08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਅਕਾਲੀ ਆਗੂ ਮਨਵਿੰਦਰ ਬਿੱਨਰ ਨੂੰ ਸਦਮਾ, ਪਿਤਾ ਦਾ ਦਿਹਾਂਤ

ਧੂਰੀ, 8 ਅਗਸਤ (ਲਖਵੀਰ ਸਿੰਘ ਧਾਂਦਰਾ) - ਧੂਰੀ ਦੇ ਸਾਬਕਾ ਕੌਂਸਲਰ ਅਤੇ ਅਕਾਲੀ ਆਗੂ ਮਨਵਿੰਦਰ ਸਿੰਘ ਬਿੱਨਰ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਿਆ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸੇਵਾਮੁਕਤ ਆਨਰੇਰੀ ਕੈਪਟਨ ਹਰਦੇਵ ਸਿੰਘ ਬਿੱਨਰ ਦਾ ਅਚਾਨਕ ਦਿਹਾਂਤ ਹੋ ਗਿਆ। ਉਹ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ।

Ad Position 21
No active advertisement
ਅਜੀਤ ਡੈਸਕ 09-08-2026
ਧੂਰੀ, 8 ਅਗਸਤ (ਲਖਵੀਰ ਸਿੰਘ ਧਾਂਦਰਾ) - ਧੂਰੀ ਦੇ ਸਾਬਕਾ ਕੌਂਸਲਰ ਅਤੇ ਅਕਾਲੀ ਆਗੂ ਮਨਵਿੰਦਰ ਸਿੰਘ ਬਿੱਨਰ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਿਆ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸੇਵਾਮੁਕਤ ਆਨਰੇਰੀ ਕੈਪਟਨ ਹਰਦੇਵ ਸਿੰਘ ਬਿੱਨਰ ਦਾ ਅਚਾਨਕ ਦਿਹਾਂਤ ਹੋ ਗਿਆ। ਉਹ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਇਸ ਦੁੱਖ ਦੀ ਘੜੀ ਵਿੱਚ ਅਕਾਲੀ ਆਗੂ ਮਨਵਿੰਦਰ ਸਿੰਘ ਬਿੱਨਰ ਨਾਲ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਮੰਤਰੀ ਅਤੇ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਕਾਸ਼ ਚੰਦ ਗਰਗ ਸਾਬਕਾ ਪਾਰਲੀਮਾਨੀ ਸਕੱਤਰ ਪੰਜਾਬ, ਓਂਕਾਰ ਸਿੰਘ ਸਿੱਧੂ ਭਾਜਪਾ ਆਗੂ ਅਤੇ ਸਾਬਕਾ ਓ.ਐਸ.ਡੀ. ਮੁੱਖ ਮੰਤਰੀ ਪੰਜਾਬ, ਜਸਵੀਰ ਸਿੰਘ ਜੱਸੀ ਸੇਖੋ ਮੈਂਬਰ ਫੂਡ ਕਮਿਸ਼ਨ ਪੰਜਾਬ , ਰਣਜੀਤ ਸਿੰਘ ਰੰਧਾਵਾ ਹਲਕਾ ਇੰਚਾਰਜ ਸ੍ਰੋਮਣੀ ਅਕਾਲੀ ਦਲ, ਪਰਮਜੀਤ ਸਿੰਘ ਪੰਮਾ ਬਾਠ ਅਕਾਲੀ ਆਗੂ, ਅਕਾਲੀ ਆਗੂ ਗਮਦੂਰ ਸਿੰਘ ਜਵੰਧਾ ਭਸੋੜ, ਜਤਿੰਦਰ ਸਿੰਘ ਸੋਨੀ ਮੰਡੇਰ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਸੁਖਪਾਲ ਸ਼ਰਮਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ , ਸੁਖਵਿੰਦਰ ਸਿੰਘ ਈਸੀ ਪ੍ਰਧਾਨ ਕੋਪਰਾਇਟ ਸੁਸਾਇਟੀ ਈਸੜਾ , ਸਵਰਨਜੀਤ ਸਿੰਘ ਹਰਚੰਦਪੁਰਾ, ਸਮੀਰ ਕੁਮਾਰ ਸ਼ੰਮੀ, ਭੁਪਿੰਦਰ ਪਾਲ ਮਿੱਠਾ ਆਦਿ ਸਮੇਤ ਇਲਾਕੇ ਦੀਆਂ ਵੱਖ-ਵੱਖ ਧਾਰਮਿਕ, ਸਮਾਜ ਸੇਵੀ ਅਤੇ ਸਿਆਸੀ ਜਥੇਬੰਦੀਆਂ ਦੇ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬੱਸ ’ਚ ਬੈਠੀ ਔਰਤ ਦਾ ਪਰਸ ਚੋਰੀ, ਨਾਮਾਲੂਮ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਆਦਰਸ਼ ਸਕੂਲ ਐਸੋਸੀਏਸ਼ਨ ਨੇ ਸੰਘਰਸ਼ ਦੇ ਚੌਥੇ ਦਿਨ ਵਿਧਾਇਕਾ ਭਰਾਜ ਦੇ ਘਰ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ
Ad Position 24