10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪੰਜਾਬ ਦੇ ਨੰਬਰਦਾਰ ਭਾਈਚਾਰੇ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਆਰ-ਪਾਰ ਦੇ ਸੰਘਰਸ਼ ਦਾ ਐਲਾਨ

ਮਲੇਰਕੋਟਲਾ, 9 ਅਗਸਤ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਦੇ ਨੰਬਰਦਾਰ ਭਾਈਚਾਰੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਆਰ-ਪਾਰ ਦੇ ਸੰਘਰਸ਼ ਦਾ ਕੀਤਾ ਗਿਆ ਐਲਾਨ। ਅੱਜ ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ, ਜਿਸ ਵਿਚ ਵੱਡੀ ਗਿਣਤੀ ’ਚ ਨੰਬਰਦਾਰ ਭਾਈਚਾਰਾ ਹਾਜ਼ਰ ਹੋਇਆ।

Ad Position 21
No active advertisement
ਅਜੀਤ ਡੈਸਕ 10-08-2026
ਮਲੇਰਕੋਟਲਾ, 9 ਅਗਸਤ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਦੇ ਨੰਬਰਦਾਰ ਭਾਈਚਾਰੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਆਰ-ਪਾਰ ਦੇ ਸੰਘਰਸ਼ ਦਾ ਕੀਤਾ ਗਿਆ ਐਲਾਨ। ਅੱਜ ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ, ਜਿਸ ਵਿਚ ਵੱਡੀ ਗਿਣਤੀ ’ਚ ਨੰਬਰਦਾਰ ਭਾਈਚਾਰਾ ਹਾਜ਼ਰ ਹੋਇਆ। ਇਸ ਮੀਟਿੰਗ ਵਿਚ ਵੱਖ-ਵੱਖ ਯੂਨੀਅਨ ਦੇ ਅਹੁਦੇਦਾਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਦੇ ਨੰਬਰਦਾਰਾਂ ਨਾਲ ਕੀਤੇ ਗਏ ਵਾਅਦੇ ਅਜੇ ਤੱਕ ਵੀ ਪੂਰੇ ਨਹੀਂ ਕੀਤੇ ਗਏ ਬਲਕਿ ਨੰਬਰਦਾਰਾਂ ਨੂੰ ਲਾਰਿਆਂ ਤੋਂ ਸਿਵਾਏ ਕੁੱਝ ਨਹੀਂ ਦਿੱਤਾ ਗਿਆ। ਪੰਜਾਬ ਸਰਕਾਰ ਵੱਲੋਂ ਹੁਣ ਤੱਕ ਉਨ੍ਹਾਂ ਨੂੰ ਸਿਰਫ਼ ਤੇ ਸਿਰਫ਼ ਲਾਰੇ ਹੀ ਲਾਏ ਦਿੱਤੇ ਗਏ ਹਨ। ਇਸ ਮੌਕੇ ਨੰਬਰਦਾਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਭਰ ਦਾ ਨੰਬਰਦਾਰ ਭਾਈਚਾਰਾ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਹੁਣ ਚੁੱਪ ਨਹੀਂ ਬੈਠੇਗਾ ਅਤੇ ਜਲਦੀ ਹੀ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਪੱਧਰ ਤੇ ਸੰਘਰਸ਼ ਵਿੱਢਿਆ ਜਾਵੇਗਾ। ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਆਦਮਵਾਲ, ਚੇਅਰਮੈਨ ਗੁਰਮੇਲ ਸਿੰਘ ਹਥਨ, ਤਹਿਸੀਲ ਪ੍ਰਧਾਨ ਜਸਪਾਲ ਸਿੰਘ ਲਸੋਈ, ਜ਼ਿਲ੍ਹਾ ਜਰਨਲ ਸਕੱਤਰ ਜਗਰੂਪ ਸਿੰਘ ਸੰਗਾਲੀ, ਖ਼ਜ਼ਾਨਚੀ ਹਰਪਾਲ ਸਿੰਘ ਮਾਣਕਮਾਜਰਾ, ਸਰਪ੍ਰਸਤ ਮਹਿੰਦਰ ਸਿੰਘ, ਜਸਬੀਰ ਸਿੰਘ ਜਾਤੀਵਾਲ, ਦਲਵਿੰਦਰ ਸਿੰਘ ਹਥੋਆ, ਸ਼ਮਸ਼ੇਰ ਸਿੰਘ ਭੈਣੀ ਕਲਾਂ, ਸੁਖਪਾਲ ਸਿੰਘ ਮੁਹੰਮਦਗੜ੍ਹ, ਸੁਖਮਿੰਦਰ ਸਿੰਘ ਆਹਨਹੇੜੀ, ਹਾਕਮ ਸਿੰਘ ਗੁਆਰਾ, ਕੁਲਦੀਪ ਸਿੰਘ ਮਾਣਕਵਾਲ, ਸੁਖਮਿੰਦਰ ਸਿੰਘ ਮਦੇਵੀ, ਕੁਲਦੀਪ ਸਿੰਘ ਹਥੋਆ, ਜਰਨੈਲ ਸਿੰਘ ਦੁੱਲਮਾਂ, ਤੇਜਿੰਦਰ ਸਿੰਘ ਸ਼ੇਰਵਾਨੀਕੋਟ ਹਾਜ਼ਰ ਸਨ। ਇਸ ਮੌਕੇ ਦੋ ਨਵ-ਨਿਯੁਕਤ ਨੰਬਰਦਾਰ ਬਲਦੇਵ ਸਿੰਘ ਦੁੱਲਮਾਂ ਅਤੇ ਗਗਨਦੀਪ ਸਿੰਘ ਗੱਜਣਮਾਜਰਾ ਦਾ ਸਿਰੋਪਾਓ ਪਾ ਕੇ ਯੂਨੀਅਨ ਵੱਲੋਂ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਰਾਜਾ ਵੜਿੰਗ ਤੇ ਭੁਪੇਸ਼ ਬਘੇਲ ਦੀ ਮਾਲੇਰਕੋਟਲਾ ਫੇਰੀ ਨਾਲ ਵਰਕਰਾਂ ਦੇ ਹੌਸਲੇ ਬੁਲੰਦ ਹੋਏ - ਕਮਲ ਧਾਲੀਵਾਲ ਅਗਲੀ ਖ਼ਬਰ ਆਦਰਸ਼ ਸਕੂਲ ਕਰਮਚਾਰੀਆਂ ਦਾ ਸੰਘਰਸ਼ ਪੰਜਵੇਂ ਦਿਨ ਵੀ ਰਿਹਾ ਨਿਰੰਤਰ ਜਾਰੀ
Ad Position 24