟ੍ਰੇਸ਼ਨ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ ਆਦਿ ਦਾ ਹੋਣਾ ਵੀ ਲਾਜ਼ਮੀ ਹੈ ।