09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਧੂਰੀ ਦੇ ਸਿਵਲ ਹਸਪਤਾਲ ਵਿੱਚ ਚਮੜੀ ਰੋਗਾਂ ਦੇ ਮਰੀਜ਼ਾਂ ਲਈ ਵਿਸ਼ੇਸ਼ ਸਹੂਲਤ

ਧੂਰੀ, 9 ਅਗਸਤ (ਲਖਵੀਰ ਸਿੰਘ ਧਾਂਦਰਾ) - ਧੂਰੀ ਅਤੇ ਆਸ-ਪਾਸ ਦੇ ਇਲਾਕੇ ਦੇ ਲੋਕਾਂ ਲਈ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਇੱਕ ਮਹੱਤਵਪੂਰਨ ਸਹੂਲਤ ਸ਼ੁਰੂ ਹੋਈ ਹੈ। ਸਿਵਲ ਹਸਪਤਾਲ ਧੂਰੀ ਵਿਖੇ ਡਾ.

Ad Position 21
No active advertisement
ਡਾ. ਮੀਨਾਕਸ਼ੀ ਗਰਗ ਦੀ ਫੋਟੋ। 10-08-2026
ਧੂਰੀ, 9 ਅਗਸਤ (ਲਖਵੀਰ ਸਿੰਘ ਧਾਂਦਰਾ) - ਧੂਰੀ ਅਤੇ ਆਸ-ਪਾਸ ਦੇ ਇਲਾਕੇ ਦੇ ਲੋਕਾਂ ਲਈ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਇੱਕ ਮਹੱਤਵਪੂਰਨ ਸਹੂਲਤ ਸ਼ੁਰੂ ਹੋਈ ਹੈ। ਸਿਵਲ ਹਸਪਤਾਲ ਧੂਰੀ ਵਿਖੇ ਡਾ. ਮੀਨਾਕਸ਼ੀ ਗਰਗ (ਸਕਿਨ ਸਪੈਸ਼ਲਿਸਟ, ਗੋਲਡ ਮੈਡਲਿਸਟ) ਨੇ ਅੱਜ ਆਪਣੀ ਡਿਊਟੀ ਜੁਆਇਨ ਕਰ ਲਈ ਹੈ। ਡਾ. ਮੀਨਾਕਸ਼ੀ ਗਰਗ ਵੱਲੋਂ ਸਿਵਲ ਹਸਪਤਾਲ ਧੂਰੀ ਵਿਖੇ ਚਮੜੀ ਨਾਲ ਸਬੰਧਤ ਸਮੱਸਿਆਵਾਂ ਤੋਂ ਪੀੜਤ ਮਰੀਜ਼ਾਂ ਦੀ ਜਾਂਚ ਅਤੇ ਮਾਹਿਰ ਡਾਕਟਰੀ ਸਲਾਹ ਦਿੱਤੀ ਜਾਵੇਗੀ। ਚਮੜੀ ਦੀ ਐਲਰਜੀ, ਮੁਹਾਸੇ, ਦਾਗ-ਧੱਬੇ, ਖਾਰਸ਼, ਵਾਲਾਂ ਨਾਲ ਸਬੰਧਤ ਸਮੱਸਿਆਵਾਂ ਅਤੇ ਹੋਰ ਚਮੜੀ ਰੋਗਾਂ ਸਬੰਧੀ ਮਰੀਜ਼ ਮਾਹਿਰ ਡਾਕਟਰ ਨਾਲ ਸਲਾਹ ਲੈ ਸਕਣਗੇ। ਡਾ. ਮੀਨਾਕਸ਼ੀ ਗਰਗ ਦੀਆਂ ਸੇਵਾਵਾਂ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਸਿਵਲ ਹਸਪਤਾਲ ਧੂਰੀ ਵਿਖੇ ਉਪਲਬਧ ਰਹਿਣਗੀਆਂ। ਡਾ. ਮੀਨਾਕਸ਼ੀ ਗਰਗ ਦੇ ਸਿਵਲ ਹਸਪਤਾਲ ਧੂਰੀ ਵਿਖੇ ਜੁਆਇਨ ਕਰਨ ਨਾਲ ਧੂਰੀ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਆਪਣੇ ਇਲਾਕੇ ਵਿੱਚ ਹੀ ਚਮੜੀ ਰੋਗਾਂ ਦੇ ਮਾਹਿਰ ਡਾਕਟਰ ਦੀ ਸਲਾਹ ਮਿਲਣ ਦੀ ਸਹੂਲਤ ਮਿਲੇਗੀ। ਲੋਕਾਂ ਲਈ ਇਹ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਲਾਹੇਵੰਦ ਕਦਮ ਮੰਨਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਾਂ ਨੇ ਮੀਟਿੰਗ ਵਿਚ ਭਖਵੇਂ ਮਸਲਿਆਂ ਨੂੰ ਲੈ ਕੇ ਕੀਤੀ ਚਰਚਾ ਅਗਲੀ ਖ਼ਬਰ ਪਿੰਡ ਗੋਬਿੰਦਪੁਰਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ
Ad Position 24