10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ - ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 9 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹਲਕਾ ਸੁਨਾਮ ਦੇ ਪਿੰਡ ਕੋਟੜਾ ਅਮਰੂ ਵਿਖੇ 8 ਪਿੰਡਾਂ ਦੀਆਂ ਪੰਚਾਇਤਾਂ ਨੂੰ ਕਰੀਬ 60 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਲਈ ਚੈੱਕ ਸੌਂਪੇ।

Ad Position 21
No active advertisement
ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ। 10-08-2026
ਸੁਨਾਮ ਊਧਮ ਸਿੰਘ ਵਾਲਾ, 9 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹਲਕਾ ਸੁਨਾਮ ਦੇ ਪਿੰਡ ਕੋਟੜਾ ਅਮਰੂ ਵਿਖੇ 8 ਪਿੰਡਾਂ ਦੀਆਂ ਪੰਚਾਇਤਾਂ ਨੂੰ ਕਰੀਬ 60 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਲਈ ਚੈੱਕ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਸ਼ਹਿਰਾਂ ਦਾ ਵਿਕਾਸ ਕਰਨਾ ਨਹੀਂ, ਸਗੋਂ ਪਿੰਡਾਂ ਨੂੰ ਵੀ ਆਧੁਨਿਕ ਅਤੇ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਖੇਡਾਂ, ਸਿੱਖਿਆ, ਸਿਹਤ, ਪਾਣੀ, ਸਫ਼ਾਈ ਅਤੇ ਜਨਤਕ ਸਹੂਲਤਾਂ ਨਾਲ ਸਬੰਧਤ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪਿੰਡ ਸ਼ੇਰੋਂ ਵਿਖੇ ਵਾਲੀਬਾਲ ਗਰਾਊਂਡ ਬਣਾਉਣ ਲਈ 5 ਲੱਖ ਰੁਪਏ ਅਤੇ ਜੱਸੂ ਪੱਤੀ ਦੀ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਅਤੇ ਫ਼ਰਸ਼ ਲਈ 5 ਲੱਖ ਰੁਪਏ ਦਿੱਤੇ ਗਏ ਹਨ। ਇਸੇ ਤਰ੍ਹਾਂ ਨਮੋਲ ਵਿਖੇ ਰੋਮਾਣਾ ਪੱਤੀ ਦੇ ਦਰਵਾਜ਼ੇ ਦੀ ਮੁਰੰਮਤ ਲਈ 3 ਲੱਖ ਰੁਪਏ, ਬਾਬਾ ਮੋਤੀ ਮਹਿਰਾ ਧਰਮਸ਼ਾਲਾ ਵਿੱਚ ਕਮਰਾ ਬਣਾਉਣ ਲਈ 4 ਲੱਖ ਰੁਪਏ ਅਤੇ ਸਟੀਲ ਵਾਟਰ ਟੈਂਕਰ ਲਈ 3.25 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਾਹਪੁਰ ਕਲਾਂ ਵਿਖੇ ਪੁਰਾਣੇ ਕਮਿਊਨਿਟੀ ਹਾਲ ਵਿੱਚ ਸ਼ੈੱਡ ਪਾਉਣ ਲਈ 4 ਲੱਖ ਰੁਪਏ ਅਤੇ ਵਿਸ਼ਵਕਰਮਾ ਧਰਮਸ਼ਾਲਾ ਵਿੱਚ ਕਮਰਾ ਬਣਾਉਣ ਲਈ 5 ਲੱਖ ਰੁਪਏ ਦਿੱਤੇ ਗਏ ਹਨ। ਬੀਰ ਕਲਾਂ ਵਿਖੇ ਸਟੀਲ ਵਾਟਰ ਟੈਂਕਰ ਲਈ 3.25 ਲੱਖ ਰੁਪਏ ਅਤੇ ਨਵਾਂ ਪਾਰਕ ਤੇ ਟਰੈਕ ਬਣਾਉਣ ਲਈ 5 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਝਾੜੋਂ ਵਿਖੇ ਸ੍ਰੀ ਵਾਲਮੀਕਿ ਧਰਮਸ਼ਾਲਾ ਵਿੱਚ ਕਮਰਾ ਬਣਾਉਣ ਲਈ 4 ਲੱਖ ਰੁਪਏ ਅਤੇ ਆਂਗਣਵਾੜੀ ਕੇਂਦਰ ਵਿੱਚ ਦੀਵਾਰ, ਗੇਟ ਅਤੇ ਫ਼ਰਸ਼ ਬਣਾਉਣ ਲਈ 2.50 ਲੱਖ ਰੁਪਏ ਦਿੱਤੇ ਗਏ ਹਨ। ਕੋਟੜਾ ਅਮਰੂ ਵਿਖੇ ਸਟੀਲ ਵਾਟਰ ਟੈਂਕਰ ਲਈ 3.25 ਲੱਖ ਰੁਪਏ ਅਤੇ ਹਰਜਸ ਧਰਮਸ਼ਾਲਾ ਵਿੱਚ ਕਮਰੇ ਦਾ ਲੈਂਟਰ ਪਾਉਣ ਲਈ 5 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਭਗਵਾਨਪੁਰਾ ਵਿਖੇ ਗਲੀ ਦੇ ਨਿਰਮਾਣ ਲਈ 2.30 ਲੱਖ ਰੁਪਏ ਅਤੇ ਮਿਰਜ਼ਾ ਪੱਤੀ ਵਿਖੇ ਜੰਡੀ ਵਿਹੜੇ ਦੀ ਐੱਸ.ਸੀ. ਧਰਮਸ਼ਾਲਾ, ਮਜ਼੍ਹਬੀ ਸਿੱਖ ਧਰਮਸ਼ਾਲਾ ਅਤੇ ਅੱਡੇ ਕੋਲ ਸਥਿਤ ਐੱਸ.ਸੀ. ਧਰਮਸ਼ਾਲਾ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਲਈ 4.75 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਧਰਮਸ਼ਾਲਾਵਾਂ, ਕਮਿਊਨਿਟੀ ਹਾਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਨਵੀਨੀਕਰਨ ਲੋਕਾਂ ਦੀਆਂ ਰੋਜ਼ਾਨਾ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਪਾਣੀ ਦੀ ਸਹੂਲਤ ਲਈ ਸਟੀਲ ਵਾਟਰ ਟੈਂਕਰ ਮੁਹੱਈਆ ਕਰਵਾਉਣ ਨਾਲ ਪਿੰਡ ਵਾਸੀਆਂ ਨੂੰ ਮਹੱਤਵਪੂਰਨ ਸਹੂਲਤ ਮਿਲੇਗੀ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ, ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵਿਚ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਆਂਗਣਵਾੜੀ ਵਰਕਰ ਨੂੰ ਧਮਕਾਉਣ ਦੇ ਦੋਸ਼ ਹੇਠ ਸੱਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24