ਮਨਜੀਤ ਭਾਰਤੀ ਦੇ ਏ.ਐੱਸ.ਆਈ. ਬਣਨ ’ਤੇ ਵਿਸ਼ੇਸ਼ ਸਨਮਾਨ
ਖਨੌਰੀ, 10 ਅਗਸਤ (ਬਲਵਿੰਦਰ ਸਿੰਘ ਥਿੰਦ) - ਨਗਰ ਪੰਚਾਇਤ ਖਨੌਰੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਅਤੇ ਪ੍ਰਸਿੱਧ ਸਮਾਜ ਸੇਵੀ ਸਵਰਗਵਾਸੀ ਮੋਤੀ ਲਾਲ ਛਾਛੀਆ ਦੇ ਸਪੁੱਤਰ ਮਨਜੀਤ ਭਾਰਤੀ ਨੂੰ ਪੁਲਿਸ ਵਿਭਾਗ ਵਲੋਂ ਪਦਉੱਨਤ ਕਰਕੇ ਸਹਾਇਕ ਥਾਣੇਦਾਰ (ਏ. ਐੱਸ.
ਖਨੌਰੀ, 10 ਅਗਸਤ (ਬਲਵਿੰਦਰ ਸਿੰਘ ਥਿੰਦ) - ਨਗਰ ਪੰਚਾਇਤ ਖਨੌਰੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਅਤੇ ਪ੍ਰਸਿੱਧ ਸਮਾਜ ਸੇਵੀ ਸਵਰਗਵਾਸੀ ਮੋਤੀ ਲਾਲ ਛਾਛੀਆ ਦੇ ਸਪੁੱਤਰ ਮਨਜੀਤ ਭਾਰਤੀ ਨੂੰ ਪੁਲਿਸ ਵਿਭਾਗ ਵਲੋਂ ਪਦਉੱਨਤ ਕਰਕੇ ਸਹਾਇਕ ਥਾਣੇਦਾਰ (ਏ.ਐੱਸ.ਆਈ.) ਬਣਾਏ ਜਾਣ ’ਤੇ ਸ਼ਹਿਰ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਮਨਜੀਤ ਭਾਰਤੀ ਦੀ ਇਸ ਪ੍ਰਾਪਤੀ ਦੀ ਖੁਸ਼ੀ ਵਿੱਚ ਖਨੌਰੀ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਵਾਰਡ ਨੰਬਰ 1 ਤੋਂ ਕੌਂਸਲਰ ਠੇਕੇਦਾਰ ਮਹਾਂਵੀਰ ਸਿੰਘ ਅਤੇ ਸਮਾਜ ਸੇਵੀ ਸਤਨਾਮ ਸਿੰਘ ਵਲੋਂ ਉਨ੍ਹਾਂ ਦੇ ਖਨੌਰੀ ਸਥਿਤ ਗ੍ਰਹਿ ਵਿਖੇ ਪਹੁੰਚ ਕੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਮਨਜੀਤ ਭਾਰਤੀ ਨੂੰ ਏ.ਐੱਸ.ਆਈ. ਦੇ ਅਹੁਦੇ ’ਤੇ ਪਦਉੱਨਤੀ ਮਿਲਣ ’ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਕੌਂਸਲਰ ਠੇਕੇਦਾਰ ਮਹਾਂਵੀਰ ਸਿੰਘ ਅਤੇ ਸਮਾਜ ਸੇਵੀ ਸਤਨਾਮ ਸਿੰਘ ਨੇ ਕਿਹਾ ਕਿ ਮਨਜੀਤ ਭਾਰਤੀ ਨੇ ਆਪਣੀ ਮਿਹਨਤ, ਇਮਾਨਦਾਰੀ ਅਤੇ ਫਰਜ਼ ਪ੍ਰਤੀ ਸਮਰਪਣ ਨਾਲ ਪੁਲਿਸ ਵਿਭਾਗ ਵਿੱਚ ਇਹ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪਦਉੱਨਤੀ ਨਾ ਸਿਰਫ਼ ਮਨਜੀਤ ਭਾਰਤੀ ਲਈ, ਸਗੋਂ ਉਨ੍ਹਾਂ ਦੇ ਪਰਿਵਾਰ ਅਤੇ ਸਮੁੱਚੇ ਖਨੌਰੀ ਸ਼ਹਿਰ ਲਈ ਵੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਵਰਗਵਾਸੀ ਮੋਤੀ ਲਾਲ ਛਾਛੀਆ ਨੇ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਆਪਣੀ ਵਿਸ਼ੇਸ਼ ਪਛਾਣ ਬਣਾਈ ਸੀ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਮਾਜ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਸ਼ਲਾਘਾਯੋਗ ਹਨ। ਮਨਜੀਤ ਭਾਰਤੀ ਵੱਲੋਂ ਵੀ ਆਪਣੇ ਪਿਤਾ ਦੇ ਨਕਸ਼ੇ-ਕਦਮਾਂ ’ਤੇ ਚੱਲਦਿਆਂ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਉਮੀਦ ਪ੍ਰਗਟ ਕੀਤੀ ਗਈ। ਇਸ ਮੌਕੇ ਪਰਿਵਾਰਕ ਮੈਂਬਰਾਂ ਅਤੇ ਜਾਣ-ਪਛਾਣ ਵਾਲਿਆਂ ਵਲੋਂ ਵੀ ਮਨਜੀਤ ਭਾਰਤੀ ਨੂੰ ਏ.ਐੱਸ.ਆਈ. ਬਣਨ ’ਤੇ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਦੀ ਇਸ ਕਾਮਯਾਬੀ ਨਾਲ ਘਰ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਹਾਜ਼ਰ ਵਿਅਕਤੀਆਂ ਨੇ ਉਨ੍ਹਾਂ ਦੀ ਪਦਉੱਨਤੀ ਨੂੰ ਮਿਹਨਤ ਅਤੇ ਲਗਨ ਦੀ ਪ੍ਰਾਪਤੀ ਦੱਸਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।