09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵਿਖੇ ਉਤਸ਼ਾਹ ਨਾਲ ਮਨਾਇਆ ‘ਤੀਆਂ ਦਾ ਤਿਉਹਾਰ’

ਚੀਮਾ ਮੰਡੀ, 9 ਅਗਸਤ (ਗੁਰਜੀਤ ਸਿੰਘ ਚਹਿਲ)—ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦੀਆਂ ਰਵਾਇਤੀ ਝਲਕੀਆਂ ਨੂੰ ਸਾਂਭਣ ਅਤੇ ਨਵੀਂ ਪੀੜ੍ਹੀ ਨੂੰ ਪੰਜਾਬ ਦੀਆਂ ਪੁਰਾਤਨ ਰਵਾਇਤਾਂ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ‘ਤੀਆਂ ਦਾ ਤਿਉਹਾਰ’ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ, ਭੈਣ ਮਨਪ੍ਰੀਤ ਕੌਰ, ਕੈਬਨਿਟ ਮੰਤਰੀ ਡਾ.

Ad Position 21
No active advertisement
ਵਿੱਤ ਮੰਤਰੀ ਚੀਮਾ, ਮੰਤਰੀ ਡਾ. ਬਲਜੀਤ ਕੌਰ, ਮਾਤਾ ਹਰਪਾਲ ਕੌਰ ਮਾਨ ਅਤੇ ਭੈਣ ਮਨਪ੍ਰੀਤ ਕੌਰ ਨੇ ਕੀਤੀ ਵਿਸ਼ੇਸ਼ ਸ਼ਿਰਕਤ ਸੂਬਾ ਸਕੱਤਰ ਡਾਕਟਰ ਨਾਇਬ ਸਿੰਘ ਚੌਹਾਨ ਦੀ ਤਸਵੀਰ। 10-08-2026
ਚੀਮਾ ਮੰਡੀ, 9 ਅਗਸਤ (ਗੁਰਜੀਤ ਸਿੰਘ ਚਹਿਲ)—ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦੀਆਂ ਰਵਾਇਤੀ ਝਲਕੀਆਂ ਨੂੰ ਸਾਂਭਣ ਅਤੇ ਨਵੀਂ ਪੀੜ੍ਹੀ ਨੂੰ ਪੰਜਾਬ ਦੀਆਂ ਪੁਰਾਤਨ ਰਵਾਇਤਾਂ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ‘ਤੀਆਂ ਦਾ ਤਿਉਹਾਰ’ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ, ਭੈਣ ਮਨਪ੍ਰੀਤ ਕੌਰ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਪਿੰਡ ਸਤੌਜ ਦੀਆਂ ਔਰਤਾਂ ਅਤੇ ਮੁਟਿਆਰਾਂ ਨੇ ਭਾਰੀ ਗਿਣਤੀ ’ਚ ਸ਼ਾਮਿਲ ਹੋ ਕੇ ਤੀਆਂ ਦੇ ਰਵਾਇਤੀ ਰੰਗ ਨੂੰ ਚਾਰ ਚੰਨ ਲਗਾਏ ਅਤੇ ਪੰਜਾਬੀ ਪਹਿਰਾਵੇ, ਗਿੱਧੇ, ਬੋਲੀਆਂ ਅਤੇ ਹੋਰ ਸਭਿਆਚਾਰਕ ਪੇਸ਼ਕਾਰੀਆਂ ਨੇ ਖ਼ਾਸ ਖਿੱਚ ਪੈਦਾ ਕੀਤੀ। ਤੀਆਂ ਦੇ ਰਵਾਇਤੀ ਗੀਤਾਂ ਅਤੇ ਬੋਲੀਆਂ ਨਾਲ ਮਾਹੌਲ ਪੂਰੀ ਤਰ੍ਹਾਂ ਪੰਜਾਬੀ ਰੰਗ ਵਿੱਚ ਰੰਗਿਆ ਗਿਆ। ਹਾਜ਼ਰ ਔਰਤਾਂ ਨੇ ਇੱਕ-ਦੂਜੇ ਨਾਲ ਖ਼ੁਸ਼ੀਆਂ ਸਾਂਝੀਆਂ ਕਰਦਿਆਂ ਪੰਜਾਬੀ ਵਿਰਸੇ ਨਾਲ ਜੁੜੀਆਂ ਯਾਦਾਂ ਨੂੰ ਤਾਜ਼ਾ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਤੀਆਂ ਪੰਜਾਬੀ ਸੱਭਿਆਚਾਰ ਦਾ ਅਹਿਮ ਹਿੱਸਾ ਹਨ, ਜੋ ਔਰਤਾਂ ਦੀ ਖ਼ੁਸ਼ੀ, ਸਾਂਝ ਅਤੇ ਭਾਈਚਾਰਕ ਰਿਸ਼ਤਿਆਂ ਦੀਆਂ ਪ੍ਰਤੀਕ ਹਨ। ਅਜਿਹੇ ਪ੍ਰੋਗਰਾਮ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਅਤੇ ਅਮੀਰ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਤੌਜ ਵਿਖੇ ਮਨਾਏ ਇਸ ਤੀਆਂ ਦੇ ਤਿਉਹਾਰ ਨੇ ਪਿੰਡ ’ਚ ਮੇਲੇ ਵਰਗਾ ਮਾਹੌਲ ਸਿਰਜ ਦਿੱਤਾ ਅਤੇ ਪੰਜਾਬੀ ਸਭਿਆਚਾਰ ਦੀਆਂ ਰਵਾਇਤੀ ਰੰਗਤਾਂ ਹਰ ਪਾਸੇ ਨਜ਼ਰ ਆਈਆਂ । ਇਸ ਮੌਕੇ ਹਰਬੰਸ ਸਿੰਘ ਹੈਪੀ ਸਰਪੰਚ ਸਤੌਜ, ਮੈਂਬਰ ਬਲਾਕ ਸੰਮਤੀ ਹਰਵਿੰਦਰਪਾਲ ਰਿਸ਼ੀ, ਨੰਬਰਦਾਰ ਗੁਰਜੀਤ ਸਿੰਘ, ਕੁਲਵਿੰਦਰ ਸਿੰਘ ਚਹਿਲ, ਲਖਵੀਰ ਸਿੰਘ, ਜਸਵੀਰ ਸਿੰਘ, ਜੱਸੀ ਚਹਿਲ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਜ਼ੋਨ ਵਿੱਚ ਸਕੂਲੀ ਯੋਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਨੇ ਕੀਤੀਆਂ ਅਹਿਮ ਨਿਯੁਕਤੀਆਂ
Ad Position 24