10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪਟਿਆਲਾ ਦਫ਼ਤਰ ਦੇ ਚੱਕਰਾਂ ਤੋਂ ਕਿਸਾਨਾਂ ਨੂੰ ਮਿਲੇ ਛੁਟਕਾਰਾ, ਲਹਿਰਾਗਾਗਾ ’ਚ ਬਣੇ ਨਵੀਂ ਨਹਿਰੀ ਡਵੀਜ਼ਨ - ਜਥੇਦਾਰ ਸੰਗਤੀਵਾਲਾ

ਛਾਜਲੀ, 9 ਅਗਸਤ (ਅਜਾਇਬ ਸਿੰਘ ਨੀਲੋਵਾਲ) - ਨਹਿਰੀ ਪਾਣੀ ਦੀ ਸਮੱਸਿਆ ਦੇ ਹੱਲ ਅਤੇ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਖੱਜਲ-ਖੁਆਰੀ ਨੂੰ ਲੈ ਕੇ ਜਥੇਦਾਰ ਰਘਵੀਰ ਸਿੰਘ ਸੰਗਤੀਵਾਲਾ ਨੇ ਪੰਜਾਬ ਸਰਕਾਰ ਅਤੇ ਜਲ ਸਰੋਤ ਵਿਭਾਗ ਤੋਂ ਵੱਡੀ ਮੰਗ ਉਠਾਈ ਹੈ। ਉਨ੍ਹਾਂ ਕਿਹਾ ਕਿ ਲਹਿਰਾ ਡਵੀਜ਼ਨ ਪਟਿਆਲਾ ਦੇ ਅਧੀਨ ਆਉਂਦੇ ਦੂਰ-ਦੁਰਾਡੇ ਇਲਾਕਿਆਂ ਦੇ ਕਿਸਾਨਾਂ ਨੂੰ ਛੋਟੇ-ਛੋਟੇ ਨਹਿਰੀ ਕੰਮਾਂ ਲਈ ਵੀ ਪਟਿਆਲਾ ਦੇ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ, ਜਿਸ ਕਾਰਨ ਉਨ੍ਹਾਂ ਦਾ ਸਮਾਂ, ਪੈਸਾ ਅਤੇ ਮਿਹਨਤ ਬਰਬਾਦ ਹੁੰਦੀ ਹੈ।

Ad Position 21
No active advertisement
ਅਜੀਤ ਡੈਸਕ 10-08-2026
ਛਾਜਲੀ, 9 ਅਗਸਤ (ਅਜਾਇਬ ਸਿੰਘ ਨੀਲੋਵਾਲ) - ਨਹਿਰੀ ਪਾਣੀ ਦੀ ਸਮੱਸਿਆ ਦੇ ਹੱਲ ਅਤੇ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਖੱਜਲ-ਖੁਆਰੀ ਨੂੰ ਲੈ ਕੇ ਜਥੇਦਾਰ ਰਘਵੀਰ ਸਿੰਘ ਸੰਗਤੀਵਾਲਾ ਨੇ ਪੰਜਾਬ ਸਰਕਾਰ ਅਤੇ ਜਲ ਸਰੋਤ ਵਿਭਾਗ ਤੋਂ ਵੱਡੀ ਮੰਗ ਉਠਾਈ ਹੈ। ਉਨ੍ਹਾਂ ਕਿਹਾ ਕਿ ਲਹਿਰਾ ਡਵੀਜ਼ਨ ਪਟਿਆਲਾ ਦੇ ਅਧੀਨ ਆਉਂਦੇ ਦੂਰ-ਦੁਰਾਡੇ ਇਲਾਕਿਆਂ ਦੇ ਕਿਸਾਨਾਂ ਨੂੰ ਛੋਟੇ-ਛੋਟੇ ਨਹਿਰੀ ਕੰਮਾਂ ਲਈ ਵੀ ਪਟਿਆਲਾ ਦੇ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ, ਜਿਸ ਕਾਰਨ ਉਨ੍ਹਾਂ ਦਾ ਸਮਾਂ, ਪੈਸਾ ਅਤੇ ਮਿਹਨਤ ਬਰਬਾਦ ਹੁੰਦੀ ਹੈ। ਜਥੇਦਾਰ ਸੰਗਤੀਵਾਲਾ ਨੇ ਕਿਹਾ ਕਿ ਲਹਿਰਾ, ਮੂਨਕ, ਦਿੜਬਾ, ਬੁਢਲਾਡਾ, ਬੋਹਾ ਅਤੇ ਸਰਦੂਲਗੜ੍ਹ ਸਮੇਤ ਕਈ ਇਲਾਕੇ ਪਟਿਆਲਾ ਤੋਂ ਕਾਫ਼ੀ ਦੂਰ ਪੈਂਦੇ ਹਨ। ਨਹਿਰੀ ਪਾਣੀ, ਰਜਬਾਹਿਆਂ, ਖਾਲਿਆਂ, ਫਸਲਾਂ ਦੀ ਸਿੰਚਾਈ ਅਤੇ ਹੋਰ ਵਿਭਾਗੀ ਮਾਮਲਿਆਂ ਸਬੰਧੀ ਕਿਸਾਨਾਂ ਨੂੰ ਜਦੋਂ ਵੀ ਦਫ਼ਤਰੀ ਕੰਮ ਪੈਂਦਾ ਹੈ ਤਾਂ ਉਨ੍ਹਾਂ ਨੂੰ ਲੰਮਾ ਸਫ਼ਰ ਤੈਅ ਕਰਕੇ ਪਟਿਆਲਾ ਜਾਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ‘ਹਰ ਖੇਤ ਨੂੰ ਨਹਿਰੀ ਪਾਣੀ’ ਪਹੁੰਚਾਉਣ ਅਤੇ ਨਹਿਰੀ ਪ੍ਰਬੰਧ ਨੂੰ ਮਜ਼ਬੂਤ ਕਰਨ ਦੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ ਕਿਸਾਨਾਂ ਨੂੰ ਨਹਿਰੀ ਵਿਭਾਗ ਦੇ ਕੰਮਾਂ ਲਈ ਸੈਂਕੜੇ ਕਿਲੋਮੀਟਰ ਦੂਰ ਦਫ਼ਤਰਾਂ ਦੇ ਚੱਕਰ ਲਗਾਉਣੇ ਪੈ ਰਹੇ ਹਨ। ਇਸ ਪ੍ਰਬੰਧ ਨੂੰ ਜ਼ਮੀਨੀ ਹਕੀਕਤਾਂ ਅਨੁਸਾਰ ਬਦਲਣ ਦੀ ਲੋੜ ਹੈ। ਸੰਗਤੀਵਾਲਾ ਨੇ ਮੰਗ ਕੀਤੀ ਕਿ ਸਬ-ਡਵੀਜ਼ਨ ਦਿਆਲਪੁਰਾ, ਬੁਢਲਾਡਾ ਅਤੇ ਨਾਭਾ ਆਦਿ ਨੂੰ ਮੌਜੂਦਾ ਪ੍ਰਬੰਧ ਵਿੱਚੋਂ ਵੱਖ ਕਰਕੇ ਲਹਿਰਾ ਗਾਗਾ ਜਾਂ ਕਿਸੇ ਕੇਂਦਰੀ ਸਥਾਨ ’ਤੇ ਨਵੀਂ ਨਹਿਰੀ ਡਵੀਜ਼ਨ ਸਥਾਪਿਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਦੇ ਵੱਡੀ ਗਿਣਤੀ ਪਿੰਡਾਂ ਦੇ ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਨਹਿਰੀ ਵਿਭਾਗ ਨਾਲ ਸਬੰਧਤ ਕੰਮ ਵੀ ਤੇਜ਼ੀ ਨਾਲ ਹੋ ਸਕਣਗੇ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਨੂੰ ਸਿਰਫ਼ ਕਾਗਜ਼ਾਂ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਜ਼ਮੀਨੀ ਪੱਧਰ ’ਤੇ ਅਜਿਹਾ ਪ੍ਰਬੰਧ ਕੀਤਾ ਜਾਵੇ ਜਿਸ ਨਾਲ ਕਿਸਾਨ ਨੂੰ ਆਪਣੇ ਕੰਮ ਲਈ ਦੂਰ-ਦੁਰਾਡੇ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਇਸ ਮੌਕੇ ’ਤੇ ਉਨ੍ਹਾਂ ਨਾਲ ਜਰਨੈਲ ਸਿੰਘ ਅਤੇ ਅਮਰੀਕ ਸਿੰਘ ਗੋਰਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਕਰਮ ਨਕਟੇ ਸਮੇਤ ਕਈਆਂ ਨੂੰ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਮੰਡੀਕਰਨ ਕਰਮਚਾਰੀ ਯੂਨੀਅਨ ਦੀ ਮੀਟਿੰਗ ’ਚ ਨਵੀਂ ਸੂਬਾ ਕਮੇਟੀ ਦਾ ਗਠਨ
Ad Position 24