10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਆਦਰਸ਼ ਸਕੂਲ ਕਰਮਚਾਰੀਆਂ ਦਾ ਸੰਘਰਸ਼ ਪੰਜਵੇਂ ਦਿਨ ਵੀ ਰਿਹਾ ਨਿਰੰਤਰ ਜਾਰੀ

ਸੰਗਰੂਰ, 9 ਅਗਸਤ (ਅਮਨਦੀਪ ਸਿੰਘ ਬਿੱਟਾ) – ਆਦਰਸ਼ ਸਕੂਲ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ ਦੇ ਪੰਜਵੇਂ ਦਿਨ ਵੀ ਆਗੂਆਂ ਨੇ ਡੀ. ਸੀ.

Ad Position 21
No active advertisement
ਅਜੀਤ ਡੈਸਕ 10-08-2026
ਸੰਗਰੂਰ, 9 ਅਗਸਤ (ਅਮਨਦੀਪ ਸਿੰਘ ਬਿੱਟਾ) – ਆਦਰਸ਼ ਸਕੂਲ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ ਦੇ ਪੰਜਵੇਂ ਦਿਨ ਵੀ ਆਗੂਆਂ ਨੇ ਡੀ.ਸੀ. ਦਫਤਰ ਬਾਹਰ ਜੋਰਦਾਰ ਪ੍ਰਦਸ਼ਨ ਕੀਤਾ ਗਿਆ। ਧਰਨੇ ਨੂੰ ਸਤਨਾਮ ਸਿੰਘ, ਗੁਰਜੀਤ ਸਿੰਘ ਚਹਿਲ, ਗੋਪਾਲ ਕ੍ਰਿਸ਼ਨ, ਸਲੀਮ ਮੁਹੰਮਦ, ਅਮਨਦੀਪ ਸ਼ਾਸਤਰੀ, ਅਮਰਜੋਤ ਜੋਸ਼ੀ, ਗੁਰਦੀਪ ਸਿੰਘ , ਰਸ਼ਪਾਲ ਸਿੰਘ, ਗੁਰਤੇਜ ਸਿੰਘ, ਸੰਦੀਪ ਸਿੰਘ, ਅਜੀਤ ਪਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਰਹੇ ਕਰਮਚਾਰੀ ਆਪਣੀ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਨਮਾਨਜਨਕ ਤਨਖਾਹਾ, ਨੌਕਰੀਆਂ ਦੀ ਸੁਰੱਖਿਆ ਸੇਵਾ ਲਾਭ ਦੀ ਮੰਗ ਕਰ ਰਹੇ ਹਨ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਜੇ ਸਿੱਖਿਆ ਅਤੇ ਅਧਿਆਪਕਾਂ ਦੇ ਸਨਮਾਨ ਦੀ ਗੱਲ ਕਰਦੀ ਹੈ ਤਾਂ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਦੇ ਮਸਲੇ ਦਾ ਹੱਲ ਲਈ ਵੀ ਗੰਭੀਰਤਾ ਨਾਲ ਯਤਨ ਕਰੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਇਸ ਵਾਰ ਵੀ ਸਿਰਫ ਭਰੋਸਾ ਮਿਲਿਆ ਜਾਂ ਮੰਗਾਂ ਦਾ ਕੋਈ ਠੋਸ ਹੱਲ ਨਾ ਨਿਕਲਿਆ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਨੰਬਰਦਾਰ ਭਾਈਚਾਰੇ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਆਰ-ਪਾਰ ਦੇ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਸਕੂਲ ਜਖੇਪਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ
Ad Position 24