10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪੰਚਾਇਤ ਨੇ ਪਿੰਡ ਵਿਖੇ ਚੱਲ ਰਹੀ ਈਥੇਨੋਲ ਫੈਕਟਰੀ ’ਤੇ ਲਗਾਏ ਪ੍ਰਦੂਸ਼ਣ ਫੈਲਾਉਣ ਦੇ ਦੋਸ਼

ਧੂਰੀ, 10 ਅਗਸਤ (ਸੰਜੇ ਲਹਿਰੀ) - ਧੂਰੀ ਨੇੜਲੇ ਪਿੰਡ ਜਹਾਂਗੀਰ ਦੀ ਗ੍ਰਾਮ ਪੰਚਾਇਤ ਨੇ ਪਿੰਡ ਜਹਾਂਗੀਰ ਵਿਖੇ ਚੱਲ ਰਹੀ ਫੈਕਟਰੀ ਹਾਰਪ ਕੈਮੀਕਲ ਪ੍ਰਾਈਵੇਟ ਲਿਮਿਟਡ (ਜੋ ਕਿ ਇਥਨੋਲ ਬਣਾਉਣ ਦੀ ਇਕਾਈ ਹੈ) ਉੱਪਰ ਪ੍ਰਦੂਸ਼ਣ ਫੈਲਾਉਣ ਧਰਤੀ ਹੇਠਲਾ ਪਾਣੀ ਵਰਤ ਕੇ ਅਤੇ ਪ੍ਰਦੂਸ਼ਿਤ ਪਾਣੀ ਧਰਤੀ ਵਿੱਚ ਪਾਏ ਜਾਣ ਦੀ ਸ਼ੰਕਾ ਜਾਹਰ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇਸ ਫੈਕਟਰੀ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪਿੰਡ ਦੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਇਸ ਫੈਕਟਰੀ ਖਿਲਾਫ ਕਾਰਵਾਈ ਕਰਵਾਉਣ ਨੂੰ ਲੈ ਕੇ ਅਨੇਕਾਂ ਵਾਰ ਸਬੰਧਤ ਉੱਚ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪ੍ਰੰਤੂ ਫੈਕਟਰੀ ਮਾਲਕ ਬੇਪਰਵਾਹ ਹੋਕੇ ਇਸ ਫੈਕਟਰੀ ਨੂੰ ਚਲਾਉਂਦੇ ਆ ਰਹੇ ਹਨ ਗ੍ਰਾਮ ਪੰਚਾਇਤ ਜਹਾਂਗੀਰ ਦੀ ਸਰਪੰਚ ਸ਼੍ਰੀਮਤੀ ਰੁਪਿੰਦਰ ਕੌਰ ਅਤੇ ਪੰਚਾਇਤ ਮੈਂਬਰਾਂ ਦੇ ਦਸਤਖਤਾਂ ਹੇਠ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਭੇਜੇ ਗਏ ਲਿਖਤੀ ਪੱਤਰ ਵਿੱਚ ਪੰਚਾਇਤ ਨੇ ਸਪਸ਼ਟ ਤੌਰ ’ਤੇ ਲਿਖਿਆ ਹੈ ਕਿ ਸਾਡੇ ਪਿੰਡ ਵਿੱਚ ਲੱਗੀ ਇਹ ਫੈਕਟਰੀ ਲਗਾਤਾਰ ਹਵਾ ,ਪਾਣੀ, ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੀ ਹੈ ਜਿਸ ਨਾਲ ਪਿੰਡ ਜਹਾਂਗੀਰ ਸਮੇਤ ਆਲੇ ਦੁਆਲੇ ਦੇ ਪਿੰਡਾਂ ਵਿੱਚ ਵਿੱਚ ਵੀ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ ਪੱਤਰ ਵਿੱਚ ਇਹ ਵੀ ਲਿਖਿਆ ਹੈ ਕਿ ਅਸੀਂ ਫੈਕਟਰੀ ਦੀ ਮੈਨੇਜਮੈਂਟ ਨੂੰ ਕਈ ਵਾਰ ਫੈਲ ਰਹੇ ਪ੍ਰਦੂਸ਼ਣ ਬਾਰੇ ਜਾਣੂ ਕਰਵਾ ਚੁੱਕੇ ਹਾਂ, ਪਰੰਤੂ ਉਨਾ ਵੱਲੋਂ ਕੋਈ ਵੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ ।

Ad Position 21
No active advertisement
ਅਜੀਤ ਡੈਸਕ 11-08-2026
ਧੂਰੀ, 10 ਅਗਸਤ (ਸੰਜੇ ਲਹਿਰੀ) - ਧੂਰੀ ਨੇੜਲੇ ਪਿੰਡ ਜਹਾਂਗੀਰ ਦੀ ਗ੍ਰਾਮ ਪੰਚਾਇਤ ਨੇ ਪਿੰਡ ਜਹਾਂਗੀਰ ਵਿਖੇ ਚੱਲ ਰਹੀ ਫੈਕਟਰੀ ਹਾਰਪ ਕੈਮੀਕਲ ਪ੍ਰਾਈਵੇਟ ਲਿਮਿਟਡ (ਜੋ ਕਿ ਇਥਨੋਲ ਬਣਾਉਣ ਦੀ ਇਕਾਈ ਹੈ) ਉੱਪਰ ਪ੍ਰਦੂਸ਼ਣ ਫੈਲਾਉਣ ਧਰਤੀ ਹੇਠਲਾ ਪਾਣੀ ਵਰਤ ਕੇ ਅਤੇ ਪ੍ਰਦੂਸ਼ਿਤ ਪਾਣੀ ਧਰਤੀ ਵਿੱਚ ਪਾਏ ਜਾਣ ਦੀ ਸ਼ੰਕਾ ਜਾਹਰ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇਸ ਫੈਕਟਰੀ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪਿੰਡ ਦੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਇਸ ਫੈਕਟਰੀ ਖਿਲਾਫ ਕਾਰਵਾਈ ਕਰਵਾਉਣ ਨੂੰ ਲੈ ਕੇ ਅਨੇਕਾਂ ਵਾਰ ਸਬੰਧਤ ਉੱਚ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪ੍ਰੰਤੂ ਫੈਕਟਰੀ ਮਾਲਕ ਬੇਪਰਵਾਹ ਹੋਕੇ ਇਸ ਫੈਕਟਰੀ ਨੂੰ ਚਲਾਉਂਦੇ ਆ ਰਹੇ ਹਨ ਗ੍ਰਾਮ ਪੰਚਾਇਤ ਜਹਾਂਗੀਰ ਦੀ ਸਰਪੰਚ ਸ਼੍ਰੀਮਤੀ ਰੁਪਿੰਦਰ ਕੌਰ ਅਤੇ ਪੰਚਾਇਤ ਮੈਂਬਰਾਂ ਦੇ ਦਸਤਖਤਾਂ ਹੇਠ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਭੇਜੇ ਗਏ ਲਿਖਤੀ ਪੱਤਰ ਵਿੱਚ ਪੰਚਾਇਤ ਨੇ ਸਪਸ਼ਟ ਤੌਰ ’ਤੇ ਲਿਖਿਆ ਹੈ ਕਿ ਸਾਡੇ ਪਿੰਡ ਵਿੱਚ ਲੱਗੀ ਇਹ ਫੈਕਟਰੀ ਲਗਾਤਾਰ ਹਵਾ ,ਪਾਣੀ, ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੀ ਹੈ ਜਿਸ ਨਾਲ ਪਿੰਡ ਜਹਾਂਗੀਰ ਸਮੇਤ ਆਲੇ ਦੁਆਲੇ ਦੇ ਪਿੰਡਾਂ ਵਿੱਚ ਵਿੱਚ ਵੀ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ ਪੱਤਰ ਵਿੱਚ ਇਹ ਵੀ ਲਿਖਿਆ ਹੈ ਕਿ ਅਸੀਂ ਫੈਕਟਰੀ ਦੀ ਮੈਨੇਜਮੈਂਟ ਨੂੰ ਕਈ ਵਾਰ ਫੈਲ ਰਹੇ ਪ੍ਰਦੂਸ਼ਣ ਬਾਰੇ ਜਾਣੂ ਕਰਵਾ ਚੁੱਕੇ ਹਾਂ, ਪਰੰਤੂ ਉਨਾ ਵੱਲੋਂ ਕੋਈ ਵੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ । ਇਸ ਮਾਮਲੇ ਨੂੰ ਲੈ ਕੇ ਫੈਕਟਰੀ ਦੇ ਡਾਇਰੈਕਟਰ ਪੁਸ਼ਪਿੰਦਰ ਸਿੰਘ ਦਾ ਕਹਿਣਾ ਹੈ ਕਿ ਉਹਨਾਂ ਉੱਪਰ ਲਗਾਏ ਗਏ ਦੋਸ਼ ਬੇਬੁਨਿਆਦ ਹਨ ਉਹਨਾਂ ਕਿਹਾ ਕਿ ਇੱਕ ਸੱਤ ਮੈਂਬਰੀ ਕਮੇਟੀ ਪਿੰਡ ਵਾਸੀਆਂ ਦੀ ਬਣਾਈ ਹੋਈ ਹੈ ਉਹ ਜਦੋਂ ਚਾਹੁਣ ਫੈਕਟਰੀ ਦੇ ਅੰਦਰ ਆ ਕੇ ਉਹਨਾਂ ਦਾ ਸਾਰਾ ਕੰਮਕਾਰ ਵੇਖ ਸਕਦੇ ਹਨ ਅਤੇ ਸਮੇਂ ਸਮੇਂ ਪ੍ਰਦੂਸ਼ਣ ਕੰਟਰੋਲ ਵਿਭਾਗ ਵਾਲੇ ਅਚਨਚੇਤ ਚੈਕਿੰਗ ਕਰਦੇ ਰਹਿੰਦੇ ਹਨ ਅਤੇ ਇਸ ਦੇ ਨਾਲ ਹੀ ਉਹਨਾਂ ਨੇ ਜਹਾਂਗੀਰ ਸਮੇਤ ਨੇੜਲੇ ਪਿੰਡਾਂ ਦੇ ਨੌਜਵਾਨਾਂ ਨੂੰ ਰੋਜ਼ਗਾਰ ਵੀ ਦਿੱਤਾ ਹੋਇਆ ਹੈ ਅਤੇ ਜੇਕਰ ਅਜਿਹੀ ਕੋਈ ਗੱਲਬਾਤ ਹੋਵੇ ਤਾਂ ਸਭ ਤੋਂ ਪਹਿਲਾਂ ਉਹਨਾਂ ਨੂੰ ਪਤਾ ਲੱਗੇਗਾ। ਕਾਂਗਰਸੀ ਆਗੂ ਸ੍ਰੀ ਹੰਸਰਾਜ ਗੁਪਤਾ , ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸ੍ਰੀ ਰਣਜੀਤ ਸਿੰਘ ਰੰਧਾਵਾ ਕਾਤਰੋਂ ,ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਪਰਮਜੀਤ ਸਿੰਘ ਪੰਮਾ ਬਾਠ ਆਦੀ ਦਾ ਕਹਿਣਾ ਹੈ ਕਿ ਜੇਕਰ ਫੈਕਟਰੀ ਮਾਲਕਾਂ ਵੱਲੋਂ ਅਜਿਹਾ ਕੋਈ ਪ੍ਰਦੂਸ਼ਣ ਫੈਲਾਇਆ ਜਾਂਦਾ ਹੈ ਤਾਂ ਪ੍ਰਦੂਸ਼ਣ ਕੰਟਰੋਲ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਵੀ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਇਨਸਾਫ ਦੀ ਮੰਗ ਕਰ ਰਹੇ ਲੋਕਾਂ ਨੂੰ ਪੂਰਨ ਤੌਰ ’ਤੇ ਇਨਸਾਫ ਮਿਲ ਸਕੇ । ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਨੂੰ ਲੈ ਕੇ ਅਨੇਕਾਂ ਵਾਰ ਮੁੱਖ ਮੰਤਰੀ ਸਹੂਲਤ ਕੇਂਦਰ ਦਫ਼ਤਰ ਧੂਰੀ ਵਿਖੇ ਜਾ ਕੇ ਵੀ ਆਪਣੀ ਗੁਹਾਰ ਲਗਾ ਚੁੱਕੇ ਹਨ ਇਸ ਦੇ ਬਾਵਜੂਦ ਇਹ ਮਸਲਾ ਜਿਉਂ ਦਾ ਤਿਉਂ ਬਣਿਆ ਹੋਇਆ ਹੈ। ਇਸ ਮਾਮਲੇ ਨੂੰ ਲੈ ਕੇ ਆਪ ਆਗੂ ਸਤਿੰਦਰ ਸਿੰਘ ਚੱਠਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਓ.ਐੱਸ.ਡੀ ਸੁਖਬੀਰ ਸਿੰਘ ਸੁੱਖੀ, ਦਲਵੀਰ ਸਿੰਘ ਢਿੱਲੋ ਆਦਿ ਸਮੇਤ ਸਮੁੱਚੀ ਟੀਮ ਨੂੰ, ਇੰਨੀ ਦਿਨੀ ਪਿੰਡ ਪਿੰਡ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਮੌਕੇ ’ਤੇ ਹੀ ਨਿਪਟਾਰਾ ਕਰਵਾਉਣ ਦੇ ਆਦੇਸ਼ ਦਿੱਤੇ ਹੋਏ ਹਨ ਅਤੇ ਜੇਕਰ ਪਿੰਡ ਜਹਾਂਗੀਰ ਦੀ ਪੰਚਾਇਤ ਵੱਲੋਂ ਸਰਕਾਰ ਦੇ ਧਿਆਨ ਵਿੱਚ ਕੋਈ ਅਜਿਹੀ ਜਾਣਕਾਰੀ ਲਿਆਂਦੀ ਗਈ ਹੈ ਤਾਂ ਸਬੰਧਤ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ ਨਿਰਦੇਸ਼ ਦੇ ਕੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਜਰੂਰ ਕਰਵਾਈ ਜਾਵੇਗੀ। ਹੁਣ ਵੇਖਣਾ ਇਹ ਹੈ ਕਿ ਜੇਕਰ ਪੰਚਾਇਤ ਦੇ ਵੱਲੋਂ ਫੈਕਟਰੀ ਮਾਲਕਾਂ ਉੱਪਰ ਲਗਾਏ ਗਏ ਦੋਸ਼ ਸਹੀ ਹਨ ਤਾਂ ਕੀ ਸਰਕਾਰ ਇਸ ਦੀ ਇਮਾਨਦਾਰੀ ਨਾਲ ਜਾਂਚ ਕਰਵਾ ਕੇ ਪਿੰਡ ਵਾਸੀਆਂ ਨੂੰ ਇਨਸਾਫ ਦੇਵੇਗੀ।
Ad Position 22
No active advertisement
ਪਿਛਲੀ ਖ਼ਬਰ ਕੇ.ਸੀ.ਟੀ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਪੰਜਾਬ ਸਟੇਟ ਇੰਟਰ ਸਕੂਲ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਸੰਗਰੂਰ ਦੇ ਨਿਸ਼ਾਨੇਬਾਜ਼ਾਂ ਨੇ ਪ੍ਰਾਪਤ ਕੀਤੇ ਤਿੰਨ ਤਗਮੇ
Ad Position 24